India Punjab Religion

ਉੱਤਰ ਪ੍ਰਦੇਸ਼ ‘ਚ ਇੱਕ ਹੋਰ ਸਿੱਖ ਨੌਜਵਾਨ ਬੇਕਾਬੂ ਭੀੜ ਦੇ ਚੜਿਆ ਅੜਿੱਕੇ , ਫਿਰ ਜੋ ਹੋਇਆ ਤੁਸੀਂ ਆਪ ਹੀ ਦੇਖ ਲਓ…

In Uttar Pradesh another Sikh youth got hit by an uncontrollable crowd then you yourself see what happened...

ਉੱਤਰ ਪ੍ਰਦੇਸ਼ ਦੇ ਪੀਲੀਭੀਤ ਵਿਚ ਸਿੱਖ ਦੀ ਦਸਤਾਰ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਉੱਤਰ ਪ੍ਰਦੇਸ਼ ਦੇ ਪੀਲੀਭੀਤ ਦੇ ਪੂਰਨਪੁਰ ਇਲਾਕੇ ਤੋਂ ਹੋਲੀ ਨਾਲ ਸਬੰਧਤ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ, ਜਿਸ ‘ਚ ਕੁਝ ਸ਼ਰਾਬੀ ਲੋਕਾਂ ਵਲੋਂ ਇਕ ਅੰਮ੍ਰਿਤਧਾਰੀ ਸਿੱਖ ਦੀ ਕੁੱਟਮਾਰ ਕੀਤੀ ਗਈ ਸੀ, ਉਸ ਦੀ ਪੱਗ ਲਾਹ ਦਿੱਤੀ ਗਈ ਸੀ ਅਤੇ ਉਸ ਦੇ ਕੇਸਾਂ ਦੀ ਬੇਅਦਬੀ ਕੀਤੀ ਗਈ ਸੀ। ਹੋਲੀ ਦਾ ਰੰਗ ਲਗਾਉਣ ਤੋਂ ਇਨਕਾਰ ਕਰਨ ‘ਤੇ ਵਿਵਾਦ ਹੋਇਆ ਸੀ।

ਮਾਮਲਾ ਧਿਆਨ ਵਿੱਚ ਆਉਣ ’ਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੂਰਨਪੁਰ ਦੇ ਪ੍ਰਬੰਧਕਾਂ ਨੇ ਸਥਾਨਕ ਪੱਧਰ ਉੱਤੇ ਵਿਚਾਰ ਕਰਕੇ ਮਾਮਲੇ ਨੂੰ ਸੁਖਾਵੇਂ ਮਹੌਲ ਵਿੱਚ ਸੁਲਝਾ ਲਿਆ। ਪੁਲਿਸ ਨੇ ਦੋਸ਼ੀਆਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਦੋਸ਼ੀ ਵਿਅਕਤੀਆਂ ਨੇ ਅੰਮ੍ਰਿਤਧਾਰੀ ਸਿੱਖ ਤੋਂ ਮੁਆਫੀ ਮੰਗੀ ਹੈ ਅਤੇ ਭਰੋਸਾ ਦਿੱਤਾ ਹੈ ਕਿ ਉਹ ਭਵਿੱਖ ਵਿੱਚ ਅਜਿਹੀ ਗਲਤੀ ਨਹੀਂ ਕਰਨਗੇ। ਦੋਸ਼ੀਆਂ ਨੇ ਮੰਨਿਆ ਹੈ ਕਿ ਉਨ੍ਹਾਂ ਨੇ ਸ਼ਰਾਬ ਦੇ ਨਸ਼ੇ ‘ਚ ਇਹ ਗਲਤੀ ਕੀਤੀ ਹੈ।

ਇਸ ਘਟਨਾ ਦਾ ਵੀਡੀਓ ਇੰਟਰਨੈੱਟ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਸਿੱਖਾਂ ਵਿਚ ਇਸ ਘਟਨਾ ਨੂੰ ਲੈ ਕੇ ਰੋਸ ਪਾਇਆ ਜਾ ਰਿਹਾ ਹੈ। ਸਥਾਨਕ ਪੁਲਿਸ ਨੇ ਮਾਮਲੇ ਦਾ ਨੋਟਿਸ ਲੈਂਦਿਆਂ ਜਾਂਚ ਦੇ ਹੁਕਮ ਦਿੱਤੇ ਹਨ।

ਪੀਲੀਭੀਤ ਪੁਲਿਸ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਇਹ ਘਟਨਾ ਥਾਣਾ ਪੂਰਨਪੁਰ ਖੇਤਰ ਦੀ ਦੱਸੀ ਜਾ ਰਹੀ ਹੈ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਹਨਾਂ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਦੋਸ਼ੀਆਂ ਖ਼ਿਲਾਫ਼ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।