Punjab

ਤਿੰਨ ਹਫਤਿਆਂ ‘ਚ 14 ਕਿਸਾਨਾਂ ਨੇ ਕੀਤੀ ਖੁਦ ਕੁਸ਼ੀ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਇਸ ਵਾਰ ਕਣਕ ਦਾ ਝਾੜ ਘੱਟਣ ਨਾਲ 3 ਹਫ਼ਤਿਆਂ ਅੰਦਰ ਹੀ 14 ਕਿਸਾਨਾਂ ਨੇ ਖੁਦ ਕੁਸ਼ੀ ਕਰ ਲਈ ਹੈ। ਇਸ ਦੇ ਬਾਵਜੂਦ ਅਜੇ ਨਾ ਤਾਂ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਬਾਂਹ ਫੜੀ ਹੈ ਤੇ ਨਾ ਹੀ ਪੰਜਾਬ ਸਰਕਾਰ ਨੇ ਕੋਈ ਰਾਹਤ ਦਿੱਤੀ ਹੈ। ਦੱਸ ਦਈਏ ਕਿ ਇਸ ਵਾਰ ਮੌਸਮ ਦੀ ਗੜਬੜੀ ਕਾਰਨ ਕਣਕ ਦੇ ਘਟੇ ਝਾੜ ਨੇ ਕਿਸਾਨਾਂ ਨੂੰ ਝੰਜੋ ੜ ਕੇ ਰੱਖ ਦਿੱਤਾ ਹੈ। ਇਸ ਦੇ ਚੱਲਦਿਆਂ ਤਿੰਨ ਹਫ਼ਤਿਆਂ ਦੌਰਾਨ 14 ਕਿਸਾਨ ਖੁਦ ਕੁ ਸ਼ੀਆਂ ਕਰ ਚੁੱਕੇ ਹਨ। ਕਿਸਾਨ ਲਗਾਤਾਰ ਮੁਆਵਜ਼ੇ ਦੀ ਮੰਗ ਕਰ ਰਹੇ ਹਨ ਪਰ ਸਰਕਾਰ ਨੇ ਅਜੇ ਕੋਈ ਰਾਹਤ ਨਹੀਂ ਦਿੱਤੀ।

ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਮਹਿੰਗੇ ਠੇਕੇ ਉੱਪਰ ਜ਼ਮੀਨ ਲੈ ਕੇ ਕਣਕ ਦੀ ਕਾਸ਼ਤ ਕੀਤੀ ਸੀ। ਮੌਸਮ ਦੀ ਗੜਬੜੀ ਕਾਰਨ ਛਾੜ ਇੰਨਾ ਘੱਟ ਨਿਕਲਿਆ ਹੈ ਕਿ ਫਸਲ ਦੀ ਲਾਗਤ ਵੀ ਪੂਰੀ ਨਹੀਂ ਹੋ ਰਹੀ। ਉਧਰੋਂ ਕਰਜ਼ੇ ਦਾ ਬੋਝ ਹੋਰ ਵਧ ਗਿਆ ਹੈ। ਆੜ੍ਹਤੀ ਅੱਗੋਂ ਹੋਰ ਪੈਸਾ ਦੇਣ ਤੋਂ ਇਨਕਾਰ ਕਰਨ ਲੱਗੇ ਹਨ। ਇਸ ਕਰਕੇ ਕਿਸਾਨ ਪ੍ਰੇਸ਼ਾ ਨ ਹੋ ਕੇ ਖੁ ਦ ਕੁ ਸ਼ੀ ਦੇ ਰਾਹ ਪੈ ਰਹੇ ਹਨ।

ਦੂਜੇ ਪਾਸੇ ਖੁ ਦਕੁ ਸ਼ੀਆਂ ’ਤੇ ਚਿੰਤਾ ਜ਼ਾਹਿਰ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਸੂਬੇ ਦੇ ਕਿਸਾਨਾਂ ਦੇ ਬਚਾਅ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੇ ਵਾਰਸਾਂ ਨੂੰ ਇੱਕ-ਇਕ ਕਰੋੜ ਰੁਪਏ ਦੀ ਐਕਸ ਗ੍ਰੇਸ਼ੀਆ ਗਰਾਂਟ ਦਿੱਤੀ ਜਾਵੇ। ਰਾਜੇਵਾਲ ਨੇ ਕਿਹਾ ਕਿ ਖੁ ਦ ਕੁ ਸ਼ੀ ਪੀੜਤ ਮਜ਼ਦੂਰ ਪਰਿਵਾਰਾਂ ਨੂੰ ਵੀ ਕਿਸਾਨਾਂ ਦੀ ਤਰਜ਼ ’ਤੇ ਮੁਆਵਜ਼ਾ ਦਿੱਤਾ ਜਾਵੇ।