Punjab

ਪੰਜਾਬ ‘ਚ ਗਰਮੀ ਨੇ ਕੱਢੇ ਵੱਟ, ਤਾਪਮਾਨ 45 ਡਿਗਰੀ ਤੋਂ ਪਾਰ, ਸਮਰਾਲਾ ਰਿਹਾ ਸਭ ਤੋਂ ਗਰਮ

ਮੁਹਾਲੀ : ਮੌਸਮ ਵਿਭਾਗ ਨੇ ਅੱਜ ਸ਼ਨੀਵਾਰ ਨੂੰ ਪੰਜਾਬ ਵਿੱਚ ਹੀਟ ਵੇਵ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ। ਆਉਣ ਵਾਲੇ ਦਿਨਾਂ ਵਿੱਚ ਗਰਮੀ ਤੋਂ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਯੂਰਪੀ ਮੌਸਮ ਏਜੰਸੀਆਂ ਮੁਤਾਬਕ ਅਲ ਨੀਨੋ ਦਾ ਪ੍ਰਭਾਵ ਖਤਮ ਹੋ ਗਿਆ ਹੈ ਪਰ ਗਰਮੀ ਪਿਛਲੇ ਸਾਰੇ ਰਿਕਾਰਡ ਤੋੜਨ ਵਾਲੀ ਹੈ। ਪੰਜਾਬ ਦੇ ਕੁਝ ਇਲਾਕਿਆਂ ‘ਚ ਆਉਣ ਵਾਲੇ ਦਿਨਾਂ ‘ਚ ਪਾਰਾ 47 ਨੂੰ ਪਾਰ ਕਰਨ ਦਾ ਅਲਰਟ ਦਿੱਤਾ ਗਿਆ ਹੈ, ਜੋ ਪਿਛਲੇ ਰਿਕਾਰਡ ਨੂੰ ਤੋੜਨ ਲਈ ਕਾਫੀ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਬੀਤੀ ਸ਼ਾਮ ਪੰਜਾਬ ਦੇ ਲੁਧਿਆਣਾ ਦੇ ਸਮਰਾਲਾ ਦਾ ਤਾਪਮਾਨ ਪੰਜਾਬ ਵਿੱਚ ਸਭ ਤੋਂ ਵੱਧ ਸੀ। ਇੱਥੇ ਤਾਪਮਾਨ 46.3 ਡਿਗਰੀ ਤੱਕ ਪਹੁੰਚ ਗਿਆ ਹੈ। ਜਦੋਂ ਕਿ ਪਠਾਨਕੋਟ ਵਿੱਚ ਤਾਪਮਾਨ 45.1 ਡਿਗਰੀ ਦਰਜ ਕੀਤਾ ਗਿਆ। ਹੀਟ ਵੇਵ ਕਾਰਨ ਅੱਜ ਜ਼ਿਆਦਾਤਰ ਸ਼ਹਿਰਾਂ ‘ਚ ਤਾਪਮਾਨ 45 ਨੂੰ ਪਾਰ ਕਰ ਜਾਵੇਗਾ।

ਗਰਮੀ ਦੀ ਲਹਿਰ ਦੇ ਕਾਰਨ ਅੱਜ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜੋ ਕਿ 5 ਦਿਨਾਂ ਤੋਂ ਵੱਧ ਰਹਿਣ ਦੀ ਸੰਭਾਵਨਾ ਹੈ।

ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ

  • ਅੰਮ੍ਰਿਤਸਰ – ਸ਼ਹਿਰ ‘ਚ ਤਾਪਮਾਨ 45 ਡਿਗਰੀ ਤੋਂ ਵੱਧ ਰਹਿਣ ਦਾ ਅਨੁਮਾਨ ਹੈ। ਅਸਮਾਨ ਸਾਫ਼ ਰਹੇਗਾ ਅਤੇ ਹੀਟ ਵੇਵ ਕਾਰਨ ਆਰੇਂਜ ਅਲਰਟ ਦਿੱਤਾ ਗਿਆ ਹੈ।
  • ਜਲੰਧਰ— ਸ਼ਹਿਰ ਦਾ ਤਾਪਮਾਨ 44 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ। ਅਸਮਾਨ ਸਾਫ਼ ਰਹੇਗਾ ਅਤੇ ਹੀਟ ਵੇਵ ਕਾਰਨ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
  • ਲੁਧਿਆਣਾ- ਸ਼ਹਿਰ ਦਾ ਤਾਪਮਾਨ 44 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ। ਅਸਮਾਨ ਸਾਫ਼ ਰਹੇਗਾ ਅਤੇ ਹੀਟ ਵੇਵ ਕਾਰਨ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।