ਅੰਮ੍ਰਿਤਸਰ ਵਿੱਚ ਸੁਧੀਰ ਸੂਰੀ ਕਤਲ ਕੇਸ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਅਤੇ ਪੁਲੀਸ ਕਮਿਸ਼ਨਰੇਟ ਜਲਦੀ ਹੀ ਸੁਰੱਖਿਆ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕਰ ਸਕਦੇ ਹਨ। ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਪੁਲਿਸ ਦੀਆਂ ਕਮੀਆਂ ਸਾਹਮਣੇ ਆਈਆਂ ਹਨ।
SIT ਦੀ ਸ਼ੁਰੂਆਤੀ ਜਾਂਚ ‘ਚ ਕੁਝ ਅਜਿਹੇ ਤੱਥ ਸਾਹਮਣੇ ਆਏ ਹਨ, ਜਿਨ੍ਹਾਂ ‘ਚ ਪੁਲਿਸ ਦੀਆਂ ਗਲਤੀਆਂ ਸਾਫ ਦਿਖਾਈ ਦੇ ਰਹੀਆਂ ਹਨ। ਪਰਿਵਾਰ ਵਾਲੇ ਕਤਲ ਵਾਲੇ ਦਿਨ ਤੋਂ ਹੀ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਕਰ ਰਹੇ ਹਨ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਜਦੋਂ ਸੂਰੀ ਨੂੰ ਮਾਰਿਆ ਗਿਆ ਸੀ ਤਾਂ ਮੌਕੇ ‘ਤੇ ਬਹੁਤ ਸਾਰੇ ਸੁਰੱਖਿਆ ਕਰਮਚਾਰੀ ਮੌਜੂਦ ਨਹੀਂ ਸਨ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।
ਸੁਧੀਰ ਸੂਰੀ ਨੇ ਹਮੇਸ਼ਾ ਹੀ ਸਿੱਖ ਧਰਮ ਅਤੇ ਸਿੱਖ ਆਗੂਆਂ ਖਿਲਾਫ ਗਲਤ ਸ਼ਬਦਾਵਲੀ ਵਰਤੀ ਸੀ, ਜਿਸ ਕਾਰਨ ਉਸ ਨੂੰ ਆਏ ਦਿਨ ਧਮਕੀਆਂ ਮਿਲਦੀਆਂ ਰਹਿੰਦੀਆਂ ਸਨ। ਇਸ ਨੂੰ ਧਿਆਨ ‘ਚ ਰੱਖਦੇ ਹੋਏ ਉਸ ਨੂੰ ਵਾਈ-ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਸੀ, ਜਿਸ ਵਿੱਚ 18 ਪੁਲਿਸ ਮੁਲਾਜ਼ਮ ਅਤੇ ਇੱਕ ਜਿਪਸੀ ਉਨ੍ਹਾਂ ਨਾਲ ਰਹਿੰਦੀ ਸੀ।
ਪੁਲਿਸ ਹੁਣ ਜਾਂਚ ਕਰ ਰਹੀ ਹੈ ਕਿ ਘਟਨਾ ਵਾਲੇ ਦਿਨ ਕਿਹੜੇ-ਕਿਹੜੇ ਪੁਲਸ ਕਰਮਚਾਰੀ ਗੈਰ-ਹਾਜ਼ਰ ਸਨ।