The Khalas Tv Blog Punjab ਬੇ ਅਦਬੀ ਮਾਮਲੇ ਵਿੱਚ ਜਥੇਦਾਰ ਨੇ ਮੰਗੀ ਹੁਣ ਤੱਕ ਦੀ ਸਾਰੀ ਸੀਸੀਟੀਵੀ ਫੁਟੇਜ਼ ਤੇ ਰਿਪੋਰਟ
Punjab

ਬੇ ਅਦਬੀ ਮਾਮਲੇ ਵਿੱਚ ਜਥੇਦਾਰ ਨੇ ਮੰਗੀ ਹੁਣ ਤੱਕ ਦੀ ਸਾਰੀ ਸੀਸੀਟੀਵੀ ਫੁਟੇਜ਼ ਤੇ ਰਿਪੋਰਟ

‘ਦ ਖ਼ਾਲਸ ਬਿਊਰੋ : ਸ੍ਰੀ ਦਰਬਾਰ ਸਾਹਿਬ ਵਿਖੇ ਬਿਤੇ ਦਿਨ ਹੋਈ ਬੇ ਅਦਬੀ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹੁਣ ਸਖ਼ਤ ਰਵੱਈਆ ਅਖਤਿਆਰ ਕਰ ਲਿਆ ਹੈ। ਜਥੇਦਾਰ ਨੇ ਬੇ ਅਦਬੀ ਮਾਮਲੇ ‘ਤੇ 25 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਤਖ਼ਤਾਂ ਦੇ ਜਥੇਦਾਰਾਂ ਦੀ ਹੋਣ ਜਾ ਰਹੀ ਮੀਟਿੰਗ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਨੂੰ ਇੱਕ ਪੱਤਰ ਲਿਖ ਕੇ ਬੇ ਅਦਬੀ ਦੇ ਨਾਲ ਸਬੰਧਤ ਸਾਰੇ ਮਾਮਲੇ ਦੀ ਸੀਸੀਟੀਵੀ ਫੁਟੇਜ਼ ਮੰਗਵਾਈ ਹੈ। ਇਸ ਦੇ ਨਾਲ ਹੀ ਇਸ ਸਾਰੇ ਮਾਮਲੇ ‘ਤੇ ਹੁਣ ਤੱਕ ਕੀਤੀ ਗਈ ਸਾਰੀ ਕਾਰਵਾਈ ਦੀ ਰਿਪੋਰਟ ਵੀ ਮੰਗੀ ਹੈ।

ਜਥੇਦਾਰ ਨੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨੂੰ ਇੱਕ ਪੱਤਰ ਭੇਜ ਕੇ ਜਾਣਕਾਰੀ ਮੰਗੀ ਹੈ ਕਿ ਸੁਰੱਖਿਆ ਪ੍ਰਬੰਧ ਹੋਣ ਦੇ ਬਾਵਜੂਦ ਦੋਸ਼ੀ ਜੰਗਲਾ ਕਿਵੇਂ ਟੱਪ ਗਿਆ। ਉਨਾਂ ਇਸ ਸਾਰੇ ਘਟਨਾਕ੍ਰਮ ਦੀ ਰਿਪੋਰਟ ਮੰਗਦਿਆਂ ਇਹ ਵੀ ਹਦਾਇਤ ਕੀਤੀ ਹੈ ਕਿ ਸਾਰੇ ਮਾਮਲੇ ਦੇ ਨਾਲ ਸਬੰਧਤ ਸੀਸੀਟੀਵੀ ਫੁਟੇਜ਼ ਸ੍ਰੀ ਅਕਾਲ ਤਖ਼਼ਤ ਸਾਹਿਬ ਸਕਤਰੇਤ ਵਿਖੇ ਭੇਜੀ ਜਾਵੇ।

Exit mobile version