Punjab

ਟਾਂਡਾ ਜਬਰ ਜਨਾਹ ਮਾਮਲੇ ‘ਚ ਪੰਜਾਬ ਪੁਲਿਸ ਨੇ 10 ਦਿਨਾਂ ਦੇ ਅੰਦਰ ਜਾਂਚ ਪੂਰੀ ਕਰਕੇ ਪੇਸ਼ ਕੀਤਾ ਚਲਾਨ

‘ਦ ਖ਼ਾਲਸ ਬਿਊਰੋ :-  ਹੁਸ਼ਿਆਰਪੁਰ ਵਿਖੇ 6 ਵਰਿਆਂ ਦੀ ਦਲਿਤ ਬੱਚੀ ਦੇ ਜਬਰ-ਜਨਾਹ ਤੇ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਨੇ 10 ਦਿਨਾਂ ਤੋਂ ਵੀ ਘੱਟ ਸਮੇਂ ‘ਚ ਪੜਤਾਲ ਪੂਰੀ ਕਰਦੇ ਹੋਏ ਚਲਾਨ ਪੇਸ਼ ਕਰ ਦਿੱਤਾ ਹੈ। ਇਸ ਮਾਮਲੇ ਦੀ ਕਾਰਵਾਈ ਤੇਜੀ ਨਾਲ ਚਲਾਉਣ ਲਈ ਇੱਕ ਵਿਸ਼ੇਸ਼ ਵਕੀਲ ਦੀ ਨਿਯੁਕਤੀ ਵੀ ਕੀਤੀ ਗਈ ਹੈ। ਸੂਬਾ ਸਰਕਾਰ ਨੇ ਇਸ ਮਾਮਲੇ ’ਚ ਮੁਕੱਦਮੇ ਨੂੰ ਫਾਸਟ ਟਰੈਕ ਕੀਤੇ ਜਾਣ ਦੀ ਮੰਗ ਕੀਤੀ ਹੈ ਤਾਂ ਜੋ ਮੁਲਜ਼ਮਾਂ ਦੇ ਜ਼ਬਰ ਦਾ ਸ਼ਿਕਾਰ ਹੋਈ ਛੇ ਵਰਿਆਂ ਦੀ ਬੱਚੀ ਨੂੰ ਤੇਜ਼ੀ ਨਾਲ ਨਿਆਂ ਮਿਲ ਸਕੇ।

ਟਾਂਡਾ ਵਿਖੇ ਪਿੰਡ ਨਾਬਾਲਿਗ ਬੱਚੀ ਨਾਲ ਜ਼ਬਰ-ਜਨਾਹ ਕਰਕੇ ਉਸ ਦਾ ਕਤਲ ਕਰਨ ਤੇ ਉਸ ਪਿੱਛੋਂ ਉਸ ਨੂੰ ਸਾੜ ਦੇਣ ਵਾਲੇ ਦੋਵੇਂ ਮੁਲਜ਼ਮਾਂ ਨੂੰ 21 ਅਕਤੂਬਰ ਦੀ ਰਾਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਹੁਸ਼ਿਆਰਪੁਰ ਮਾਮਲੇ ਦਾ ਗੰਭੀਰ ਨੋਟਿਸ ਲੈਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲਿਸ ਨੂੰ 10 ਦਿਨਾਂ ਦੇ ਅੰਦਰ ਆਪਣੀ ਚਾਰਜਸ਼ੀਟ ਦਾਖਲ ਕਰਨ ਦੇ ਹੁਕਮ ਦਿੱਤੇ ਸਨ। ਮੁੱਖ ਮੰਤਰੀ ਦੁਆਰਾ ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਪੁਲਿਸ ਨੇ ਇਸ ਮਾਮਲੇ ਦੇ ਸਿਰਫ ਅੱਠ ਦਿਨਾਂ ਵਿੱਚ ਜਾਂਚ ਪੂਰੀ ਕਰਕੇ ਰਿਕਾਰਡ 9 ਦਿਨਾਂ ਵਿੱਚ ਆਪਣੀ ਅੰਤਿਮ ਰਿਪੋਰਟ ਨੀਲਮ ਅਰੋੜਾ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕਰ ਦਿੱਤੀ।

ਇਸ ਤਰ੍ਹਾਂ ਜਾਂਚ ਹੋਈ ਪੂਰੀ