The Khalas Tv Blog India ਰਾਜੋਆਣਾ ਦੀ ਮੌਤ ਦੀ ਸਜ਼ਾ ਦੇ ਮਾਮਲੇ ਵਿੱਚ ਕੇਂਦਰ ਨੂੰ ਛੇ ਮਹੀਨੇ ਦਾ ਸਮਾਂ
India

ਰਾਜੋਆਣਾ ਦੀ ਮੌਤ ਦੀ ਸਜ਼ਾ ਦੇ ਮਾਮਲੇ ਵਿੱਚ ਕੇਂਦਰ ਨੂੰ ਛੇ ਮਹੀਨੇ ਦਾ ਸਮਾਂ

‘ਦ ਖ਼ਾਲਸ ਬਿਊਰੋ :- ਸੁਪਰੀਮ ਕੋਰਟ ਨੇ ਬੇਅੰਤ ਸਿੰਘ ਹੱਤਿਆ ਮਾਮਲੇ ‘ਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰਕੈਦ ਵਿੱਚ ਬਦਲਣ ਦੀ ਪਟੀਸ਼ਨ ‘ਤੇ ਅੱਜ ਸੁਣਵਾਈ ਹੋਈ। ਅਦਾਲਤ ਨੇ ਰਾਜੋਆਣਾ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਰਾਜੋਆਣਾ ਦੀ ਦਇਆ ਪਟੀਸ਼ਨ ‘ਤੇ ਫੈਸਲਾ ਲੈਣ ਲਈ ਛੇ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਇਸ ਦੌਰਾਨ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਦੱਸਿਆ ਕਿ ਰਾਸ਼ਟਰਪਤੀ ਨੇ ਇਸਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਹੈ। ਰਾਜੋਆਣਾ ਦੀ ਪਟੀਸ਼ਨ ‘ਤੇ ਰਾਸ਼ਟਰਪਤੀ ਨੇ ਫੈਸਲਾ ਲੈਣਾ ਹੈ। ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕੋਰਟ ਵਿੱਚ ਇਸ ਮਾਮਲੇ ਨੂੰ ਛੇ ਹਫ਼ਤੇ ਤੱਕ ਟਾਲਣ ਦੀ ਬੇਨਤੀ ਕੀਤੀ ਹੈ। ਮਹਿਤਾ ਨੇ ਕਿਹਾ ਕਿ ਰਾਜੋਆਣਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਤੇ ਖ਼ਾਲਿਸਤਾਨੀ ਮੁੱਦੇ ਨਾਲ ਜੁੜੇ ਦੋਸ਼ ਲੱਗੇ ਹਨ।

Exit mobile version