The Khalas Tv Blog India ਪੰਜਾਬ ‘ਚ ਇੰਟਰਨੈਟ ਪਾਬੰਦੀ ‘ਚ ਵਾਧਾ, 7 ਜ਼ਿਲ੍ਹਿਆਂ ‘ਚ ਇੰਟਰਨੈਟ ਸੇਵਾਵਾਂ ਬੰਦ
India Punjab

ਪੰਜਾਬ ‘ਚ ਇੰਟਰਨੈਟ ਪਾਬੰਦੀ ‘ਚ ਵਾਧਾ, 7 ਜ਼ਿਲ੍ਹਿਆਂ ‘ਚ ਇੰਟਰਨੈਟ ਸੇਵਾਵਾਂ ਬੰਦ

ਚੰਡੀਗੜ੍ਹ : ਕਿਸਾਨ ਅੰਦੋਲਨ ਦਾ ਐਤਵਾਰ ਯਾਨੀ ਕਿ ਅੱਜ ਛੇਵਾਂ ਦਿਨ ਹੈ। ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ । ਕਿਸਾਨਾਂ ਦੀ ਅੱਜ ਕੇਂਦਰ ਸਰਕਾਰ ਨਾਲ ਚੌਥੇ ਗੇੜ ਦੀ ਮੀਟੰਗ ਵੀ ਹੋਣੀ ਹੈ। ਇਹ ਸ਼ਾਮ ਸ਼ਾਮ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਇਸੇ ਵਿਚਾਲੇ ਪੰਜਾਬ ਵਿੱਚ ਇੰਟਰਨੈੱਟ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਿਸ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਇੰਟਰਨੈੱਟ ਸੇਵਾਵਾਂ ‘ਤੇ ਪਾਬੰਦੀ ਵਧਾ ਦਿੱਤੀ ਗਈ ਹੈ। ਪੰਜਾਬ ਦੇ 4 ਹੋਰ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ।

ਹਰਿਆਣਾ ਦੇ ਨਾਲ ਲੱਗਦੇ ਪੰਜਾਬ ਵਿਚ ਵੀ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਸੂਬੇ ਦੇ 7 ਜ਼ਿਲ੍ਹਿਆਂ ਦੇ ਕਈ ਇਲਾਕਿਆਂ ਵਿਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਦਰਅਸਲ, ਪੰਜਾਬ ਵਿੱਚ ਹਰਿਆਣਾ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਇਹ ਪਾਬੰਦੀ 24 ਫਰਵਰੀ ਤੱਕ ਵਧਾ ਦਿੱਤੀ ਗਈ ਹੈ। ਸੂਬੇ ਦੇ 7 ਜ਼ਿਲ੍ਹਿਆਂ ਦੇ ਕਈ ਇਲਾਕਿਆਂ ਵਿੱਚ ਇੰਟਰਨੈੱਟ ਸੇਵਾਵਾਂ ਠੱਪ ਕਰ ਦਿੱਤੀਆਂ ਗਈਆਂ ਹਨ। ਹਾਲੇ ਤੱਕ ਪੰਜਾਬ ਦੇ 3 ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ‘ਚ ਇੰਟਰਨੈੱਟ ਬੰਦ ਸੀ ।

ਇਨ੍ਹਾਂ ਹੁਕਮਾਂ ਨਾਲ 20 ਥਾਣਿਆਂ ਦੇ ਅਧਿਕਾਰ ਖੇਤਰ ਪ੍ਰਭਾਵਿਤ ਹੋਣਗੇ। ਇਹ ਹੁਕਮ ਕੇਂਦਰ ਸਰਕਾਰ ਵੱਲੋਂ ਇੰਡੀਅਨ ਟੈਲੀਗ੍ਰਾਫ ਐਕਟ 1885 ਦੀ ਧਾਰਾ 7, ਉਪ ਨਿਯਮ 1 ਅਤੇ ਨਿਯਮ 2 ਤਹਿਤ ਜਾਰੀ ਕੀਤੇ ਗਏ ਹਨ।

ਹਾਲ ਹੀ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ 16 ਫਰਵਰੀ ਤੱਕ ਇੰਟਰਨੈੱਟ ਬੰਦ ਕਰਨ ‘ਤੇ ਰੋਸ ਪ੍ਰਗਟਾਇਆ ਸੀ। ਪੱਤਰ ਵਿੱਚ ਮੁੱਖ ਮੰਤਰੀ ਨੇ ਤੁਰੰਤ ਪ੍ਰਭਾਵ ਨਾਲ ਇੰਟਰਨੈੱਟ ਚਾਲੂ ਕਰਨ ਲਈ ਕਿਹਾ ਸੀ। ਇੰਨਾ ਹੀ ਨਹੀਂ ਸੀਐਮ ਭਗਵੰਤ ਮਾਨ ਨੇ ਵੀ ਤੀਜੇ ਦੌਰ ਦੀ ਮੀਟਿੰਗ ਵਿੱਚ ਇਹ ਮੁੱਦਾ ਚੁੱਕਿਆ ਸੀ। ਪਰ ਉਨ੍ਹਾਂ ਦੀ ਮੰਗ ਨੂੰ ਨਜ਼ਰਅੰਦਾਜ਼ ਕਰਦੇ ਹੋਏ ਗ੍ਰਹਿ ਮੰਤਰਾਲੇ ਨੇ ਪੰਜਾਬ ਵਿੱਚ ਇੰਟਰਨੈੱਟ ਬੰਦ ਦੀ ਮਿਆਦ ਫਿਰ ਵਧਾ ਦਿੱਤੀ ਹੈ। ਇੰਨਾ ਹੀ ਨਹੀਂ, ਇਸ ਤੋਂ ਪਹਿਲਾਂ ਪੰਜਾਬ ਦੇ ਸਿਰਫ਼ ਤਿੰਨ ਜ਼ਿਲ੍ਹਿਆਂ ਵਿੱਚ ਇਹ ਇੰਟਰਨੈੱਟ ਬੰਦ ਸੀ। ਪਰ ਹੁਣ ਨਵੇਂ ਹੁਕਮ ਨਾਲ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ।

ਜਾਣੋ ਕਿ ਇੰਟਰਨੈੱਟ ਸੇਵਾਵਾਂ ਕਿੱਥੇ ਬੰਦ ਹਨ

  • ਥਾਣਾ ਸ਼ੰਭੂ, ਜੁਲਕਾਂ, ਪਾਸਿਆਂ, ਪਾਤੜਾਂ, ਸ਼ੁਤਰਾਣਾ, ਸਮਾਣਾ, ਘਨੌਰ, ਦੇਵੀਗੜ੍ਹ ਅਤੇ ਪਟਿਆਲਾ ਦੇ ਬਲਬੇੜਾ ਦਾ ਅਧਿਕਾਰ ਖੇਤਰ।
  • ਐਸ.ਏ.ਐਸ.ਨਗਰ ਥਾਣਾ ਲਾਲੜੂ
  • ਬਠਿੰਡਾ ਥਾਣਾ ਸੰਗਤ
  • ਸ੍ਰੀ ਮੁਕਤਸਰ ਸਾਹਿਬ ਥਾਣਾ ਖਲਿਆਂਵਾਲੀ
  • ਮਾਨਸਾ ਥਾਣਾ ਸਰਦੂਲਗੜ੍ਹ
  • ਸੰਗਰੂਰ ਦੇ ਥਾਣਾ ਖਨੌਰੀ, ਮੂਨਕ, ਲਹਿਰਾ, ਸੁਨਾਮ ਅਤੇ ਝਾਝਲੀ
  • ਫਤਿਹਗੜ੍ਹ ਸਾਹਿਬ ਥਾਣਾ ਫਤਿਹਗੜ੍ਹ ਸਾਹਿਬ

ਇਸ ਤੋਂ ਪਹਿਲਾਂ 3 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਬੰਦ ਸੀ

ਇਸ ਹੁਕਮ ਤੋਂ ਪਹਿਲਾਂ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਸੰਗਰੂਰ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਸਨ। ਇਹ ਹੁਕਮ 16 ਫਰਵਰੀ ਨੂੰ ਦੁਪਹਿਰ 12.59 ਵਜੇ ਤੱਕ ਜਾਰੀ ਕੀਤੇ ਗਏ ਸਨ। ਪਰ, 17 ਫਰਵਰੀ ਤੋਂ 24 ਫਰਵਰੀ ਤੱਕ ਨਵੇਂ ਹੁਕਮ ਜਾਰੀ ਕੀਤੇ ਗਏ ਹਨ।

 

 

Exit mobile version