Punjab

ਪੰਜਾਬ ਵਿੱਚ 3 ਹਜ਼ਾਰ ਸਰਕਾਰੀ ਬੱਸਾਂ ਬੰਦ, ਖੱਜਲ-ਖੁਆਰ ਹੋ ਰਹੀ ਜਨਤਾ

ਪੰਜਾਬ ‘ਚ ਅੱਜ ਤੋਂ 3 ਦਿਨਾਂ ਲਈ 3 ਹਜ਼ਾਰ ਸਰਕਾਰੀ ਬੱਸਾਂ ਬੰਦ ਰਹਿਣਗੀਆਂ। ਇਸ ਵਿੱਚ ਪੰਜਾਬ ਰੋਡਵੇਜ਼, ਪੀਆਰਟੀਸੀ ਅਤੇ ਪਨਬੱਸ ਦੀਆਂ ਸਾਰੀਆਂ ਬੱਸਾਂ ਸ਼ਾਮਲ ਹਨ। ਇਨ੍ਹਾਂ ਸਾਰੀਆਂ ਬੱਸਾਂ ਦੇ ਮੁਲਾਜ਼ਮ 6 ਜਨਵਰੀ ਤੋਂ 8 ਜਨਵਰੀ ਤੱਕ ਹੜਤਾਲ ’ਤੇ ਰਹਿਣਗੇ। ਸਰਕਾਰੀ ਮੁਲਾਜ਼ਮਾਂ ਨੇ ਵੀ ਉਨ੍ਹਾਂ ਦਾ ਸਾਥ ਦਿੱਤਾ ਹੈ। ਇਸ ਤੋਂ ਇਲਾਵਾ ਮੁਲਾਜ਼ਮ ਭਲਕੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਦੇ ਬਾਹਰ ਵੀ ਧਰਨਾ ਦੇਣਗੇ। ਇਸ ਕਾਰਨ ਯਾਤਰੀਆਂ ਨੂੰ ਪ੍ਰਾਈਵੇਟ ਬੱਸਾਂ ‘ਤੇ ਨਿਰਭਰ ਰਹਿਣਾ ਪਵੇਗਾ।

  • ਹੜਤਾਲੀ ਕਾਮੇ ਪੱਕੇ ਕਰਨ ਦੀ ਮੰਗ ਕਰ ਰਹੇ ਹਨ। ਇਸ ਸਬੰਧੀ ਪਨਬੱਸ ਅਤੇ ਪੀਆਰਟੀਸੀ ਠੇਕਾ ਮੁਲਾਜ਼ਮ ਯੂਨੀਅਨ ਨੇ ਪਿਛਲੇ ਮਹੀਨੇ ਸਾਰੇ ਮੰਤਰੀਆਂ ਨੂੰ ਮੰਗ ਪੱਤਰ ਵੀ ਸੌਂਪੇ ਸਨ। ਇਸ ਦੇ ਬਾਵਜੂਦ ਉਨ੍ਹਾਂ ਦੀ ਮੰਗ ’ਤੇ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।
  • ਅੰਮ੍ਰਿਤਸਰ ਸਟੈਂਡ ’ਤੇ ਖੜ੍ਹੀਆਂ ਹੋਰਨਾਂ ਰਾਜਾਂ ਦੀਆਂ ਬੱਸਾਂ ਸਮੇਂ ਸਿਰ ਰਵਾਨਾ ਹੋਣਗੀਆਂ। ਉਹ ਹੜਤਾਲ ਵਿੱਚ ਸ਼ਾਮਲ ਨਹੀਂ ਹਨ। ਸਟੈਂਡ ਦੇ ਅੰਦਰ ਖੜ੍ਹੀਆਂ ਪੰਜਾਬ ਰੋਡਵੇਜ਼, ਪੀਆਰਟੀਸੀ ਅਤੇ ਪਨਬੱਸ ਦੀਆਂ ਬੱਸਾਂ ਨਹੀਂ ਚੱਲਣਗੀਆਂ।
  • ਹੜਤਾਲ ਦਾ ਅਸਰ ਜਲੰਧਰ ਦੇ ਬੱਸ ਸਟੈਂਡ ’ਤੇ ਵੀ ਪਿਆ, ਜਿੱਥੇ ਕੁਝ ਸਵਾਰੀਆਂ ਨੂੰ ਸਟੈਂਡ ਦੇ ਅੰਦਰ ਜਾਂਦੇ ਦੇਖਿਆ ਗਿਆ, ਹਾਲਾਂਕਿ ਉਨ੍ਹਾਂ ਨੂੰ ਕੋਈ ਬੱਸ ਨਹੀਂ ਮਿਲੀ।
  • ਜਲੰਧਰ ਬੱਸ ਸਟੈਂਡ ਆਮ ਦਿਨਾਂ ‘ਚ ਸਵਾਰੀਆਂ ਨਾਲ ਭਰਿਆ ਰਹਿੰਦਾ ਸੀ ਪਰ ਅੱਜ ਹੜਤਾਲ ਕਾਰਨ ਬੱਸਾਂ ਖਾਲੀ ਖੜ੍ਹੀਆਂ ਦੇਖੀਆਂ ਗਈਆਂ। ਹਾਲਾਂਕਿ ਪ੍ਰਾਈਵੇਟ ਬੱਸਾਂ ਆਮ ਵਾਂਗ ਆਪਣੀਆਂ ਸੇਵਾਵਾਂ ਦੇ ਰਹੀਆਂ ਹਨ।
  • ਰੋਡਵੇਜ਼ ਮੁਲਾਜ਼ਮਾਂ ਨੇ ਮੁਕਤਸਰ ਵਿੱਚ ਵੀ ਬੱਸਾਂ ਦੀ ਹੜਤਾਲ ਕੀਤੀ ਹੈ। ਪੰਜਾਬ ਰੋਡਵੇਜ਼ ਦੀਆਂ ਸਰਕਾਰੀ ਬੱਸਾਂ 3 ਦਿਨ ਮੁਕਤਸਰ ਵਿੱਚ ਨਹੀਂ ਚੱਲਣਗੀਆਂ। ਪਨਬੱਸ ਦੀਆਂ 104 ਬੱਸਾਂ ਦੀਆਂ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ। ਇਸ ਦੇ ਨਾਲ ਹੀ ਰੋਡਵੇਜ਼ ਦੀਆਂ 16 ਬੱਸਾਂ ਹੀ ਚੱਲੀਆਂ
  • ਰੋਡਵੇਜ਼ ਦੀਆਂ ਬੱਸਾਂ ਦੇ ਚੱਕਾ ਜਾਮ ਦਾ ਅਸਰ ਮੋਗਾ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਇੱਥੇ ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਨੇ ਬੱਸ ਸਟੈਂਡ ’ਤੇ ਧਰਨਾ ਦਿੱਤਾ ਅਤੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ 7 ਜਨਵਰੀ ਨੂੰ ਚੰਡੀਗੜ੍ਹ ਵਿੱਚ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ।
  •  ਫਰੀਦਕੋਟ ‘ਚ ਵੀ ਸੋਮਵਾਰ ਨੂੰ ਸਾਰੀਆਂ ਬੱਸਾਂ ਸਟੈਂਡ ‘ਤੇ ਖੜ੍ਹੀਆਂ ਰਹੀਆਂ। ਇਸ ਤੋਂ ਇਲਾਵਾ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਫਰੀਦਕੋਟ ਡਿਪੂ ‘ਤੇ ਹੜਤਾਲ ਕਾਰਨ ਲਗਭਗ 110 ਰੂਟ ਪ੍ਰਭਾਵਿਤ ਹੋਣਗੇ।
  •  ਕਪੂਰਥਲਾ ਬੱਸ ਸਟੈਂਡ ਡਿਪੂ ਤੋਂ ਨਿਕਲਣ ਵਾਲੀਆਂ 70 ਬੱਸਾਂ ਦੇ ਪਹੀਏ ਰੁਕ ਗਏ ਹਨ। ਜਿਸ ਕਾਰਨ ਬੱਸ ਸਟੈਂਡ ਤੱਕ ਪਹੁੰਚਣ ਵਾਲੀਆਂ ਸਵਾਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਹੜਤਾਲ ਦੌਰਾਨ ਕੁਝ ਲੰਬੇ ਰੂਟ ਦੀਆਂ ਬੱਸਾਂ ਹੀ ਚੱਲਣਗੀਆਂ।
  • ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਆਗੂ ਗੁਰਪ੍ਰੀਤ ਸਿੰਘ ਪੰਨੂੰ ਨੇ ਕਿਹਾ ਕਿ ਮੁੱਖ ਮੰਤਰੀ ਭਗਵਤ ਮਾਨ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਪੰਜਾਬ ਵਿੱਚ ਕੱਚੇ ਕਾਮੇ ਨਹੀਂ ਰਹਿਣਗੇ। ਇਸ ਤੋਂ ਇਲਾਵਾ ਵਿਧਾਨ ਸਭਾ ਵਿੱਚ ਵੀ ਠੇਕੇਦਾਰੀ ਸਿਸਟਮ ਖਤਮ ਕਰਨ ਦੀ ਗੱਲ ਹੋਈ।