Punjab

ਤਰਨਤਾਰਨ ਵਿੱਚ ਪੰਜਾਬ ਪੁਲਿਸ ਨੇ ਫਿਰੌਤੀ ਮੰਗਣ ਵਾਲੇ ਗੈਂਗਸਟਰਾਂ ਦਾ ਕੀਤਾ ਐਨਕਾਊਂਟਰ

ਪੰਜਾਬ ਦੇ ਤਰਨਤਾਰਨ ਵਿੱਚ ਇੱਕ ਪੁਲਿਸ ਮੁਕਾਬਲਾ ਹੋਇਆ। ਇੱਥੇ ਤਰਨਤਾਰਨ ਪੁਲਿਸ ਦੇ ਪੱਟੀ ਦੇ ਪਿੰਡ ਮੁੱਠਿਆਂ ਵਾਲੇ ਨੇੜੇ ਗੈਂਗਸਟਰਾਂ ਵੱਲੋਂ ਪੁਲਿਸ ਉੱਤੇ ਤਾਬੜਤੋੜ ਗੋਲੀਆਂ ਚਲਾਉਣ ਦੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਗੈਂਗਸਟਰਾਂ ਨੇ ਪਹਿਲਾਂ ਪੁਲਿਸ ’ਤੇ ਸਿੱਧੀਆਂ ਗੋਲੀਆਂ ਚਲਾਈਆਂ।  ਜਿਸ ਵਿੱਚ ਪੁਲਿਸ ਵੱਲੋਂ ਜਵਾਬੀ ਕਾਰਵਾਈ ’ਚ ਗੋਲੀ ਲੱਗਣ ਕਾਰਨ ਇੱਕ ਗੈਂਗਸਟਰ ਜ਼ਖ਼ਮੀ ਦੱਸਿਆ ਜਾ ਰਿਹਾ ਹੈ ਜਦਕਿ ਦੂਸਰੇ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ।

ਜ਼ਿਕਰਯੋਗ ਹੈ ਕੀ ਤਰਨ ਤਾਰਨ  ਜ਼ਿਲ੍ਹੇ ਦੇ ਵਿੱਚ ਲੋਕਾਂ ਕੋਲੋਂ ਰੰਗਦਾਰੀਆਂ ਮੰਗੀਆਂ ਜਾ ਰਹੀਆਂ ਹਨ। ਜਿਸਦੀ ਪੜਤਾਲ ਕਰਨ ਤੋਂ ਬਾਅਦ ਪੁਲਿਸ ਵੱਲੋਂ ਕੁਝ ਗੈਂਗਸਟਰਾਂ ਖਿਲਾਫ ਮਾਮਲੇ ਵੀ ਦਰਜ ਕੀਤੇ ਗਏ ਸਨ। ਅਤੇ ਬੀਤੀ ਰਾਤ ਜਦੋਂ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕੀ ਦੋ ਗੈਂਗਸਟਰ ਬਾਈਕ ’ਤੇ ਸਵਾਰ ਹੋ ਕੇ ਜਾ ਰਹੇ ਹਨ।

ਜਿਸ ’ਤੇ ਸੀਆਈਏ ਸਟਾਫ ਅਤੇ ਪੁਲਿਸ ਦੀਆਂ ਟੀਮਾਂ ਜਦ ਉਹਨਾਂ ਦਾ ਪਿੱਛਾ ਕਰ ਰਹੀਆਂ ਸਨ ਤਾਂ ਗੈਂਗਸਟਰਾਂ ਵੱਲੋਂ ਪੁਲਿਸ ’ਤੇ ਸਿੱਧੀਆਂ ਗੋਲੀਆਂ ਚਲਾਈਆਂ ਗਈਆਂ ਤਾਂ ਜਵਾਬੀ ਕਾਰਵਾਈ ਕਰਦਿਆਂ ਪੁਲਿਸ ਵੱਲੋਂ ਵੀ ਗੈਂਗਸਟਰਾਂ ’ਤੇ ਗੋਲੀਆਂ ਚਲਾਈਆਂ ਗਈਆਂ। ਜਿਸ ਵਿੱਚ ਇੱਕ ਵਿਅਕਤੀ ਦੇ ਗੋਲੀ ਲੱਗੀ ਹੈ ਜਦਕਿ ਦੂਸਰੇ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ।

ਇਹਨਾਂ ਵਿੱਚ ਦੋਵਾਂ ਬਦਮਾਸ਼ਾਂ ਦੀ ਪਹਿਚਾਣ ਪਹਿਚਾਨ ਪਵਨਦੀਪ ਅਤੇ ਕੋਮਲਦੀਪ ਦੇ ਰੂਪ ਵਿੱਚ ਹੋਈ ਜੋ ਕਿ ਪਿੰਡ ਭਿੱਖੀਵਿੰਡ ਤੇ ਖਾਲੜਾ ਦੇ ਰਹਿਣ ਵਾਲੇ ਹਨ।ਇਹ ਮਾਮਲਾ ਬੀਤੀ ਦੇਰ ਰਾਤ ਦਾ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ – ਲੜਕੀ ਨੇ ਵਿਦੇਸ਼ ਜਾ ਕੇ ਆਪਣੇ ਪਤੀ ਨੂੰ ਕੀਤਾ ਬਲੌਕ, ਲੱਖਾਂ ਰੁਪਏ ਖਰਚ ਕੇ ਭੇਜਿਆ ਸੀ ਕੈਨੇਡਾ