Punjab

ਕੁਲਬੀਰ ਜ਼ੀਰਾ ਦੀਆਂ ਵਧੀਆਂ ਮੁਸ਼ਕਲਾਂ, ਕਤਲ ਦੀ ਕੋਸ਼ਿਸ਼ ਦਾ ਮਾਮਲਾ ਕੀਤਾ ਦਰਜ

ਫ਼ਿਰੋਜ਼ਪੁਰ : ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਸਾਬਕਾ ਵਿਧਾਇਕ ‘ਤੇ ਕਸਬਾ ਜ਼ੀਰਾ ਵਿਚ ਜ਼ਮੀਨ ਨੂੰ ਲੈ ਕੇ ਹੋਏ ਵਿਵਾਦ ਵਿਚ ਥਾਣਾ ਜ਼ੀਰਾ ਦੀ ਪੁਲਿਸ ਨੇ ਹੱਤਿਆ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਹੈ।

ਜਾਣਕਾਰੀ ਮੁਤਾਬਿਕ ਸਾਬਕਾ ਵਿਧਾਇਕ ਜ਼ੀਰਾ ਦੇ ਚਾਚਾ ਮਹਿੰਦਰਜੀਤ ਸਿੰਘ ਦਾ ਪਿੰਡ ਦੇ ਹੀ ਗੁਰਲਾਲ ਸਿੰਘ ਨਾਲ ਜ਼ਮੀਨ ਨੂੰ ਲੈ ਕੇ ਝਗੜਾ ਹੋ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਸਬਾਕਾ ਵਿਧਾਇਕ ਸਮੇਤ 9 ਲੋਕਾਂ ਉੱਤੇ ਮਾਮਲਾ ਦਰਜ ਕਰ ਲਿਆ ਹੈ।

ਦੱਸ ਦਈਏ ਕਿ ਜ਼ੀਰਾ ਦੇ ਪਿੰਡ ਬੱਗੀ ਵਿਚ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਦੇ ਚਾਚਾ ਮਹਿੰਦਰਜੀਤ ਸਿੰਘ ਦਾ ਪਿੰਡ ਦੇ ਹੀ ਗੁਰਲਾਲ ਸਿੰਘ ਦੇ ਨਾਲ 10 ਏਕੜ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ, ਜਿਸ ਨੂੰ ਲੈ ਕੇ ਵੀਰਵਾਰ ਨੂੰ ਦੋਵਾਂ ਧੜਿਆਂ ’ਚ ਝਗੜਾ ਹੋ ਗਿਆ ਸੀ ਤੇ ਲੱਤ ਵਿਚ ਗੋਲ਼ੀ ਲੱਗਣ ਨਾਲ ਗੁਰਲਾਲ ਸਿੰਘ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਉਸ ਨੂੰ ਲੁਧਿਆਣਾ ਦੇ ਡੀਐੱਮਸੀ ਰੈਫਰ ਕੀਤਾ ਗਿਆ।  ਦੋ ਧਿਰਾਂ ਵਿਚਾਲੇ ਹੋਈ ਇਸ ਕੁੱਟਮਾਰ ਵਿੱਚ ਇੱਕ ਵੀਡੀਓ ਵੀ ਸਹਾਮਣੇ ਆਇਆ ਹੈ।

ਜਿਸ ਤੋਂ ਬਾਅਦ ਪੁਲਿਸ ਨੇ ਦੂਜੀ ਧਿਰ ਦੇ ਬਿਆਨਾਂ ਤੇ ਪੁਲਿਸ ਨੇ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਸਮੇਤ ਬਾਕੀ ਮੁਲਜ਼ਮਾਂ ਦੇ ਖਿਲਾਫ ਜੁਰਮ 307,447,427,107,148,149 IPC, 25,27,54,59 A ACT ਮਾਮਲਾ ਦਰਜ ਕਰ ਲਿਆ ਹੈ।

 ਇਹ ਵੀ ਪੜ੍ਹੋ – ਅੰਮ੍ਰਿਤਪਾਲ ਦੇ ਸਹੁੰ ਚੁੱਕਣ ਦਾ ਪ੍ਰਬੰਧ ਕਰਵਾਉਣ ਲੋਕ ਸਭਾ ਦੇ ਸਪੀਕਰ : ਬੀਬੀ ਖਾਲੜਾ