‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਵਿੱਚ ਇੱਕ ਸਿੱਖ ਲੜਕੀ ਦੀ ਸ਼ਰੇਆਮ ਪੱਤ ਲੁੱਟਣ ਦੀ ਘਟ ਨਾ ਦੇ ਜ਼ਖ਼ਮ ਹਾਲੇ ਭਰੇ ਨਹੀਂ ਕਿ ਤੇਲੰਗਾਨਾ ਦੇ ਹੈਦਰਾਬਾਦ ਵਿੱਚ ਇੱਕ ਹੋਰ ਸਿੱਖ ਲੜਕੀ ਨਾਲ ਸਮੂਹਿਕ ਬਲਾ ਤਕਾਰ ਦੀ ਸ਼ਰਮਨਾਕ ਵਾਰ ਦਾਤ ਸਾਹਮਣੇ ਆਈ ਹੈ। ਸਿਤਮ ਦੀ ਗੱਲ ਇਹ ਹੈ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਪਿਛਲੇ ਸਮੇਂ ਤੋਂ ਸਿੱਖਾਂ ਵਿਸ਼ੇਸ਼ ਕਰਕੇ ਸਿੱਖ ਲੜਕੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸਿੱਖ ਜਗਤ ਵਿੱਚ ਇਨ੍ਹਾਂ ਘਟ ਨਾਵਾਂ ਨੂੰ ਲੈ ਕੇ ਭਾਰੀ ਰੋਸ ਹੈ। ਉਹਨਾਂ ਨੂੰ ਆਪਣੇ ਹੀ ਮੁਲਕ ਵਿੱਚ ਬੇਗਾਨੇਪਨ ਅਤੇ ਅਸੁਰੱਖਿਅਤ ਹੋਣ ਦਾ ਅਹਿਸਾਸ ਹੋਣ ਲੱਗਾ ਹੈ। ਇਹ ਦੁੱਖਦਾਈ ਘਟ ਨਾ ਉਨ੍ਹਾਂ ਦਿਨਾਂ ਦੌਰਾਨ ਵਾਪਰੀ ਜਦੋਂ ਦੇਸ਼ ਦੇ ਪ੍ਰਧਾਨ ਮੰਤਰੀ ਸਿੱਖਾਂ ਨਾਲ ਵਿਸ਼ੇਸ਼ ਹਿੱਤ ਜੁੜੇ ਹੋਣ ਦਾ ਦਾਅਵਾ ਕਰ ਰਹੇ ਸਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹੈਦਰਾਬਾਦ ’ਚ ਨਾਬਾਲਗ ਨੌਜੁਵਾਨ ਲੜਕੀ ਨਾਲ ਗੈਂ ਗਰੇਪ ਕਰਕੇ ਉਸਦਾ ਕਤਲ ਕੀਤੇ ਜਾਣ ‘ਤੇ ਦੁੱਖ ਪ੍ਰਗਟ ਕਰਦਿਆਂ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਧਾਮੀ ਨੇ ਜਾਰੀ ਇੱਕ ਬਿਆਨ ਵਿੱਚ ਕਿਹਾ ਹੈ ਕਿ ਤੇਲੰਗਾਨਾ ਦੇ ਹੈਦਰਾਬਾਦ ਵਿੱਚ ਵਾਪਰੀ ਇਸ ਮੰ ਦਭਾਗੀ ਘਟ ਨਾ ਨੇ ਮਨੁੱਖਤਾ ਦਾ ਸਿਰ ਸ਼ਰਮ ਨਾਲ ਨੀਵਾਂ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁੱਝ ਸਮੇਂ ਤੋਂ ਸਿੱਖ ਲੜਕੀਆਂ ਨੂੰ ਜਾਣਬੁੱਝ ਕੇ ਗਿਣੀ ਮਿੱਥੀ ਸਾ ਜਿਸ਼ ਤਹਿਤ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਪਰ ਸਰਕਾਰਾਂ ਦੋ ਸ਼ੀਆਂ ਨੂੰ ਮਿਸਾਲੀ ਸ ਜ਼ਾਵਾਂ ਦਿਵਾਉਣ ਵਿੱਚ ਅਸਫਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਸ਼ ਰਮਨਾਕ ਹੋਰ ਕੀ ਹੋ ਸਕਦਾ ਹੈ ਕਿ ਇਕ ਬੇਵੱਸ ਅਤੇ ਇਕੱਲੀ ਲੜਕੀ ’ਤੇ ਸਮੂਹਕ ਰੂਪ ਵਿਚ ਜ਼ੁ ਲਮ ਕੀਤਾ ਗਿਆ। ਧਾਮੀ ਨੇ ਸਰਕਾਰ ਤੋਂ ਮੰਗ ਕੀਤੀ ਕਿ ਦੋ ਸ਼ੀ ਕਿਸੇ ਵੀ ਹਾਲਤ ਵਿੱਚ ਬਖ਼ਸ਼ੇ ਨਹੀਂ ਜਾਣੇ ਚਾਹੀਦੇ ਅਤੇ ਇੱਕ-ਇੱਕ ਦੋ ਸ਼ੀ ਦੀ ਪਛਾਣ ਕਰਕੇ ਸਾਰਿਆਂ ਨੂੰ ਉਦਾਹਰਣ ਪੇਸ਼ ਕਰਦੀ ਕਰੜੀ ਸ ਜ਼ਾ ਦੇਣੀ ਚਾਹੀਦੀ ਹੈ। ਜੇਕਰ ਦੋ ਸ਼ੀਆਂ ਨੂੰ ਸ ਜ਼ਾਵਾਂ ਨਾ ਮਿਲੀਆਂ ਤਾਂ ਅਜਿਹੇ ਲੋਕਾਂ ਦੇ ਹੌਂਸਲੇ ਹੋਰ ਵਧਣਗੇ, ਜੋ ਸਮੁੱਚੇ ਸਮਾਜ ਲਈ ਘਾ ਤਕ ਹਨ।