‘ਦ ਖ਼ਾਲਸ ਬਿਊਰੋ : ਅਮਰੀਕਾ ਸਰਕਾਰ ਵੱਲੋਂ ਪੂਰੇ ਫਰਵਰੀ ਮਹੀਨੇ ਨੂੰ ਪੰਜਾਬੀ ਮਹੀਨੇ ਵਜੋਂ ਮਨਾਏ ਜਾਣ ਦਾ ਐਲਾਨ ਕੀਤਾ ਗਿਆ ਹੈ। ਪੰਜਾਬੀਆਂ ਲਈ ਇਹ ਬਹੁਤ ਮਾਣ ਦੀ ਗੱਲ ਹੈ ਕਿ ਵਿਦੇਸ਼ਾ ਵਿੱਚ ਵੀ ਉਨ੍ਹਾਂ ਦੀ ਪੰਜਾਬੀ ਮਾਂ ਬੋਲੀ ਨੂੰ ਇਨ੍ਹਾਂ ਮਾਣ ਮਿਲ ਰਿਹਾ ਹੈ। ਇਹ ਫੈਸਲਾ ਇਸ ਲਈ ਲਿਆ ਗਿਆ ਕਿਉਂਕਿ ਪੰਜਾਬੀ ਦੁਨੀਆ ਵਿੱਚ ਨੌਵੀਂ ਸਭ ਤੋਂ ਵੱਧ ਬੋਲੀ ਜਾਣ ਵਾਲੀ ਭਾਸ਼ਾ ਹੈ ਅਤੇ ਭਾਰਤ, ਪਾਕਿਸਤਾਨ, ਯੂਨਾਈਟਿਡ ਕਿੰਗਡਮ, ਸੰਯੁਕਤ ਰਾਜ, ਕੈਨੇਡਾ ਅਤੇ ਆਸਟ੍ਰੇਲੀਆ ਵਿੱਚ ਇਸ ਭਾਸ਼ਾ ਦੇ ਬੋਲਣ ਵਾਲਿਆਂ ਦੀ ਇੱਕ ਵੱਡੀ ਗਿਣਤੀ ਹੈ।
