The Khalas Tv Blog Punjab ਬਰਗਾੜੀ ਬੇਅਦਬੀ ਮਾਮਲੇ ‘ਚ ਮਾਨ ਸਰਕਾਰ ਵੱਲੋਂ ਸੌਦਾ ਸਾਧ ਖਿਲਾਫ਼ ਵੱਡੇ ਐਕਸ਼ਨ ਦੀ ਤਿਆਰੀ!
Punjab

ਬਰਗਾੜੀ ਬੇਅਦਬੀ ਮਾਮਲੇ ‘ਚ ਮਾਨ ਸਰਕਾਰ ਵੱਲੋਂ ਸੌਦਾ ਸਾਧ ਖਿਲਾਫ਼ ਵੱਡੇ ਐਕਸ਼ਨ ਦੀ ਤਿਆਰੀ!

ਬਿਉਰੋ ਰਿਪੋਰਟ – ਪੰਜਾਬ ਸਰਕਾਰ ਸਰਕਾਰ (PUNJAB GOVT) ਬਰਗਾੜੀ ਬੇਅਦਬੀ (BARGADI BEHADBI) ਮਾਮਲੇ ਵਿੱਚ ਸੌਦਾ ਸਾਧ (RAM RAHIM) ਖਿਲਾਫ ਵੱਡੀ ਕਾਰਵਾਈ ਕਰਨ ਜਾ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਖਬਰ ਹੈ ਕਿ ਹਾਈਕੋਰਟ (PUNJAB HARAYANA HIGH COURT) ਦੇ ਫੈਸਲੇ ਖਿਲਾਫ਼ ਸੂਬਾ ਸਰਕਾਰ ਸੁਪਰੀਮ ਕੋਰਟ (SUPREAM COURT) ਵਿੱਚ SLP ਯਾਨੀ ਸਪੈਸ਼ਲ ਲੀਵ ਪਟੀਸ਼ਨ ਦਾਇਰ ਕਰ ਸਕਦੀ ਹੈ। ਇਸ ਦੇ ਲਈ ਕਾਨੂੰਨੀ ਮਾਹਿਰਾਂ ਨਾਲ ਗੱਲ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ (CHIEF MINISTER BHAGWANT MANN) ਨੇ ਵੀ ਵਿਧਾਨ ਸਭਾ ਦੇ ਮਾਨਸੂਨ ਇਜਲਾਸ (PUNJAB ASSEMBLY MONSOON SESSION) ਦੇ ਅਖੀਰਲੇ ਦਿਨ ਦਾਅਵਾ ਕੀਤਾ ਸੀ ਕਿ ਅਸੀਂ ਵੱਡੀ ਕਾਨੂੰਨੀ ਕਾਰਵਾਈ ਲਈ ਸਲਾਹ ਲੈ ਰਹੇ ਹਾਂ। ਹਾਈਕੋਰਟ ਨੇ ਰਾਮ ਰਹੀਮ ਖਿਲਾਫ਼ ਬੇਅਦਬੀ ਦੇ ਤਿੰਨ ਮਾਮਲਿਆਂ ਵਿੱਚ ਹੇਠਲੀ ਅਦਾਲਤ ਵਿੱਚ ਚੱਲ ਰਹੇ ਕੇਸਾਂ ‘ਤੇ ਰੋਕ ਲੱਗਾ ਦਿੱਤੀ ਸੀ।

13 ਦਸੰਬਰ 2021 ਨੂੰ ਸੌਦਾ ਸਾਧ ਨੇ ਹਾਈਕੋਰਟ ਦਾ ਰੁਖ ਕਰਦੇ ਹੋਏ ਮੰਗ ਕੀਤੀ ਸੀ ਕਿ CBI ਨੂੰ 2015 ਦੀਆਂ ਤਿੰਨ ਬੇਅਦਬੀ ਦੀਆਂ FIR ਦੀ ਜਾਂਚ ਜਾਰੀ ਰੱਖਣ ਦੇ ਹੁਕਮ ਦਿੱਤੇ ਜਾਣ। ਪਟੀਸ਼ਨ ਵਿੱਚ 2018 ਦੇ ਪੰਜਾਬ ਸਰਕਾਰ ਦੇ ਉਸ ਨੋਟੀਫਿਕੇਸ਼ਨ ਨੂੰ ਵੀ ਚੁਣੌਤੀ ਦਿੱਤੀ ਸੀ ਜਿਸ ਵਿੱਚ ਬੇਅਦਬੀ ਮਾਮਲਿਆਂ ਦੀਆਂ ਇੰਨਾਂ FIR ਦੀ ਜਾਂਚ ਲਈ CBI ਨੂੰ ਦਿੱਤੀ ਗਈ ਸਹਿਮਤੀ ਵਾਪਸ ਲੈ ਲਈ ਗਈ ਸੀ।

ਪਿਛਲੇ ਸਾਲ ਸੁਪਰੀਮ ਕੋਰਟ ਨੇ ਬਰਗਾੜੀ ਬੇਅਦਬੀ ਦੇ ਤਿੰਨ ਆਪਸ ਵਿੱਚ ਜੁੜੇ ਮਾਮਲਿਆਂ ਵਿੱਚ ਸੌਦਾ ਸਾਧ ਅਤੇ ਸੱਤ ਪੈਰੋਕਾਰਾਂ ਖਿਲਾਫ਼ ਮੁਕੱਦਮੇ ਨੂੰ ਫਰੀਦਕੋਟ ਦੀ ਅਦਾਲਤ ਤੋਂ ਚੰਡੀਗੜ੍ਹ ਤਬਦੀਲ ਕਰ ਦਿੱਤਾ ਸੀ। ਇਹ ਫੈਸਲਾ ਮੁਲਜ਼ਮ ਡੇਰਾ ਹਮਾਇਤੀ ਪਰਦੀਪ ਕਟਾਰੀਆ ਦੀ ਗੋਲੀ ਮਾਰ ਕੇ ਕਤਲ ਕਰਨ ਤੋਂ ਬਾਅਦ ਆਇਆ ਸੀ, ਹੋਰ ਮੁਲਜ਼ਮਾਂ ਨੇ ਕੇਸ ਨੂੰ ਤਬਦੀਲ ਕਰਨ ਲਈ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ।

ਇਹ ਵੀ ਪੜ੍ਹੋ –    ਬਠਿੰਡਾ ‘ਚ ਪਿਓ-ਪੁੱਤ ‘ਤੇ ਹੋਇਆ ਹਮਲਾ! ਪਿਓ ਦੀ ਗਈ ਜਾਨ

 

Exit mobile version