‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਪੰਜਾਬ ਵਿੱਚ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਦਾ ਕਰੋਨਾ ਟੀਕਾਕਰਨ ਕੀਤਾ ਜਾ ਰਿਹਾ ਹੈ। 18 ਸਾਲ ਤੋਂ 44 ਸਾਲ ਦੀ ਉਮਰ ਵਾਲੇ ਲੋਕ ਆਪਣੇ ਨਜ਼ਦੀਕੀ ਕੋਵਿਡ ਟੀਕਾਕਰਨ ਕੇਂਦਰ ‘ਤੇ ਜਾ ਕੇ ਕਰੋਨਾ ਟੀਕਾ ਲਗਵਾ ਸਕਦੇ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਿਹਤ ਕਰਮਚਾਰੀਆਂ ਦਾ ਉਨ੍ਹਾਂ ਵੱਲੋਂ ਕੀਤੀਆਂ ਗਈਆਂ ਸੇਵਾਵਾਂ ਦਾ ਧੰਨਵਾਦ ਕੀਤਾ।
ਕਿੱਥੇ-ਕਿੱਥੇ ਹਨ ਕਰੋਨਾ ਟੀਕਾਕਰਨ ਕੇਂਦਰ
ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮਾਨਸਾ, ਮੋਗਾ, ਪਠਾਨਕੋਟ, ਪਟਿਆਲਾ, ਰੂਪਨਗਰ, ਸੰਗਰੂਰ, ਮੁਹਾਲੀ, ਨਵਾਂਸ਼ਹਿਰ, ਸ਼੍ਰੀ ਮੁਕਤਸਰ ਸਾਹਿਬ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ 18 ਸਾਲ ਤੋਂ 44 ਸਾਲ ਦੀ ਉਮਰ ਵਾਲੇ ਲੋਕਾਂ ਨੂੰ ਕਰੋਨਾ ਟੀਕਾ ਲਾਇਆ ਜਾ ਰਿਹਾ ਹੈ।
ਕਰੋਨਾ ਟੀਕਾ ਲਗਵਾਉਣ ਲਈ ਕਿਹੜੇ ਦਸਤਾਵੇਜ਼ ਜ਼ਰੂਰੀ
- ਆਧਾਰ ਕਾਰਡ ਜਾਂ ਹੋਰ ਕੋਈ ਫੋਟੋ ਪਹਿਚਾਣ ਪੱਤਰ
- ਕਿਸੇ ਮੌਜੂਦਾ ਬਿਮਾਰੀ ਦੀ ਪਰਚੀ ਜਾਂ ਸਰਟੀਫਿਕੇਟ