Punjab

ਡਰੱਗਜ਼ ਮਾਮਲੇ ‘ਚ ਮਜੀਠੀਆ ਪਹੁੰਚੇ ਪਟਿਆਲਾ, ਪੰਜਾਬ ਸਰਕਾਰ ‘ਤੇ ਚੁੱਕੇ ਸਵਾਲ

In the drugs case, Majithia reached Patiala, questioned the Punjab government

ਪਟਿਆਲਾ : ਨਸ਼ਿਆਂ ਦੇ ਮਾਮਲੇ ਵਿੱਚ ਫਸੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਪੇਸ਼ੀ ਲਈ ਪਟਿਆਲਾ ਪਹੁੰਚ ਗਏ ਹਨ। ਐਸਆਈਟੀ ਅੱਗੇ ਪੇਸ਼ ਹੋਣ ਲਈ ਪੁੱਜੇ ਮਜੀਠੀਆ ਨੇ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਪੂਰੀ ਤਰ੍ਹਾਂ ਬੇਨਤੀਜਾਹੈ। ਮਜੀਠੀਆ ਨੇ ਕਿਹਾ ਕਿ ਉਹ ਹੁਣ ਤੱਕ ਸੱਤ ਵਾਰ ਪੇਸ਼ ਹੋ ਚੁੱਕੇ ਹਨ ਪਰ ਉਨ੍ਹਾਂ ਤੋਂ ਇਕ ਵੀ ਸਵਾਲ ਨਹੀਂ ਪੁੱਛਿਆ ਗਿਆ।

ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਨੇ ਕਿਹਾ ਕਿ ਵਿਧਾਨ ਸਭਾ ਵਿੱਚ ਜੋ ਸਲੂਕ ਮੁੱਖ ਮੰਤਰੀ ਮਾਨ ਨੇ ਵਿਰੋਧੀ ਧਿਰ ਦੇ ਨੇਤਾ ਨਾਲ ਕੀਤਾ ਹੈ ਉਹ ਸਹੀ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ 17 ਸਾਲ ਦਾ ਵਿਅਕਤੀ ਹੈ ਜੋ ਮੁੱਖ ਮੰਤਰੀ ਉਨ੍ਹਾਂ ਨਾਲ ਇਸ ਤਰ੍ਹਾਂ ਗੱਲ ਕਰ ਰਹੇ ਹਨ। ਉਨ੍ਹਾਂ ਨਾਲ ਗੱਲਬਾਤ ਕਰਨ ਦਾ ਤਰੀਕਾ ਠੀਕ ਨਹੀਂ ਸੀ। ਉਨ੍ਹਾਂ ਵਿਅੰਗ ਕੀਤਾ ਕਿ ਘੱਟ ਭਗਵੰਤ ਮਾਨ ਉਸ ਅਲਮਾਰੀ ਨੂੰ ਤਾਲਾ ਲਾ ਦੇਣ।

ਉਨ੍ਹਾਂ ਨੇ ਕਿਹਾ ਕਿ ਉਹ ਖਾਣ-ਪੀਣ ਤੋਂ ਬਾਅਦ ਅਜਿਹੇ ਕੰਮ ਕਰਦੇ ਹਨ ਅਤੇ ਜੋ ਪੰਜਾਬ ਦੇ ਹਿੱਤ ਵਿੱਚ ਨਹੀਂ ਹਨ। ਵਿਧਾਨ ਸਭਾ ਸੈਸ਼ਨ ਵਿੱਚ ਅਪਣਾਇਆ ਗਿਆ ਤਰੀਕਾ ਬਿਲਕੁਲ ਵੀ ਠੀਕ ਨਹੀਂ ਸੀ। ਮਜੀਠੀਆ ਨੇ ਕਿਹਾ ਕਿ ਇਹ 11 ਸਾਲ ਤੋਂ ਵੱਧ ਪੁਰਾਣਾ ਕੇਸ ਹੈ ਤੇ ਮੈਂ ਕਾਨੂੰਨ ਨੂੰ ਮੰਨਣ ਵਾਲਾ ਨਾਗਰਿਕ ਹਾਂ, ਇਸ ਲਈ ਹਰ ਵਾਰ ਐੱਸਆਈਟੀ ਅੱਗੇ ਪੇਸ਼ ਹੋਣ ਆ ਰਿਹਾ ਹਾਂ। ਮਜੀਠੀਆ ਨੇ ਕਿਹਾ ਕਿ ਮਾਨ ਸਰਕਾਰ ਖ਼ਿਲਾਫ਼ ਬੋਲਦਾ ਹਾਂ , ਜਿਸ ਕਰਕੇ ਮੁੱਖ ਮੰਤਰੀ ਦੇ ਇਸ਼ਾਰੇ ਤੇ ਐੱਸਆਈਟੀ ਬੁਲਾ ਲੈਂਦੀ ਹੈ। ਮਜੀਠੀਆ ਨੇ ਕਿਹਾ ਕਿ ਵਿਧਾਨ ਸਭਾ ਵਿਚ ਬੀਤੇ ਦਿਨ ਜੋ ਹੋਇਆ , ਮੰਦਭਾਗਾ ਹੈ। ਉਹਨਾਂ ਕਿਹਾ ਇਸ ਸਰਕਾਰ ਨੇ ਪੰਜਾਬ ਨੂੰ ਸਿਰਫ ਕਰਜ਼ਾ ਹੀ ਦਿੱਤਾ ਹੈ ਤੇ ਸਾਲ ਦੇ ਅੰਤ ਤੱਕ ਹਰ ਪੰਜਾਬੀ ਨੂੰ ਘੱਟੋ ਘੱਟ ਸਵਾ ਲੱਖ ਦਾ ਕਰਜ਼ਾਈ ਕਰ ਦੇਣਾ ਹੈ।

ਮਜੀਠੀਆ ਨੇ ਕਿਹਾ ਕਿ ਅੱਜ ਉਹ ਸਾਬਕਾ ਡੀ ਜੀ ਪੀ ਚਟੋਪਾਧਿਆਏ ਦੇ ਖਿਲਾਫ ਲਿਖਤੀ ਸ਼ਿਕਾਇਤ ਦੇਣ ਆਏ ਹਨ, ਜਿਸਦੀ ਜਾਇਦਾਦ ਦੀ ਜਾਂਚ ਮੰਗ ਕਰਨਗੇ। ਮਜੀਠੀਆ ਨੇ ਕਿਹਾ ਕਿ ਚਟੋਪਾਧਇਆਏ ਵਲੋਂ ਆਪਣੇ ਆਕਾਵਾਂ ਨੂੰ ਖੁਸ਼ ਕਰਨ ਲਈ ਝੂਠਾ ਪਰਚਾ ਬਣਾਇਆ ਸੀ।

ਮਜੀਠੀਆ ਨੇ ਕਿਹਾ ਚਟੋਪਾਧਿਆਏ ਦੇ ਡੀਜੀਪੀ ਕਾਰਜਕਾਲ ਦੌਰਾਨ ਹੋਏ ਕੰਮਾਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਦੂਸਰੇ ਪਾਸੇ ਪੁਲਿਸ ਵੱਲੋਂ ਪੁਲਿਸ ਲਾਈਨ ਵਿਖੇ ਸੁਰੱਖਿਆ ਵਧਾ ਦਿੱਤੀ ਗਈ ਹੈ ਤੇ ਮਜੀਠੀਆ ਦੇ ਸਮਰਥਕ ਪੁੱਜ ਗਏ ਹਨ

ਸਦਨ ਦੀ ਕਾਰਵਾਈ ਦੁਬਾਰਾ ਸ਼ੁਰੂ ਹੁੰਦਿਆਂ ਹੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਰਜ਼ੇ ਦਾ ਮੁੱਦਾ ਉਠਾਇਆ। ਸਮਾਂ ਪੂਰਾ ਹੋਣ ਤੋਂ ਬਾਅਦ ਜਦੋਂ ਸਪੀਕਰ ਨੇ ਉਨ੍ਹਾਂ ਨੂੰ ਬੋਲਣ ਤੋਂ ਰੋਕਿਆ ਤਾਂ ਕਾਂਗਰਸ ਦੇ ਪੱਖ ਤੋਂ ਸਦਨ ਵਿੱਚ ਹੰਗਾਮਾ ਸ਼ੁਰੂ ਹੋ ਗਿਆ।