ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ (Jalandhar) ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ (Charanjeet Singh Channi) ਨੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਵਿੱਚ ਆਏ ਹਨ ਉਦੋਂ ਤੋਂ ਜਲੰਧਰ ਵਿੱਚ ਵਾਰਦਾਤਾਂ ਵਿੱਚ ਵਾਧਾ ਹੋਇਆ ਹੈ। ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਚੰਡੀਗੜ੍ਹ ਚਲੇ ਜਾਣਾ ਚਾਹੀਦਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਵੱਡਾ ਇਲਜਾਮ ਲਗਾਉਂਦਿਆਂ ਕਿਹਾ ਕਿ ਇਹ ਸਰਕਾਰ ਪੰਜਾਬ ਵਿੱਚ ਅਪਰਾਧ ਨੂੰ ਠੱਲ ਪਾਉਣ ਵਿੱਚ ਨਾਕਾਮ ਰਹੀ ਹੈ। ਕੱਲ ਹੀ ਇੰਪੀਰੀਅਲ ਮੈਡੀਕਲ ਹਾਲ ਵਿੱਚ ਹਥਿਆਰਾਂ ਦੀ ਨੋਕ ਤੇ ਲੁੱਟ ਹੋਈ ਹੈ। ਉਨ੍ਹਾਂ ਉਸ ਮੈਡੀਕਲ ਹਾਲ ਵਿੱਚ ਪਹੁੰਚ ਕੇ ਕਿਹਾ ਕਿ ਮਾਨ ਸਰਕਾਰ ਬੁਰੀ ਤਰ੍ਹਾਂ ਫੇਲ ਹੋਈ ਹੈ।
ਦੱਸ ਦੇਈਏ ਕਿ ਜਲੰਧਰ ਪੱਛਮੀ ਜ਼ਿਮਨੀ ਚੋਣ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਉਹ ਮਾਝੇ ਅਤੇ ਦੁਆਬੇ ਦੇ ਲੋਕਾਂ ਦੀ ਭਲਾਈ ਲਈ ਹਫਤੇ ਵਿੱਚ ਦੋ ਦਿਨ ਜਲੰਧਰ ਵਿੱਚ ਬੈਠ ਕੇ ਕੰਮ ਕਰਨਗੇ, ਜਿਸ ਨਾਲ ਇੱਥੋਂ ਦੇ ਲੋਕਾਂ ਨੂੰ ਚੰਡੀਗੜ੍ਹ ਜਾਣ ਦੀ ਲੋੜ ਨਹੀਂ ਰਹੇਗੀ। ਮੁੱਖ ਮੰਤਰੀ ਜਲੰਧਰ ਪੱਛਮੀ ਚੋਣ ਤੋਂ ਬਾਅਦ ਜਲੰਧਰ ਵਿੱਚ ਬੈਠ ਕੇ ਲੋਕਾਂ ਦੇ ਕੰਮ ਕਰ ਰਹੇ ਹਨ।
ਇਹ ਵੀ ਪੜ੍ਹੋ – SSOC ਅੰਮ੍ਰਿਤਸਰ ਨੇ ਡਰੱਗ ਸਮੱਗਲਰਾਂ ਦਾ ਤੋੜਿਆ ਲੱਕ, ਵੱਡੀ ਕਾਮਯਾਬੀ ਕੀਤੀ ਹਾਸਲ