‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਫ਼ਗਾਨਿਸਤਾਨ ਵਿੱਚ ਹਾਲਾਤ ਲਗਾਤਾਰ ਚਿੰਤਾਜਨਕ ਹੁੰਦੇ ਜਾ ਰਹੇ ਹਨ। ਬੀਤੀ ਰਾਤ ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਆਈਐੱਸਆਈਐੱਸ ਲੜਾਕਿਆਂ ਵੱਲੋਂ ਦੋ ਆਤਮ ਘਾਤੀ ਹ ਮਲੇ ਕੀਤੇ ਗਏ, ਜਿਸ ਵਿੱਚ ਹੁਣ ਤੱਕ ਕਰੀਬ 90 ਲੋਕਾਂ ਦੀ ਮੌ ਤ ਹੋ ਗਈ ਹੈ। ਅਮਰੀਕੀ ਰੱਖਿਆ ਵਿਭਾਗ ਅਤੇ ਵਿਦੇਸ਼ੀ ਮੀਡੀਆ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਨ੍ਹਾਂ ਹਮਲਿਆਂ ਵਿੱਚ 13 ਅਮਰੀਕੀ ਜਵਾਨ ਮਾਰੇ ਗਏ ਹਨ ਅਤੇ ਪੰਜ ਹੋਰ ਜਵਾਨਾਂ ਸਮੇਤ 150 ਵਿਅਕਤੀ ਜ਼ਖ਼ਮੀ ਹੋਏ ਹਨ। ਇਹ ਹਵਾਈ ਅੱਡਾ ਹਾਲ ਦੀ ਘੜੀ ਅਮਰੀਕੀ ਫ਼ੌਜ ਦੇ ਕਬਜ਼ੇ ਹੇਠ ਹੈ। ਦਰਅਸਲ, ਜਿਹੜੇ ਸਥਾਨਕ ਲੋਕ ਤਾਲਿਬਾਨ ਦੇ ਡਰ ਕਾਰਨ ਅਫ਼ਗ਼ਾਨਿਸਤਾਨ ਛੱਡ ਕੇ ਕਿਸੇ ਹੋਰ ਦੇਸ਼ ਜਾਣਾ ਚਾਹੁੰਦੇ ਹਨ, ਉਨ੍ਹਾਂ ਦੀ ਸਹੂਲਤ ਲਈ ਅਮਰੀਕਾ ਦੇ ਰਾਸ਼ਟਰਪਤੀ ਪ੍ਰਸ਼ਾਸਨ ਨੇ ਕਾਬੁਲ ਦੇ ਹਵਾਈ ਅੱਡੇ ਉੱਤੇ ਆਪਣਾ ਕਬਜ਼ਾ ਰੱਖਿਆ ਹੋਇਆ ਹੈ।
ਅਮਰੀਕਾ, ਆਸਟ੍ਰੇਲੀਆ ਅਤੇ ਇੰਗਲੈਂਡ ਦੀਆਂ ਖ਼ੁਫ਼ੀਆ ਏਜੰਸੀਆਂ ਨੇ ਪਹਿਲਾਂ ਹੀ ਕਾਬੁਲ ਏਅਰਪੋਰਟ ਉੱਤੇ ਅੱਤਵਾਦੀ ਹਮਲੇ ਦੀ ਸੰਭਾਵਨਾ ਪ੍ਰਗਟਾਈ ਸੀ ਅਤੇ ਆਪਣੇ ਨਾਗਰਿਕਾਂ ਨੂੰ ਕਾਬੁਲ ਹਵਾਈ ਅੱਡੇ ਤੋਂ ਦੂਰ ਰਹਿਣ ਦੀ ਚੇਤਾਵਨੀ ਦਿੱਤੀ ਸੀ। ਅਮਰੀਕੀ ਅਧਿਕਾਰੀਆਂ ਨੇ ਦੱਸਿਆ ਕਿ ਕਾਬੁਲ ਹਵਾਈ ਅੱਡੇ ਦੇ ਐਬੇ ਗੇਟ ਦੇ ਬਾਹਰ ਇੱਕ ਆਤਮਘਾਤੀ ਹਮਲਾਵਰ ਨੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ। ਸੂਤਰਾਂ ਦੀ ਜਾਣਕਾਰੀ ਮੁਤਾਬਕ ਹਮ ਲਾਵਰ ਫਾਇ ਰਿੰਗ ਕਰਦਾ ਹੋਇਆ ਆਇਆ ਅਤੇ ਉਸ ਨੇ ਆਪਣੇ-ਆਪ ਨੂੰ ਬੰ ਬ ਨਾਲ ਉਡਾ ਲਿਆ। ਹਵਾਈ ਅੱਡੇ ਦੇ ਇਸ ਗੇਟ ‘ਤੇ ਬ੍ਰਿਟੇਨ ਅਤੇ ਆਸਟ੍ਰੇਲੀਆ ਦੇ ਫੌਜੀ ਤਾਇਨਾਤ ਹਨ। ਉਸੇ ਸਮੇਂ, ਦੂਜਾ ਆਤਮ ਘਾਤੀ ਹਮ ਲਾ ਏਅਰਪੋਰਟ ਦੇ ਸਾਹਮਣੇ ਬੈਰਨ ਹੋਟਲ ਦੇ ਬਾਹਰ ਹੋਇਆ, ਜੋ ਐਬੇ ਗੇਟ ਦੇ ਬਹੁਤ ਨੇੜੇ ਹੈ। ਇਨ੍ਹਾਂ ਹਮ ਲਿਆਂ ਦਾ ਮੁੱਖ ਉਦੇਸ਼ ਗੋਰੇ ਪੱਛਮੀ ਫੌਜੀਆਂ ਨੂੰ ਨਿਸ਼ਾਨਾ ਬਣਾਉਣਾ ਸੀ, ਜੋ ਅਫਗਾਨ ਸ਼ਰਨਾਰਥੀਆਂ ਨੂੰ ਦੇਸ਼ ਤੋਂ ਬਾਹਰ ਨਿਕਲਣ ’ਚ ਮਦਦ ਕਰ ਰਹੇ ਹਨ। ਅਫਗਾਨਿਸਤਾਨ ਵਿੱਚ ਫਰਾਂਸ ਦੇ ਰਾਜਦੂਤ ਨੇ ਕਾਬੁਲ ਹਵਾਈ ਅੱਡੇ ਉੱਤੇ ਹਾਲੇ ਹੋਰ ਵੀ ਧਮਾਕੇ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਹੈ।