Punjab

ਗ੍ਰਿਫ਼ਤਾਰ ਕੀਤੇ ਨੌਜਵਾਨ ਰਿਹਾਅ , ਪੁਲਿਸ ਨੇ 360 ਜਣਿਆਂ ਨੂੰ ਕੀਤਾ ਸੀ ਗ੍ਰਿਫ਼ਤਾਰ

Amritpal case , Akal Takht Jathedar Giani Harpreet Singh, Punjab

ਚੰਡੀਗੜ੍ਹ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਨੌਜਵਾਨ ਮੁਖੀ ਅੰਮ੍ਰਿਤਪਾਲ ਸਿੰਘ ਦਾ ਮਾਮਲੇ ਵਿੱਚ ਪਿਛਲੇ ਦਿਨਾਂ ਦੌਰਾਨ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ 360 ਸਿੱਖ ਨੌਜਵਾਨਾਂ ਵਿਚੋਂ 348 ਨੌਜਵਾਨ ਰਿਹਾਅ ਕੀਤੇ ਜਾ ਚੁੱਕੇ ਹਨ। ਇਹ ਜਾਣਕਾਰੀ ਅਕਾਲ ਤਖਤ ਦੇ ਜਥੇਦਾਰ ਹਰਪ੍ਰੀਤ ਸਿੰਘ (Akal Takht Jathedar Giani Harpreet Singh) ਦੇ ਨਿੱਜੀ ਸਹਾਇਕ ਨੇ ਖ਼ਾਲਸ ਟੀਵੀ ਨਾਲ ਸਾਂਝੀ ਕੀਤੀ ਹੈ।

ਉਨ੍ਹਾਂ ਨੇ ਕਿਹਾ ਕਿ 751 ਦੇ ਕੇਸ ਵਿੱਚ 360 ਸਿੱਖ ਨੌਜਵਾਨ ਫੜੇ ਸਨ, ਜਿੰਨਾਂ ਵਿੱਚੋਂ 348 ਨੂੰ ਰਿਹਾਅ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ  ਇਹ ਜਾਣਕਾਰੀ ਪਰਸੋਂ ਪੰਜਾਬ ਸਰਕਾਰ ਦੇ ਅਧਿਕਾਰੀ ਨੇ ਫੋਨ ਕਰਕੇ ਇਹ ਜਾਣਕਾਰੀ ਦਿੱਤੀ ਸੀ। ਜਦੋਂ ਕਿ ਕੌਮੀ ਸੁਰੱਖਿਆ ਐਕਟ ਅਤੇ ਹੋਰ ਧਰਾਵਾਂ ਹੇਠ ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਬਾਰੇ ਹਾਲੋ ਕੋਈ ਸੂਚਨਾ ਨਹੀਂ ਹੈ।

ਜ਼ਿਕਰਯੋਗ ਹੈ ਕਿ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ 24 ਘੰਟਿਆਂ ਵਿਚ ਬੇਕਸੂਰ ਨੌਜਵਾਨਾਂ ਨੂੰ ਰਿਹਾਅ ਕਰਨ ਲਈ ਦਿੱਤੇ ਗਏ ਅਲਟੀਮੇਟਮ ਸਮੇਂ ਕੌਮੀ ਸੁਰੱਖਿਆ ਐਕਟ ਨੂੰ ਹਟਾਉਣ ਲਈ ਵੀ ਆਖਿਆ ਗਿਆ ਸੀ।

’24 ਘੰਟਿਆਂ ਅੰਦਰ ਸਿੱਖਾਂ ਨੂੰ ਛੱਡੇ ਸਰਕਾਰ,ਨਹੀਂ ਦਾ ਵਹੀਰ ਹੋਵੇਗੀ ਸ਼ੁਰੂ’!

ਉਧਰ ਦੁਜੇ ਪਾਸੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਬੀਤੇ ਦਿਨ ਪੁਲਿਸ ਅੱਗੇ ਆਤਮ ਸਮਰਪਣ ਕੀਤੇ ਜਾਣ ਦੀ ਚਰਚਾ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਸਨ। ਦਰਬਾਰ ਸਾਹਿਬ ਨੂੰ ਆਉਣ ਵਾਲੇ ਰਾਹਾਂ ’ਤੇ ਪੁਲਿਸ ਬਲ ਤਾਇਨਾਤ ਕੀਤਾ ਗਿਆ ਅਤੇ ਵਿਰਾਸਤੀ ਮਾਰਗ ’ਤੇ ਵਾਹਨਾਂ ਦੀ ਆਵਾਜਾਈ ਵੀ ਰੋਕੀ ਗਈ। ਇਸ ਦੌਰਾਨ ਪੁਲਿਸ ਕਮਿਸ਼ਨਰ ਵੀ ਦਰਬਾਰ ਸਾਹਿਬ ਪੁੱਜੇ, ਪਰ ਉਨ੍ਹਾਂ ਕਿਹਾ ਕਿ ਉਹ ਨਿੱਜੀ ਤੌਰ ’ਤੇ ਗੁਰੂ ਘਰ ਵਿਖੇ ਨਤਮਸਤਕ ਹੋਣ ਲਈ ਆਏ ਹਨ।

ਜਥੇਦਾਰ ਤੇ ਸੀਐਮ ਵਿਚਾਲੇ Twitter War ! ਆਹਮੋ-ਸਾਹਮਣੇ ਹੋਈਆਂ ਰਾਜਨੀਤੀ ਤੇ ਧਾਰਮਿਕ ਸਰਗਰਮੀਆਂ

ਅੰਮ੍ਰਿਤਪਾਲ ਸਿੰਘ ਵੱਲੋਂ ਪੁਲਿਸ ਅੱਗੇ ਆਤਮ ਸਮਰਪਣ ਕੀਤੇ ਜਾਣ ਬਾਰੇ ਉਨ੍ਹਾਂ ਕਿਹਾ ਕਿ ਇਸ ਬਾਰੇ ਪੁਲਿਸ ਕੋਲ ਕੋਈ ਜਾਣਕਾਰੀ ਨਹੀਂ ਹੈ। ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ਵਧੇਰੇ ਪੁਲਿਸ ਬਲ ਤਾਇਨਾਤ ਕੀਤੇ ਜਾਣ ਬਾਰੇ ਉਨ੍ਹਾਂ ਨੇ ਕਿਹਾ ਕਿ ਅਜਿਹਾ ਨਰਾਤਿਆਂ ਦੇ ਤਿਉਹਾਰ ਨੂੰ ਧਿਆਨ ਵਿੱਚ ਰੱਖ ਕੇ ਲੋਕਾਂ ਦੀ ਸੁਰੱਖਿਆ ਵਾਸਤੇ ਕੀਤਾ ਗਿਆ ਹੈ।

ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੀ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਜਨਤਕ ਹੋਈ ਹੈ, ਜਿਸ ਵਿੱਚ ਉਸ ਨੇ ਅਕਾਲ ਤਖਤ ਦੇ ਜਥੇਦਾਰ ਨੂੰ ਵਿਸਾਖੀ ਮੌਕੇ ਸਰਬੱਤ ਖਾਲਸਾ ਸੱਦਣ ਲਈ ਅਪੀਲ ਕੀਤੀ ਹੈ। ਅੰਮ੍ਰਿਤਪਾਲ ਨੇ ਵੀਡੀਓ ਜਾਰੀ ਕਰ ਕੇ ਕਿਹਾ ਕਿ ਅੱਜ 18 ਮਾਰਚ ਤੋਂ ਬਾਅਦ ਪਹਿਲੀ ਵਾਰ ਵਿਚਾਰਾਂ ਦੀ ਸ਼ਾਂਝ ਕਰ ਰਿਹਾ ਹਾਂ । ਸਰਕਾਰ ਦੀ ਮੰਸ਼ਾ ਗ੍ਰਿਫਤਾਰ ਕਰਨ ਦੀ ਹੁੰਦੀ ਤਾਂ ਘਰੋਂ ਗ੍ਰਿਫਤਾਰ ਕਰ ਸਕਦੀ ਸੀ