ਬਿਊਰੋ ਰਿਪੋਰਟ – ਪੰਜਾਬ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਬੜੀ ਸ਼ਰਧਾ ਸਹਿਤ ਮਨਾਇਆ ਜਾਂਦਾ ਹੈ। ਬਟਾਲਾ (Batala) ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਬਰਾਤ ਲੈ ਕੇ ਆਏ ਸਨ। ਇਸ ਕਰਕੇ ਉਨ੍ਹਾਂ ਦਾ ਬਟਾਲਾ ਨਾਲ ਵੱਡਾ ਰਿਸ਼ਤਾ ਰਿਹਾ ਹੈ। ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਮੱਦੇਨਜ਼ਰ ਬਟਾਲਾ ਵਿੱਚ 10 ਸਤੰਬਰ ਨੂੰ ਛੁੱਟੀ ਰਹੇਗੀ।
ਸ੍ਰੀ ਗੁਰੂ ਨਾਨਕ ਦੇਵ ਜੀ ਅਕੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੇ ਮੱਦੇਨਜ਼ਰ ਬਟਾਲਾ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਡੀ.ਸੀ ਗੁਰਦਾਸਪੁਰ ਦੇ ਨਾਲ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੀ ਮੀਟਿੰਗ ਵਿੱਚ ਸ਼ਾਮਲ ਸਨ। ਇਸ ਮੀਟਿੰਗ ਵਿੱਚ ਵਿਆਹ ਪੁਰਬ ਮੌਕੇ ਸ਼ਾਤੀ ਦਾ ਮਾਹੌਲ ਬਣਾਈ ਰੱਖਣ ਲਈ ਚਰਚਾ ਕੀਤੀ ਗਈ ਕਿਉਂਕਿ ਕਈ ਨੌਜਵਾਨ ਹੁੱਲੜਬਾਜ਼ੀ ਕਰਦੇ ਹਨ। ਉਨ੍ਹਾਂ ਨੂੰ ਰੋਕਣ ਲਈ ਐਸ.ਜੀ.ਪੀ.ਸੀ ਦੇ ਮੁਲਾਜ਼ਮ ਕੀਤੇ ਜਾਣ ਦਾ ਫੈਸਲਾ ਲਿਆ ਹੈ। ਇਸ ਪਵਿੱਤਰ ਦਿਹਾੜੇ ਨੂੰ ਲੈ ਕੇ ਬਟਾਲਾ ਵਿੱਚ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਵੀ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ – ਕਿਸਾਨ ਜੈਪੁਰ ‘ਚ ਪ੍ਰੈਸ ਕਾਨਫਰੰਸ ਕਰਕੇ ਚੁੱਕਣਗੇ ਵੱਡੇ ਕਦਮ