Punjab

ਪਟਿਆਲਾ ‘ਚ ਕਿਸਾਨ ਸੜਕਾਂ ‘ਤੇ, ਦੁਕਾਨਦਾਰ ਘਰਾਂ ‘ਚ, ਸਰਕਾਰ ਦੇ ਹੁਕਮਾਂ ਦੀ ਕਰ ਰਹੇ ਹਨ ਪਾਲਣਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਕਰੋਨਾ ਕਾਰਨ ਲੱਗੇ ਲਾਕਡਾਊਨ ਦੇ ਖਿਲਾਫ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ ਨੇ ਅੱਜ ਸਾਰੇ ਦੁਕਾਨਦਾਰਾਂ ਨੂੰ ਲਾਕਡਾਊਨ ਦੌਰਾਨ ਦੁਕਾਨਾਂ ਖੋਲ੍ਹਣ ਦਾ ਸੱਦਾ ਦਿੱਤਾ ਸੀ ਪਰ ਪਟਿਆਲਾ ਜ਼ਿਲ੍ਹੇ ਵਿੱਚ ਦੁਕਾਨਦਾਰਾਂ ਵੱਲੋਂ ਕਿਸਾਨਾਂ ਦੇ ਸੱਦੇ ਨੂੰ ਜ਼ਿਆਦਾ ਹੁੰਗਾਰਾ ਨਹੀਂ ਦਿੱਤਾ ਗਿਆ।

ਸੰਯੁਕਤ ਕਿਸਾਨ ਮੋਰਚਾ ਦੇ ਲੀਡਰਾਂ ਅਵਤਾਰ ਸਿੰਘ ਕੌਰਜੀਵਾਲਾ ਅਤੇ ਦਵਿੰਦਰ ਸਿੰਘ ਪੂਨੀਆਂ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਕਿਸਾਨ ਅਤੇ ਕਿਸਾਨ ਬੀਬੀਆਂ ਪਟਿਆਲਾ ਵਿੱਚ ਸ਼ੇਰਾਂਵਾਲਾ ਗੇਟ ਵਿੱਚ ਇਕੱਠੇ ਹੋਏ ਸਨ ਅਤੇ ਪ੍ਰਦਰਸ਼ਨ ਕਰਦੇ ਹੋਏ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਦੀ ਅਪੀਲ ਕੀਤੀ ਸੀ ਪਰ ਹਾਲੇ ਤੱਕ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਨਹੀਂ ਖੋਲ੍ਹੀਆਂ ਹਨ। ਸ਼ਹਿਰ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਤਾਇਨਾਤ ਕੀਤੀ ਹੋਈ ਹੈ।