India

ਦਿੱਲੀ ਹਿੰ ਸਾ ਮਾਮਲੇ ਵਿੱਚ ਅਮਿਤ ਸ਼ਾਹ ਨੇ ਫਿਰ ਦਿੱਤੇ ਸ ਖ਼ਤ ਕਾਰ ਵਾਈ ਦੇ ਨਿਰਦੇਸ਼

‘ਦ ਖਾਲਸ ਬਿਊਰੋ:ਦਿੱਲੀ ਹਿੰ ਸਾ ਮਾਮਲੇ ਵਿੱਚ ਅਮਿਤ ਸ਼ਾਹ ਨੇ ਇੱਕ ਵਾਰ ਫ਼ਿਰ ਸ ਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ। ਝੜਪਾਂ ਦੇ ਦੋ ਦਿਨ ਬਾਅਦ, ਦਿੱਲੀ ਪੁਲਿਸ ਨੇ ਮੰਨਿਆ ਕਿ ਹਿੰਦੂ ਸੰਗਠਨਾਂ ਦੁਆਰਾ ਆਯੋਜਿਤ ਹਨੂੰਮਾਨ ਜਯੰਤੀ ਜਲੂਸ ਨੂੰ ਪ੍ਰਸ਼ਾਸਨਿਕ ਇਜਾਜ਼ਤ ਨਹੀਂ ਦਿੱਤੀ ਗਈ ਸੀ। ਪੁਲੀਸ ਨੇ ਕਥਿਤ ਤੌਰ ’ਤੇ ਗੋ ਲੀ ਚਲਾਉਣ ਵਾਲੇ ਸੋਨੂੰ ਨਾਂ ਦੇ ਵਿਅਕਤੀ ਨੂੰ ਵੀ ਗ੍ਰਿ ਫ਼ਤਾਰ ਕਰ ਲਿਆ ਹੈ। ਹਿੰ ਸਾ ਦੀ ਘਟਨਾ ਵਿੱਚ ਅੱਠ ਪੁਲਿਸ ਮੁਲਾਜ਼ਮਾਂ ਅਤੇ ਇੱਕ ਆਮ ਨਾਗਰਿਕ ਸਮੇਤ ਨੌਂ ਲੋਕ ਜ਼ਖ਼ਮੀ ਹੋਏ ਹਨ। ਇਸ ਮਾਮਲੇ ‘ਚ ਹੁਣ ਤੱਕ ਕੁੱਲ 25 ਲੋਕਾਂ ਨੂੰ ਗ੍ਰਿ ਫਤਾਰ ਕੀਤਾ ਜਾ ਚੁੱਕਾ ਹੈ। ਇਨ੍ਹਾਂ ਵਿੱਚ ਦੋ ਨਾਬਾਲਗ ਵੀ ਸ਼ਾਮਲ ਹਨ। ਦਿੱਲੀ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਸਥਾਨਾ ਨੇ ਸੋਮਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਹਿੰਸ ਕ ਝੜ ਪਾਂ ਵਿੱਚ ਸ਼ਾਮਲ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ, ਚਾਹੇ ਉਹ ਕਿਸੇ ਵੀ ਵਰਗ, ਨਸਲ ਜਾਂ ਧਰਮ ਦੇ ਹੋਣ।