Punjab

ਪੰਜਾਬ ਦੇ ਕਿਹੜੇ ਜ਼ਿਲ੍ਹੇ ਵਿੱਚ ਕਿੰਨੇ ਵਜੇ ਖੁੱਲ੍ਹਦੇ ਹਨ ਬਾਜ਼ਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੋਵਿਡ ਪਾਬੰਦੀਆਂ ਵਿੱਚ ਕੁੱਝ ਤਬਦੀਲੀ ਕੀਤੀ ਗਈ ਹੈ। ਵੱਖ-ਵੱਖ ਜ਼ਿਲ੍ਹਿਆਂ ਦੇ ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਦੁਕਾਨਦਾਰਾਂ, ਨਿੱਜੀ ਦਫਤਰਾਂ ਨੂੰ ਕਰੋਨਾ ਪਾਬੰਦੀਆਂ ਵਿੱਚ ਕੁੱਝ ਢਿੱਲ ਦਿੱਤੀ ਗਈ ਹੈ। ਆਉ, ਜਾਣਦੇ ਹਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਹਾਲ:

ਬਰਨਾਲਾ

  • ਡੇਅਰੀ, ਡੇਅਰੀ ਉਤਪਾਦ, ਦੋਧੀਆਂ ਨੂੰ ਦੁੱਧ ਦੀ ਸਪਲਾਈ ਕਰਨ ਲਈ ਹਫਤੇ ਦੇ ਸਾਰੇ ਦਿਨ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹ ਹੋਵੇਗੀ।
  • ਫਲ ਅਤੇ ਸਬਜ਼ੀਆਂ ਦੀਆਂ ਦੁਕਾਨਾਂ ਅਤੇ ਰੇਹੜੀਆਂ, ਮੀਟ, ਮੱਛੀ ਅਤੇ ਪੋਲਟਰੀ ਉਤਪਾਦਾਂ ਦੀਆਂ ਦੁਕਾਨਾਂ ਹਫਤੇ ਦੇ ਸਾਰੇ ਦਿਨ ਸਵੇਰੇ 7 ਵਜੇ ਤੋਂ ਸ਼ਾਮ 5 ਤੱਕ ਖੁੱਲ੍ਹਣਗੀਆਂ।
  • ਐੱਲਪੀਜੀ ਗੈਸ ਸਿਲੰਡਰਾਂ ਦੀਆਂ ਏਜੰਸੀਆਂ ਹਫਤੇ ਦੇ ਸਾਰੇ ਦਿਨ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੀਆਂ।
  • ਰੈਸਟੋਰੈਂਟ, ਬੇਕਰੀ, ਫਾਸਟ ਫੂਡ ਦੀਆਂ ਦੁਕਾਨਾਂ ਅਤੇ ਕੰਨਫੈਕਸ਼ਨਰੀ ਦੀਆਂ ਦੁਕਾਨਾਂ ਸਿਰਫ ਹੋਮ ਡਿਲਿਵਰੀ ਲਈ ਹਫਤੇ ਦੇ ਸਾਰੇ ਦਿਨ ਸਵੇਰੇ 9 ਵਜੇ ਤੋਂ ਰਾਤ 9 ਵਜੇ ਤੱਕ ਖੁੱਲ੍ਹਣਗੀਆਂ।
  • ਉਪਰੋਕਤ ਦੁਕਾਨਾਂ ਤੋਂ ਇਲਾਵਾ ਬਾਕੀ ਸਮਾਨ ਵਾਲੀਆਂ ਸਾਰੀਆਂ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੀਆਂ।
  • ਰਿਟੇਲ ਅਤੇ ਹੋਲਸੇਲ ਸ਼ਰਾਬ ਦੇ ਠੇਕਿਆਂ ਅਹਾਤਿਆਂ ਨੂੰ ਸਿਰਫ Take Away ਲਈ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 10 ਵਜੇ ਤੋਂ ਸ਼ਾਮ 7 ਵਜੇ ਤੱਕ ਖੋਲ੍ਹਣ ਦੀ ਆਗਿਆ ਹੈ।
  • ਬੈਂਕ, ਪੋਸਟ ਆਫਿਸ, ਸਾਰੇ ਨਿੱਜੀ ਦਫਤਰਾਂ ਵਿੱਚ 50 ਫੀਸਦ ਸਟਾਫ ਕੰਮ ਕਰ ਸਕੇਗਾ।
  • ਮਾਲ ਦੀ ਢੋਆ-ਢੁਆਈ ਲਈ ਸਾਰੇ ਵਾਹਨਾਂ ਨੂੰ ਹਫਤੇ ਦੇ ਸਾਰੇ ਦਿਨ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਆਉਣ-ਜਾਣ ਦੀ ਆਗਿਆ ਹੋਵੇਗੀ।
  • ਆਮ ਲੋਕਾਂ ਨੂੰ ਪਾਰਕਾਂ ਵਿੱਚ ਜਾਣ ਦੀ ਆਗਿਆ ਹਫਤੇ ਦੇ ਸਾਰੇ ਦਿਨ ਸਵੇਰੇ 5 ਵਜੇ ਤੋਂ ਸਵੇਰੇ 9 ਵਜੇ ਤੱਕ ਹੋਵੇਗੀ।
  • ਸਾਰੇ ਦੁਕਾਨਦਾਰਾਂ ਨੂੰ ਆਪਣਾ ਅਤੇ ਆਪਣੇ ਕਰਮਚਾਰੀਆਂ ਦਾ ਆਰਟੀ-ਪੀਸੀਆਰ ਟੈਸਟ ਕਰਵਾਉਣਾ ਲਾਜ਼ੀ ਹੋਵੇਗਾ।
  • ਸਾਰੀਆਂ ਦੁਕਾਨਾਂ ਵਿੱਚ ਇੱਕੋ ਸਮੇਂ ਸਿਰਫ 10 ਗ੍ਰਾਹਕ ਹੀ ਦਾਖਲ ਹੋ ਸਕਦੇ ਹਨ।
  • ਵੱਡੇ ਗਰੋਸਰੀ ਸਟੋਰ ਵਿੱਚ ਇੱਕੋ ਸਮੇਂ ਸਿਰਫ 30 ਗ੍ਰਾਹਕ ਹੀ ਦਾਖਲ ਹੋ ਸਕਦੇ ਹਨ।

ਫਰੀਦਕੋਟ

  • ਸਾਰੀਆਂ ਮੈਡੀਕਲ ਦੁਕਾਨਾਂ, ਹਸਪਤਾਲ, ਲੈਬਾਂ ਹਫਤੇ ਦੇ ਸਾਰੇ ਦਿਨ 24 ਘੰਟਿਆਂ ਲਈ ਖੁੱਲ੍ਹੇ ਰਹਿਣਗੇ।
  • ਡੀਜ਼ਲ, ਪੈਟਰੋਲ ਪੰਪ ਹਫਤੇ ਦੇ ਸਾਰੇ ਦਿਨ ਸਵੇਰੇ 6 ਵਜੇ ਤੋਂ ਰਾਤ 8 ਵਜੇ ਤੱਕ ਖੋਲ੍ਹਣ ਦੀ ਆਗਿਆ ਹੋਵੇਗੀ।
  • ਦੁੱਧ ਦੀ ਸਪਲਾਈ ਹਫਤੇ ਦੇ ਸਾਰੇ ਦਿਨ ਸਵੇਰੇ 6 ਵਜੇ ਤੋਂ ਰਾਤ 8 ਵਜੇ ਤੱਕ ਕਰਨ ਦੀ ਆਗਿਆ ਹੋਵੇਗੀ।
  • ਬੇਕਰੀ, ਮਠਿਆਈ, ਕੰਨਫੈਕਸ਼ਨਰੀ ਦੀਆਂ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹ ਸਕਦੀਆਂ ਹਨ।
  • ਫਲ ਅਤੇ ਸਬਜ਼ੀਆਂ ਦੀਆਂ ਦੁਕਾਨਾਂ ਅਤੇ ਰੇਹੜੀਆਂ, ਮੀਟ, ਮੱਛੀ ਅਤੇ ਪੋਲਟਰੀ ਉਤਪਾਦਾਂ ਦੀਆਂ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 6 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹ ਸਕਦੀਆਂ ਹਨ।

ਫਾਜ਼ਿਲਕਾ

  • ਰੈਸਟੋਰੈਂਟ, ਬੇਕਰੀ, ਫਾਸਟ ਫੂਡ ਦੀਆਂ ਦੁਕਾਨਾਂ ਅਤੇ ਕੰਨਫੈਕਸ਼ਨਰੀ ਦੀਆਂ ਦੁਕਾਨਾਂ ਹਫਤੇ ਦੇ ਸਾਰੇ ਦਿਨ ਸਵੇਰੇ 6 ਵਜੇ ਤੋਂ ਸ਼ਾਮ 9 ਵਜੇ ਤੱਕ ਖੁੱਲ੍ਹ ਸਕਦੀਆਂ ਹਨ।
  • ਸਾਰੀਆਂ ਗੈਰ-ਜ਼ਰੂਰੀ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣ ਦੀ ਆਗਿਆ ਹੈ।
  • ਸਾਰੀਆਂ ਮੈਡੀਕਲ ਦੁਕਾਨਾਂ, ਹਸਪਤਾਲ, ਲੈਬਾਂ ਹਫਤੇ ਦੇ ਸਾਰੇ ਦਿਨ 24 ਘੰਟਿਆਂ ਲਈ ਖੁੱਲ੍ਹੇ ਰਹਿਣਗੇ।
  • ਪੈਟਰੋਲ ਪੰਪ ਹਫਤੇ ਦੇ ਸਾਰੇ ਦਿਨ 24 ਘੰਟਿਆਂ ਲਈ ਖੁੱਲ੍ਹੇ ਰਹਿਣਗੇ।
  • ਰੈਸਟੋਰੈਂਟ, ਬੇਕਰੀ, ਫਾਸਟ ਫੂਡ ਦੀਆਂ ਦੁਕਾਨਾਂ ਅਤੇ ਕੰਨਫੈਕਸ਼ਨਰੀ ਦੀਆਂ ਦੁਕਾਨਾਂ ਸਿਰਫ ਹੋਮ ਡਿਲਿਵਰੀ ਲਈ ਸਵੇਰੇ 6 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹੇ ਰਹਿਣਗੇ।

ਗੁਰਦਾਸਪੁਰ

  • ਦੁੱਧ ਦੀ ਸਪਲਾਈ ਹਫਤੇ ਦੇ ਸਾਰੇ ਦਿਨ ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਤੱਕ ਕਰਨ ਦੀ ਆਗਿਆ ਹੈ।
  • ਫਲ ਅਤੇ ਸਬਜ਼ੀਆਂ ਦੀਆਂ ਦੁਕਾਨਾਂ ਅਤੇ ਰੇਹੜੀਆਂ ਹਫਤੇ ਦੇ ਸਾਰੇ ਦਿਨ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੀਆਂ।
  • ਸਾਰੀਆਂ ਗੈਰ-ਜ਼ਰੂਰੀ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੀਆਂ।
  • ਸਾਰੀਆਂ ਮੈਡੀਕਲ ਦੁਕਾਨਾਂ, ਹਸਪਤਾਲ, ਲੈਬਾਂ ਹਫਤੇ ਦੇ ਸਾਰੇ ਦਿਨ 24 ਘੰਟਿਆਂ ਲਈ ਖੁੱਲ੍ਹੇ ਰਹਿਣਗੇ।
  • ਪੈਟਰੋਲ ਪੰਪ ਹਫਤੇ ਦੇ ਸਾਰੇ ਦਿਨ ਸਵੇਰੇ 7 ਵਜੇ ਤੋਂ ਸ਼ਾਮ 9 ਵਜੇ ਤੱਕ ਖੁੱਲ੍ਹਣਗੇ।
  • ਰੈਸਟੋਰੈਂਟ, ਬੇਕਰੀ, ਫਾਸਟ ਫੂਡ ਦੀਆਂ ਦੁਕਾਨਾਂ ਅਤੇ ਕੰਨਫੈਕਸ਼ਨਰੀ ਦੀਆਂ ਦੁਕਾਨਾਂ ਸਿਰਫ ਹੋਮ ਡਿਲਿਵਰੀ ਲਈ ਹਫਤੇ ਦੇ ਸਾਰੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 9 ਵਜੇ ਤੱਕ ਖੁੱਲ੍ਹਣਗੇ।

ਮੋਗਾ

  • ਰੈਸਟੋਰੈਂਟ, ਬੇਕਰੀ, ਫਾਸਟ ਫੂਡ ਦੀਆਂ ਦੁਕਾਨਾਂ ਅਤੇ ਕੰਨਫੈਕਸ਼ਨਰੀ ਦੀਆਂ ਦੁਕਾਨਾਂ ਸਿਰਫ ਹੋਮ ਡਿਲਿਵਰੀ ਲਈ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੀਆਂ।
  • ਦੁੱਧ ਦੀ ਸਪਲਾਈ ਹਫਤੇ ਦੇ ਸਾਰੇ ਦਿਨ ਸਵੇਰੇ 5 ਵਜੇ ਤੋਂ ਸ਼ਾਮ 8 ਵਜੇ ਤੱਕ ਕਰਨ ਦੀ ਆਗਿਆ ਹੈ।
  • ਸਾਰੀਆਂ ਗੈਰ-ਜ਼ਰੂਰੀ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੀਆਂ।
  • ਸਾਰੀਆਂ ਮੈਡੀਕਲ ਦੁਕਾਨਾਂ, ਹਸਪਤਾਲ, ਲੈਬਾਂ ਹਫਤੇ ਦੇ ਸਾਰੇ ਦਿਨ 24 ਘੰਟਿਆਂ ਲਈ ਖੁੱਲ੍ਹੇ ਰਹਿਣਗੇ।
  • ਪੈਟਰੋਲ ਪੰਪ ਹਫਤੇ ਦੇ ਸਾਰੇ ਦਿਨ 24 ਘੰਟਿਆਂ ਲਈ ਖੁੱਲ੍ਹੇ ਰਹਿਣਗੇ।
  • ਰੈਸਟੋਰੈਂਟ, ਬੇਕਰੀ, ਫਾਸਟ ਫੂਡ ਦੀਆਂ ਦੁਕਾਨਾਂ ਅਤੇ ਕੰਨਫੈਕਸ਼ਨਰੀ ਦੀਆਂ ਦੁਕਾਨਾਂ ਸਿਰਫ ਹੋਮ ਡਿਲਿਵਰੀ ਲਈ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ।

ਪਠਾਨਕੋਟ

  • ਰੈਸਟੋਰੈਂਟ, ਬੇਕਰੀ, ਫਾਸਟ ਫੂਡ ਦੀਆਂ ਦੁਕਾਨਾਂ ਅਤੇ ਕੰਨਫੈਕਸ਼ਨਰੀ ਦੀਆਂ ਦੁਕਾਨਾਂ, ਡੇਅਰੀ ਹਫਤੇ ਦੇ ਸਾਰੇ ਦਿਨ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੀਆਂ।
  • ਸਾਰੀਆਂ ਮੈਡੀਕਲ ਦੁਕਾਨਾਂ, ਹਸਪਤਾਲ, ਲੈਬਾਂ ਹਫਤੇ ਦੇ ਸਾਰੇ ਦਿਨ 24 ਘੰਟਿਆਂ ਲਈ ਖੁੱਲ੍ਹੇ ਰਹਿਣਗੇ।
  • ਪੈਟਰੋਲ ਪੰਪ ਹਫਤੇ ਦੇ ਸਾਰੇ ਦਿਨ 24 ਘੰਟਿਆਂ ਲਈ ਖੁੱਲ੍ਹੇ ਰਹਿਣਗੇ।
  • ਸਾਈਕਲ ਰਿਪੇਅਰ ਦੁਕਾਨਾਂ, ਮੋਬਾਇਲ ਰਿਪੇਅਰ ਦੁਕਾਨਾਂ ਹਫਤੇ ਦੇ ਸਾਰੇ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ।
  • ਪਲਾਂਟ ਨਰਸਰੀਆਂ ਹਫਤੇ ਦੇ ਸਾਰੇ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ।
  • ਰੈਸਟੋਰੈਂਟ, ਬੇਕਰੀ, ਫਾਸਟ ਫੂਡ ਦੀਆਂ ਦੁਕਾਨਾਂ ਅਤੇ ਕੰਨਫੈਕਸ਼ਨਰੀ ਦੀਆਂ ਦੁਕਾਨਾਂ ਸਿਰਫ ਹੋਮ ਡਿਲਿਵਰੀ ਲਈ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ।

ਸੰਗਰੂਰ

  • ਫਲ ਅਤੇ ਸਬਜ਼ੀਆਂ ਦੀਆਂ ਦੁਕਾਨਾਂ ਅਤੇ ਰੇਹੜੀਆਂ, ਮੀਟ, ਮੱਛੀ ਅਤੇ ਪੋਲਟਰੀ ਉਤਪਾਦਾਂ ਦੀਆਂ ਦੁਕਾਨਾਂ ਹਫਤੇ ਦੇ ਸਾਰੇ ਦਿਨ ਸਵੇਰੇ 5 ਵਜੇ ਤੋਂ ਸਵੇਰੇ 9 ਵਜੇ ਤੱਕ ਖੁੱਲ੍ਹਣਗੀਆਂ।
  • ਸਾਰੀਆਂ ਜ਼ਰੂਰੀ ਅਤੇ ਗੈਰ-ਜ਼ਰੂਰੀ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹਣਗੀਆਂ।
  • ਸਾਰੀਆਂ ਮੈਡੀਕਲ ਦੁਕਾਨਾਂ, ਹਸਪਤਾਲ, ਲੈਬਾਂ ਹਫਤੇ ਦੇ ਸਾਰੇ ਦਿਨ 24 ਘੰਟਿਆਂ ਲਈ ਖੁੱਲ੍ਹੇ ਰਹਿਣਗੇ।
  • ਰੈਸਟੋਰੈਂਟ, ਬੇਕਰੀ, ਫਾਸਟ ਫੂਡ ਦੀਆਂ ਦੁਕਾਨਾਂ ਅਤੇ ਕੰਨਫੈਕਸ਼ਨਰੀ ਦੀਆਂ ਦੁਕਾਨਾਂ ਸਿਰਫ ਹੋਮ ਡਿਲਿਵਰੀ ਲਈ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਰਾਤ 9 ਵਜੇ ਤੱਕ ਖੁੱਲ੍ਹਣਗੇ।

ਹੁਸ਼ਿਆਰਪੁਰ ਵਿੱਚ ਕਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਟਰਾਂਸਪੋਰਟ ਵਿਭਾਗ ਵੱਲੋਂ ਚਲਾਇਆ ਜਾ ਰਿਹਾ Automated Driving Test Track ਅਗਲੇ ਹੁਕਮਾਂ ਤੱਕ ਖੋਲ੍ਹਿਆ ਗਿਆ ਹੈ।