Punjab

ਝੂਠੇ ਪੁਲਿਸ ਮੁਕਾਬਲੇ ‘ਚ ਮੁਹਾਲੀ ਅਦਾਲਤ ਨੇ ਦੋ ਪੁਲਿਸ ਅਫਸਰ ਨੂੰ ਦਿੱਤਾ ਦੋਸ਼ੀ ਕਰਾਰ

30 ਸਾਲ ਪੁਰਾਣੇ ਇਕ ਮਾਮਲੇ ਵਿੱਚ ਝੂਠਾ ਮੁਕਾਬਲਾ(Fake Police encounter) ਕਰਨ ਵਾਲੇ ਦੋ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਮੁਹਾਲੀ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ।

ਮੁਹਾਲੀ ਅਦਾਲਤ ਨੇ ਤਰਨਤਾਰਨ 1999 ਫੇਕ ਐਂਕਾਉਂਟਰ ਦੇ ਮਾਮਲੇ ਵਿੱਚ 2 ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਮੁਹਾਲੀ ਦੀ ਸੀਬੀਆਈ ਕੋਰਟ ਨੇ ਇਹ ਫ਼ੈਸਲਾ ਸੁਣਾਇਆ ਹੈ। ਮੁਹਾਲੀ ਦੀ ਸੀਬੀਆਈ ਕੋਰਟ ਇਸ ਮਾਮਲੇ ਵਿੱਚ 2 ਨਵੰਬਰ ਨੂੰ ਸਜ਼ਾ ਸੁਣਾਏਗੀ। ਇਹ ਮਾਮਲਾ 1993 ਦਾ ਹੈ ਜਦੋਂ ਦੋ ਪੁਲਿਸ ਮੁਲਾਜ਼ਮਾਂ ਵੱਲੋਂ ਫੇਕ ਐਂਕਾਉਂਟਰ ਕਰ ਦਿਤਾ ਜਾਂਦਾ ਹੈ।

ਇਸ ਮਾਮਲੇ ਵਿੱਚ 4 ਪੁਲਿਸ ਮੁਲਾਜ਼ਮ ਦੋਸ਼ੀ ਸਨ ਜਿਹਨਾਂ ਵਿੱਚੋਂ 2 ਦੀ ਮੌਤ ਹੋ ਚੁੱਕੀ ਹੈ ਅਤੇ ਉਹਨਾਂ ਵਿੱਚੋਂ 2 ਸਮਸ਼ੇਰ ਸਿੰਘ ਜੋ ਉਸ ਸਮੇਂ ਹੈੱਡ ਕਾਂਸਟੇਬਲ ਵਜੋਂ ਅਤੇ ਜਗਤਾਰ ਸਿੰਘ ਜੋ ਉਸ ਸਮੇ ਏਐਸਆਈ ਵਜੋਂ ਤੈਨਾਤ ਸੀ ਨੂੰ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ।

ਜਾਣਕਾਰੀ ਅਨੁਸਾਰ 15 ਅਪਰੈਲ 1993 ਨੂੰ ਤਰਨ ਤਾਰਨ ਜ਼ਿਲ੍ਹੇ ਦੀ ਪੁਲੀਸ ਹਥਿਆਰ ਬਰਾਮਦ ਕਰਵਾਉਣ ਲਈ ਹਰਬੰਸ ਸਿੰਘ ਵਾਸੀ ਓਬੋਕੇ (ਤਰਨ ਤਾਰਨ) ਨੂੰ ਲੈ ਕੇ ਜਾ ਰਹੀ ਸੀ ਕਿ ਰਸਤੇ ਵਿੱਚ ਖਾੜਕੂਆਂ ਨੇ ਪੁਲਿਸ ਪਾਰਟੀ ‘ਤੇ ਫਾਇਰਿੰਗ ਕਰ ਦਿੱਤੀ ਸੀ। ਇਸ ਮੁਕਾਬਲੇ ਵਿੱਚ ਹਰਬੰਸ ਸਿੰਘ ਅਤੇ ਇਕ ਹੋਰ ਅਣਪਛਾਤਾ ਖਾੜਕੂ ਮਾਰਿਆ ਗਿਆ ਸੀ।

ਹਾਲਾਂਕਿ ਇਸ ਸਬੰਧੀ ਤਰਨ ਤਾਰਨ ਪੁਲਿਸ ਨੇ ਪੁਲੀਸ ਪਾਰਟੀ ’ਤੇ ਹਮਲਾ ਕਰਨ ਦਾ ਪਰਚਾ ਦਰਜ ਕੀਤਾ ਗਿਆ ਸੀ ਪਰ ਬਾਅਦ ਵਿੱਚ ਉੱਚ ਅਦਾਲਤ ਦੇ ਹੁਕਮਾਂ ‘ਤੇ ਇਸ ਸਬੰਧੀ ਮ੍ਰਿਤਕ ਨੌਜਵਾਨ ਦੇ ਭਰਾ ਪਰਮਜੀਤ ਸਿੰਘ ਦੀ ਸ਼ਿਕਾਇਤ ‘ਤੇ ਪੁਲਿਸ ਅਧਿਕਾਰੀਆਂ ਖਿਲਾਫ਼ ਧਾਰਾ 302 ਅਤੇ ਹੋਰ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ ਅਤੇ ਇਸ ਮਾਮਲੇ ਦੀ ਸੁਣਵਾਈ ਮੁਹਾਲੀ ਸਥਿਤ ਸੀਬੀਆਈ ਦੀ ਅਦਾਲਤ ਵਿੱਚ ਚੱਲ ਰਹੀ ਸੀ। ਅੱਜ ਅਦਾਲਤ ਨੇ ਦੋ ਪੁਲਿਸ ਅਫਸਰਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ।