The Khalas Tv Blog India ਦੇਸ਼ਧ੍ਰੋਹ ਦੇ ਮਾਮਲੇ ’ਚ ਆਗਰਾ ਦੀ ਅਦਾਲਤ ਨੇ ਕੰਗਨਾ ਰਣੌਤ ਨੂੰ ਨੋਟਿਸ ਜਾਰੀ ਕੀਤਾ
India Manoranjan

ਦੇਸ਼ਧ੍ਰੋਹ ਦੇ ਮਾਮਲੇ ’ਚ ਆਗਰਾ ਦੀ ਅਦਾਲਤ ਨੇ ਕੰਗਨਾ ਰਣੌਤ ਨੂੰ ਨੋਟਿਸ ਜਾਰੀ ਕੀਤਾ

ਉੱਤਰ ਪ੍ਰਦੇਸ਼ ਦੇ ਆਗਰਾ ਦੀ ਇਕ ਵਿਸ਼ੇਸ਼ ਅਦਾਲਤ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੰਸਦ ਮੈਂਬਰ ਅਤੇ ਅਭਿਨੇਤਰੀ ਕੰਗਨਾ ਰਣੌਤ ਨੂੰ ਦੇਸ਼ਧ੍ਰੋਹ ਦੇ ਇਕ ਮਾਮਲੇ ਵਿਚ ਆਪਣਾ ਪੱਖ ਪੇਸ਼ ਕਰਨ ਦਾ ਇਕ ਹੋਰ ਮੌਕਾ ਦਿੰਦਿਆਂ ਨੋਟਿਸ ਜਾਰੀ ਕੀਤਾ ਹੈ। ਕੰਗਨਾ ਹਿਮਾਚਲ ਪ੍ਰਦੇਸ਼ ਦੇ ਮੰਡੀ ਖੇਤਰ ਤੋਂ ਭਾਜਪਾ ਦੀ ਸੰਸਦ ਮੈਂਬਰ ਹੈ।

12 ਦਸੰਬਰ ਨੂੰ ਅਦਾਕਾਰਾ ਕੰਗਨਾ ਨੂੰ ਆਪਣਾ ਪੱਖ ਪੇਸ਼ ਕਰਨ ਲਈ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ। ਕਿਉਂਕਿ, ਆਗਰਾ ਦੇ ਇੱਕ ਸੀਨੀਅਰ ਵਕੀਲ ਨੇ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਦੇ ਖਿਲਾਫ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਜਿਸ ਦੀ ਸੁਣਵਾਈ ਚੱਲ ਰਹੀ ਹੈ।

ਕੰਗਨਾ ਰਣੌਤ ਹਿਮਾਚਲ ਪ੍ਰਦੇਸ਼ ਦੇ ਮੰਡੀ ਹਲਕੇ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੰਸਦ ਮੈਂਬਰ ਹੈ। ਆਗਰਾ ਦੀ ਐਮ.ਪੀ./ਐਮ.ਐਲ.ਏ. ਅਦਾਲਤ ਦੇ ਜੱਜ ਅਨੁਜ ਕੁਮਾਰ ਸਿੰਘ ਨੇ ਕੰਗਨਾ ਨੂੰ ਨੋਟਿਸ ਜਾਰੀ ਕੀਤਾ। ਰਾਜੀਵ ਗਾਂਧੀ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੀਨੀਅਰ ਵਕੀਲ ਰਾਮ ਸ਼ੰਕਰ ਸ਼ਰਮਾ ਨੇ ਕਿਹਾ ਕਿ ਅਦਾਲਤ ਨੇ ਕੰਗਨਾ ਰਣੌਤ ਵਿਰੁਧ ਨਵਾਂ ਨੋਟਿਸ ਜਾਰੀ ਕੀਤਾ ਹੈ।

ਉਨ੍ਹਾਂ ਕਿਹਾ ਕਿ ਅਦਾਲਤ ਨੇ ਕਿਹਾ ਕਿ ਕੰਗਨਾ ਨੂੰ ਪਹਿਲਾ ਨੋਟਿਸ ਨਹੀਂ ਮਿਲਿਆ, ਇਸ ਲਈ ਨੋਟਿਸ ਦੁਬਾਰਾ ਜਾਰੀ ਕੀਤਾ ਗਿਆ ਅਤੇ ਮਾਮਲੇ ਦੀ ਸੁਣਵਾਈ 12 ਦਸੰਬਰ ਨੂੰ ਤੈਅ ਕੀਤੀ ਗਈ ਹੈ। ਕੰਗਨਾ ਰਣੌਤ ਵਿਰੁਧ ਕਿਸਾਨਾਂ ’ਤੇ ਅਪਮਾਨਜਨਕ ਟਿਪਣੀ ਕਰਨ ਅਤੇ ਮਹਾਤਮਾ ਗਾਂਧੀ ਦੇ ਅਹਿੰਸਾ ਦੇ ਸਿਧਾਂਤ ਦਾ ਮਜ਼ਾਕ ਉਡਾਉਣ ਲਈ ਕੇਸ ਦਰਜ ਕੀਤਾ ਗਿਆ ਸੀ।

 

Exit mobile version