Punjab

ਐਡਵੋਕੇਟ ਧਾਮੀ ਨੇ ਅੰਮ੍ਰਿਤਸਰ ਦੇ ਪਿੰਡ ਧਰਮਕੋਟ ਵਿਖੇ ਵਾਪਰੀ ਬੇਅ ਦਬੀ ਘਟ ਨਾ ਦੀ ਕੀਤੀ ਨਿੰਦਾ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਮ੍ਰਿਤਸਰ ਦੇ ਪਿੰਡ ਧਰਮਕੋਟ ਵਿਖੇ ਗੁਰਦੁਆਰਾ ਸਾਹਿਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇ ਅ ਦਬੀ ਕਰਨ ਦੀ ਘਟਨਾ ਦੀ ਸਖਤ ਨਿੰਦਾ ਕੀਤੀ ਹੈ। ਉਨ੍ਹਾਂ ਨੇ ਇਸ ਮਾਮਲੇ ਦੀ ਗੰਭੀ ਰਤਾ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਸ ਘ ਟਨਾ ਨੇ ਇੱਕ ਵਾਰ ਫਿਰ ਸਿੱਖ ਮਾਨਸਿਕਤਾ ਨੂੰ ਗਹਿਰੇ ਜ਼ਖ ਮ ਦਿੱਤੇ ਹਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਵੇਂ ਇਸ ਘ ਟਨਾ ਨੂੰ ਅੰਜਾਮ ਦੇਣ ਵਾਲੇ ਦੋ ਸ਼ੀਆਂ ਖਿਲਾ ਫ ਪੁਲਿਸ ਵੱਲੋਂ ਪਰਚਾ ਦਰਜ ਕਰ ਲਿਆ ਗਿਆ ਹੈ, ਪਰ ਜਦੋਂ ਤੱਕ ਇਸ ਘਟ ਨਾ ਦੇ ਪਿਛੇ ਕੰਮ ਕਰਦੀਆਂ ਤਕਤਾਂ ਸਾਹਮਣੇ ਨਹੀਂ ਲਿਆਂਦੀਆਂ ਜਾਂਦੀਆਂ ਉਨ੍ਹਾਂ ਚਿਰ ਸਿੱਖ ਸੰਗਤਾਂ ਦੇ ਹਿਰਦੇ ਸਾਂਤ ਨਹੀਂ ਹੋਣਗੇ। ਉਨ੍ਹਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਘ ਟਨਾ ਸਥਾਨ ’ਤੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਗੁਰਦੁਆਰਾ ਸਤਲਾਣੀ ਸਾਹਿਬ ਦੇ ਹੈੱਡ ਗ੍ਰੰਥੀ ਨੇ ਪਹੁੰਚ ਕੇ ਤੁਰੰਤ ਕਾਰਵਾਈ ਕਰਦਿਆਂ ਖੰਡਤ ਕੀਤਾ ਗਿਆ ਪਾਵਨ ਸਰੂਪ ਗੁਰਦੁਆਰਾ ਸ੍ਰੀ ਰਾਮਸਰ ਵਿਖੇ ਪਹੁੰਚਾ ਦਿੱਤਾ ਹੈ। ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਪਾਸੋਂ ਮੰਗ ਕੀਤੀ ਕਿ ਮਾਮਲੇ ਦੀ ਤਹਿ ਤੱਕ ਪੜਤਾਲ ਕਰਵਾ ਕੇ ਘਟ ਨਾ ਦਾ ਸੱਚ ਸਾਹਮਣੇ ਲਿਆਂਦਾ ਜਾਵੇ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਵਾਂ ਦਿੱਤੀਆਂ ਜਾਣ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਲਈ ਸਰਵਉੱਚ ਹੈ, ਜਿਸ ਦੀ ਬੇਅਦ ਬੀ ਨੂੰ ਸਿੱਖ ਕਦੇ ਵੀ ਬਰਦਾ ਸ਼ਤ ਨਹੀਂ ਕਰ ਸਕਦਾ।

ਐਡਵੋਕੇਟ ਧਾਮੀ ਨੇ ਕਿਹਾ ਕਿ ਜਦੋਂ ਬੇਅ ਦਬੀ ਦਾ ਮਾਮ ਲਾ ਸਾਹਮਣੇ ਆਉਂਦਾ ਹੈ ਤਾਂ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ।ਉਨ੍ਹਾਂ ਨੇ ਕਿਹਾ ਕਿ ਪਿਛਲੇ ਕੁੱਝ ਸਮੇਂ ਤੋਂ ਗੁਰਬਾਣੀ ਦੀ ਬੇਅ ਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ, ਪਰ ਸਰਕਾਰ ਵੱਲੋਂ ਕੋਈ ਵੀ ਢੁੱਕਵੀਂ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਨੇ  ਅਜਿਹੀ ਸਥਿਤੀ ਵਿੱਚ ਸੰਗਤਾਂ ਸੁਚੇਤ ਰਹਿਣ ਦਾ ਸੱਦਾ ਦਿੱਤਾ ਹੈ।