The Khalas Tv Blog Punjab ਸੰਗਰੂਰ ‘ਚ ਲੱਖਾ ਸਿਧਾਣਾ ਦੇ ਪਿੱਛੇ-ਪਿੱਛੇ ਆਈ ਪੁਲਿਸ
Punjab

ਸੰਗਰੂਰ ‘ਚ ਲੱਖਾ ਸਿਧਾਣਾ ਦੇ ਪਿੱਛੇ-ਪਿੱਛੇ ਆਈ ਪੁਲਿਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਗਰੂਰ ਵਿੱਚ ਲੱਖਾ ਸਿਧਾਣਾ ਨੂੰ ਗ੍ਰਿਫਤਾਰ ਕਰਨ ਪਹੁੰਚੀ ਪੁਲਿਸ ਦਾ ਸਥਾਨਕ ਲੋਕਾਂ ਨੇ ਸਖਤ ਵਿਰੋਧ ਕੀਤਾ। ਲੱਖਾ ਸਿਧਾਣਾ ਨੇ ਅੱਜ ਸੰਗਰੂਰ ਦੇ ਛਾਜਲੀ ਪਿੰਡ ਵਿੱਚ ਜਨਸਭਾ ਨੂੰ ਸੰਬੋਧਨ ਕਰਨਾ ਸੀ। ਲੋਕਾਂ ਨੇ ਪੁਲਿਸ ਦੇ ਖਿਲਾਫ ਪ੍ਰਦਰਸ਼ਨ ਕੀਤਾ, ਸੜਕ ਨੂੰ ਜਾਮ ਕਰ ਦਿੱਤਾ। ਲੋਕਾਂ ਨੇ ਛਾਜਲੀ ਥਾਣੇ ਦੇ ਬਾਹਰ ਧਰਨਾ ਲਾ ਦਿੱਤਾ।

ਅੱਜ ਸੰਗਰੂਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਚਾਰ ਪ੍ਰੋਗਰਾਮ ਰੱਖੇ ਗਏ ਸਨ। ਇਨ੍ਹਾਂ ਵਿੱਚ ਲੱਖਾ ਸਿਧਾਣਾ, ਕੰਵਰ ਗਰੇਵਾਲ, ਹਰਫ ਚੀਮਾ ਨੇ ਪਹੁੰਚਣਾ ਸੀ। ਸੰਗਰੂਰ ਦੇ ਇੱਕ ਪਿੰਡ ਵਿੱਚ ਲੱਖਾ ਸਿਧਾਣਾ, ਕੰਵਰ ਗਰੇਵਾਲ ਅਤੇ ਹਰਫ ਚੀਮਾ ਪਹੁੰਚੇ ਹੋਏ ਸਨ। ਜਦੋਂ ਛਾਜਲੀ ਪਿੰਡ ਵਿੱਚ ਲੱਖਾ ਸਿਧਾਣਾ ਨੇ ਜਾਣਾ ਸੀ ਤਾਂ ਉੱਥੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਸੀ। ਚਾਰ-ਪੰਜ ਥਾਣਿਆਂ ਦੇ ਵੱਡੇ ਅਫਸਰ, ਮੁਖੀ ਸਾਰੇ ਸੰਗਰੂਰ ਵਿੱਚ ਪਹੁੰਚੇ ਹੋਏ ਸਨ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਨਾਲ ਦਿੱਲੀ ਪੁਲਿਸ ਵੀ ਲੱਖਾ ਸਿਧਾਣਾ ਨੂੰ ਗ੍ਰਿਫਤਾਰ ਕਰਨ ਲਈ ਪਹੁੰਚੀ ਹੋਈ ਸੀ।

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਕਿਸੇ ਵੀ ਹਾਲਤ ਵਿੱਚ ਲੱਖਾ ਸਿਧਾਣਾ ਨੂੰ ਗ੍ਰਿਫਤਾਰ ਨਹੀਂ ਕਰਨ ਦੇਣਗੇ। ਪਰ ਪੁਲਿਸ ਲੱਖਾ ਸਿਧਾਣਾ ਨੂੰ ਹਾਲੇ ਤੱਕ ਗ੍ਰਿਫਤਾਰ ਨਹੀਂ ਕਰ ਸਕੀ। ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ‘ਤੇ ਦਿੱਲੀ ਪੁਲਿਸ ਵੱਲੋਂ ਦਬਾਅ ਬਣਾਇਆ ਜਾ ਰਿਹਾ ਹੈ। ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਟਰੈਕਟਰ ਮਾਰਚ ਦੌਰਾਨ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਲੱਖਾ ਸਿਧਾਣਾ ਨੂੰ ਭਗੌੜਾ ਕਰਾਰ ਦਿੱਤਾ ਹੋਇਆ ਹੈ।

Exit mobile version