The Khalas Tv Blog Punjab ਸੰਗਰੂਰ ‘ਚ ਪੌਣੇ 2 ਕਰੋੜ ਦੇ ਸੋਨੇ ਦੀ ਲੁੱਟ ਕਰਨ ਵਾਲਾ ਕਾਂਸਟੇਬਲ ਹੋਇਆ ਗ੍ਰਿਫਤਾਰ
Punjab

ਸੰਗਰੂਰ ‘ਚ ਪੌਣੇ 2 ਕਰੋੜ ਦੇ ਸੋਨੇ ਦੀ ਲੁੱਟ ਕਰਨ ਵਾਲਾ ਕਾਂਸਟੇਬਲ ਹੋਇਆ ਗ੍ਰਿਫਤਾਰ

In Sangrur, the constable who looted gold worth a quarter of 2 crores was arrested

ਬਠਿੰਡਾ : ਸੰਗਰੂਰ ‘ਚ 2.25 ਕਰੋੜ ਰੁਪਏ ਦਾ ਸੋਨਾ ਲੁੱਟਣ ਦੇ ਮਾਮਲੇ ‘ਚ ਬਠਿੰਡਾ ਪੁਲਿਸ ਨੇ ਇੱਕ ਸਿਪਾਹੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਆਸ਼ੀਸ਼ ਕੁਮਾਰ ਅਬੋਹਰ ਸਿਟੀ ਥਾਣੇ ਵਿੱਚ ਤਾਇਨਾਤ ਹੈ। ਹਾਲਾਂਕਿ ਪੁਲਿਸ ਨੇ ਬੀਤੇ ਦਿਨ ਹੀ ਲੁੱਟਿਆ ਗਿਆ ਸੋਨਾ ਬਰਾਮਦ ਕਰ ਲਿਆ ਸੀ। ਜਦਕਿ 4 ਮੁਲਜ਼ਮ ਅਜੇ ਪੁਲਿਸ ਦੀ ਪਕੜ ਤੋਂ ਬਾਹਰ ਹਨ। ਪੁਲਿਸ ਫਰਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਜ਼ਿਕਰਯੋਗ ਹੈ ਕਿ ਅਬੋਹਰ ਦੇ ਸੰਗਰੂਰ ਰੇਲਵੇ ਸਟੇਸ਼ਨ ‘ਤੇ ਦਿੱਲੀ ਤੋਂ ਬਠਿੰਡਾ ਆ ਰਹੀ ਟਰੇਨ ‘ਚੋਂ ਕਰੀਬ ਕਰੀਬ 3 ਕਿਲੋ 765 ਗ੍ਰਾਮ ਵਜ਼ਾਨ ਦਾ 2.25 ਕਰੋੜ ਰੁਪਏ ਦਾ ਸੋਨਾ ਲੁੱਟ ਲਿਆ ਗਿਆ ਸੀ। ਲੁੱਟ ਦੀ ਇਸ ਕਾਰਵਾਈ ਨੂੰ ਅਣਪਛਾਤੇ ਵਿਅਕਤੀਆਂ ਨੇ ਅੰਜ਼ਾਮ ਦਿੱਤਾ। ਇਨ੍ਹਾਂ ਵਿੱਚੋਂ ਕੁਝ ਲੋਕਾਂ ਨੇ ਪੁਲਿਸ ਦੀ ਵਰਦੀ ਪਾਈ ਹੋਈ ਸੀ। ਸੰਗਰੂਰ ਵਿੱਚ ਵਾਪਰੀ ਘਟਨਾ ਤੋਂ ਬਾਅਦ ਪੂਰੇ ਪੰਜਾਬ ਵਿੱਚ ਅਲਰਟ ਹੋ ਗਿਆ ਹੈ।

ਬਠਿੰਡਾ ਪੁਲਿਸ ਨੂੰ ਇੱਕ ਵਾਹਨ ਵਿੱਚ ਸਵਾਰ ਕੁਝ ਵਿਅਕਤੀ ਮਿਲੇ। ਉਨ੍ਹਾਂ ਦੀ ਤਲਾਸ਼ੀ ਲੈਣ ‘ਤੇ ਲੁੱਟਿਆ ਹੋਇਆ ਸੋਨਾ ਬਰਾਮਦ ਕਰ ਲਿਆ ਗਿਆ ਪਰ ਪੁਲਿਸ ਦੇ ਕਾਬੂ ਆਉਣ ‘ਤੇ ਸਾਰੇ ਲੁਟੇਰੇ ਮੌਕੇ ਤੋਂ ਫਰਾਰ ਹੋ ਗਏ। ਜਿਸ ਵਿੱਚੋਂ ਅੱਜ ਪੁਲਿਸ ਨੇ ਦੇਰ ਰਾਤ ਇੱਕ ਪੁਲੀਸ ਮੁਲਾਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜੋ ਥਾਣਾ ਸਿਟੀ ਅਬੋਹਰ ਵਿੱਚ ਤਾਇਨਾਤ ਹੈ। ਜਿਸ ਦਾ ਨਾਮ ਆਸ਼ੀਸ਼ ਕੁਮਾਰ ਦੱਸਿਆ ਜਾ ਰਿਹਾ ਹੈ। ਫਿਲਹਾਲ ਇਸ ਮਾਮਲੇ ‘ਚ ਸਿਰਫ ਇਕ ਪੁਲਿਸ ਮੁਲਾਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਦਕਿ 4 ਲੋਕਾਂ ਦੀ ਗ੍ਰਿਫਤਾਰੀ ਬਾਕੀ ਹੈ।

ਸਿਵਲ ਲਾਈਨ ਥਾਣੇ ਦੇ ਐਸਐਚਓ ਯਾਦਵਿੰਦਰ ਸਿੰਘ ਦਾ ਕਹਿਣਾ ਹੈ ਕਿ ਅਸੀਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਦਕਿ ਬਾਕੀਆਂ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਹੋਰ ਲੋਕ ਪੁਲਿਸ ਲਈ ਚੁਣੌਤੀ ਬਣੇ ਹੋਏ ਹਨ। ਜਦੋਂ ਤੱਕ ਪੁਲਿਸ ਇਨ੍ਹਾਂ ਲੋਕਾਂ ਨੂੰ ਗ੍ਰਿਫ਼ਤਾਰ ਨਹੀਂ ਕਰਦੀ, ਉਦੋਂ ਤੱਕ ਸ਼ਾਂਤੀ ਨਾਲ ਬੈਠਣਾ ਮੁਸ਼ਕਲ ਹੈ।

Exit mobile version