The Khalas Tv Blog Punjab ਰੋਪੜ ‘ਚ ਵਾਪਰੇ ਦਰਦਨਾਕ ਹਾਦਸੇ ਵਿੱਚ ਪੰਜ ਮਜ਼ਦੂਰ ਦੱਬੇ, ਤਿੰਨ ਦੀ ਮੌਤ
Punjab

ਰੋਪੜ ‘ਚ ਵਾਪਰੇ ਦਰਦਨਾਕ ਹਾਦਸੇ ਵਿੱਚ ਪੰਜ ਮਜ਼ਦੂਰ ਦੱਬੇ, ਤਿੰਨ ਦੀ ਮੌਤ

ਰੂਪਨਗਰ ਦੀ ਪ੍ਰੀਤ ਕਲੋਨੀ ਵਿੱਚ ਇੱਕ ਘਰ ਦਾ ਲੈਂਟਰ ਚੁੱਕਣ ਵਿੱਚ ਰੁੱਝੇ ਹੋਏ ਮਜ਼ਦੂਰ ਲੈਂਟਰ ਡਿੱਗਣ ਕਾਰਨ ਹੇਠਾਂ ਦੱਬ ਗਏ। ਇਸ ਹਾਦਸੇ ਤੋਂ ਬਾਅਦ ਤੁਰੰਤ ਜੇਸੀਬੀ ਮਸ਼ੀਨ ਬੁਲਾਈ ਗਈ ਅਤੇ ਟੈਂਕਰ ਹੇਠਾਂ ਦੱਬੇ ਮਜ਼ਦੂਰਾਂ ਨੂੰ ਕੱਢਣ ਦੇ ਯਤਨ ਕੀਤੇ ਜਾ ਰਹੇ ਹਨ। ਜ਼ਿਲ੍ਹਾ ਰੂਪਨਗਰ ਪ੍ਰਸ਼ਾਸਨ ਅਤੇ ਪੁਲੀਸ ਅਧਿਕਾਰੀਆਂ ਦੀ ਟੀਮ ਨੇ ਮੌਕੇ ’ਤੇ ਪੁੱਜ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ।

ਜਾਣਕਾਰੀ ਮੁਤਾਬਕ ਇਮਾਰਤ ਦੇ ਢਹਿ ਢੇਰੀ ਹਿੱਸੇ ਵਿੱਚੋਂ ਹੁਣ ਤੱਕ ਕੁੱਲ ਤਿੰਨ ਮਜ਼ਦੂਰਾਂ ਨੂੰ ਬਾਹਰ ਕੱਢ ਲਿਆ ਗਿਆ ਸੀ ਜਿਨਾਂ ਵਿੱਚੋਂ 2 ਨੂੰ ਫੌਰੀ ਸਿਹਤ ਸਹੂਲਤਾਂ ਦੇਣ ਤੋਂ ਬਾਅਦ PGI ਚੰਡੀਗੜ ਰੈਫਰ ਕਰ ਦਿੱਤਾ ਗਿਆ ਜਿੱਥੇ PGI ਪਹੁੰਚਣ ਤੋਂ ਪਹਿਲਾਂ ਉਸ ਦੀ ਮੌਤ ਹੋ ਚੁੱਕੀ ਸੀ।

ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਏਡੀਸੀ ਰੋਪੜ ਪੂਜਾ ਸਿਆਲ ਨੇ ਦੱਸਿਆ ਕਿ ਹੁਣ ਤੱਕ ਕੁੱਲ ਤਿੰਨ ਮਜ਼ਦੂਰਾਂ ਨੂੰ ਬਾਹਰ ਕੱਢ ਲਿਆ ਗਿਆ ਸੀ, ਜਿਨਾਂ ਵਿੱਚੋਂ 2 ਨੂੰ ਫੌਰੀ ਸਿਹਤ ਸਹੂਲਤਾਂ ਦੇਣ ਤੋਂ ਬਾਅਦ ਪੀਜੀਆਈ ਚੰਡੀਗੜ ਰੈਫਰ ਕਰ ਦਿੱਤਾ ਗਿਆ ਜਿੱਥੇ pgi ਪਹੁੰਚਣ ਤੋਂ ਪਹਿਲਾਂ ਉਸ ਦੀ ਮੌਤ ਹੋ ਚੁੱਕੀ ਸੀ। ਇਸ ਮਾਮਲੇ ਵਿੱਚ ਅੱਜ ਕਰੀਬ ਤੜਕਸਾਰ ਇੱਕ ਵਿਅਕਤੀ ਹੋਰ ਅਭਿਸ਼ੇਕ ਦਾ ਮ੍ਰਿਤਕ ਸਰੀਰ ਮਲਵੇ ਹੇਠੋਂ ਕੱਢਿਆ ਗਿਆ। ਕੁੱਲ ਮਿਲਾ ਕੇ ਇਸ ਮਾਮਲੇ ਵਿੱਚ ਪੰਜ ਵਿੱਚੋਂ ਤਿੰਨ ਦੀ ਮੌਤ ਹੋ ਚੁੱਕੀ ਹੈ। ਇੱਕ ਜੇਰੇ ਇਲਾਜ ਹੈ ਅਤੇ ਇੱਕ ਦੀ ਭਾਲ ਜਾਰੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਗੁਆਂਢੀ ਸੂਬੇ ਹਰਿਆਣਾ ਦੇ ਠੇਕੇਦਾਰ ਵੱਲੋਂ ਮਜ਼ਦੂਰਾਂ ਦੀ ਮਦਦ ਨਾਲ ਰਾਜਿੰਦਰ ਕੌਰ ਦੇ ਘਰ ਪ੍ਰੀਤ ਕਲੋਨੀ ਵਿੱਚ ਉਠਾਇਆ ਜਾ ਰਿਹਾ ਸੀ। ਇਹ ਘਰ ਚਾਲੀ ਸਾਲ ਪਹਿਲਾਂ 1984 ਵਿੱਚ ਬਣਿਆ ਸੀ। ਮਕਾਨ ਨੂੰ ਉੱਚਾ ਚੁੱਕੇ ਜਾਣ ਦਾ ਕੰਮ ਆਖਰੀ ਪੜਾਅ ਤੇ ਸੀ, ਜਿਸ ਦੌਰਾਨ ਅਚਾਨਕ ਮਕਾਨ ਦੀ ਛੱਤ ਡਿੱਗ ਗਈ ਤੇ ਲਗਪਗ ਅੱਧੀ ਦਰਜਨ ਮਜ਼ਦੂਰ ਮਲਬੇ ਹੇਠ ਫਸੇ ਹੋਣ ਦਾ ਖਦਸ਼ਾ ਹੈ। ਮਕਾਨ ਦੇ ਮਲਬੇ ਹੇਠ ਫਸੇ ਮਜ਼ਦੂਰਾਂ ਵਿੱਚ ਰਮੇਸ਼, ਕਾਕਾ, ਅਭਿਸ਼ੇਕ, ਸਾਹਿਲ ਅਤੇ ਇੱਕ ਹੋਰ ਮਜ਼ਦੂਰ ਤੋਂ ਇਲਾਵਾ 40 ਸਾਲਾ ਫੋਰਮੈਨ ਵੀ ਸ਼ਾਮਲ ਹਨ।

ਇਸ ਦੌਰਾਨ NDRF ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ ਹੈ। ਘਰ ਦੀਆਂ ਕੁੱਲ ਦੋ ਲੈਂਟਰਾਂ ਡਿੱਗ ਪਈਆਂ ਹਨ ਅਤੇ ਆਈਟੀਬੀਪੀ ਦੇ ਜਵਾਨਾਂ ਨੇ ਉਪਰਲੀ ਲੈਂਟਰ ਦੇ ਮਲਬੇ ਨੂੰ ਕਾਫੀ ਹੱਦ ਤੱਕ ਹਟਾ ਲਿਆ ਹੈ।

ਮਜ਼ਦੂਰ ਨੇ ਦੱਸਿਆ ਕਿ ਮਕਾਨ ਕਰੀਬ ਤਿੰਨ ਫੁੱਟ ਉੱਚਾ ਹੋ ਗਿਆ ਸੀ। ਇੱਟਾਂ ਪਾ ਕੇ ਕੰਧ ਦਾ ਕੰਮ ਕੀਤਾ ਜਾ ਰਿਹਾ ਸੀ। ਇਹ ਘਰ 1984 ਵਿੱਚ ਬਣਾਇਆ ਗਿਆ ਸੀ। ਨਵਾਂ ਘਰ ਬਣਾਉਣ ਤੋਂ ਬਾਅਦ ਮਾਲਕਾਂ ਨੇ ਉਸ ਵਿੱਚ ਰਹਿਣਾ ਸ਼ੁਰੂ ਕਰ ਦਿੱਤਾ। ਪੁਰਾਣੇ ਮਕਾਨ ਦੀ ਮੁਰੰਮਤ ਕਰਵਾਉਣ ਲਈ ਇਸ ਨੂੰ ਚੁੱਕਣ ਦਾ ਕੰਮ ਕੀਤਾ ਜਾ ਰਿਹਾ ਸੀ। ਇਸ ਇਲਾਕੇ ਵਿੱਚ ਸੜਕਾਂ ਉੱਚੀਆਂ ਅਤੇ ਮਕਾਨ ਨੀਵੇਂ ਹੋਣ ਕਾਰਨ ਪਾਣੀ ਘਰਾਂ ਦੇ ਅੰਦਰ ਵੜ ਜਾਂਦਾ ਸੀ। ਇਸ ਕਾਰਨ ਘਰ ਨੂੰ ਉੱਚਾ ਚੁੱਕਣ ਲਈ ਜੈਕ ਲਗਾਇਆ ਜਾ ਰਿਹਾ ਸੀ।

 

Exit mobile version