‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੱਲ੍ਹ ਐਲਾਨੇ ਗਏ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ 11 ਫੀਸਦੀ ਦੇ ਵਾਧੇ ਦਾ ਸਰਕਾਰੀ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਮੁਲਾਜ਼ਮਾਂ ਨੂੰ ਨਵੰਬਰ ਮਹੀਨੇ ਦੀ ਤਨਖਾਹ ਵਧੇ ਹੋਏ ਭੱਤੇ ਨਾਲ ਮਿਲੇਗੀ। ਨੋਟੀਫਿਕੇਸ਼ਨ ਮੁਤਾਬਕ ਸਰਕਾਰ ਦੇ ਹੁਕਮ ਪਹਿਲੀ ਜੁਲਾਈ ਤੋਂ ਲਾਗੂ ਹੋਣਗੇ। ਚਾਰ ਮਹੀਨਿਆਂ ਦੇ ਬਕਾਏ ਬਾਰੇ ਫੈਸਲਾ ਹਾਲ ਦੀ ਘੜੀ ਰਾਖਵਾਂ ਰੱਖ ਲਿਆ ਗਿਆ ਹੈ।