ਪੰਜਾਬ ਵਿੱਚ ਲਗਾਤਾਰ ਵੱਧ ਰਹੇ ਕ ਰੋਨਾ ਦੇ ਪ੍ਰਭਾਵ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਅੱਜ ਨਵੇਂ ਆਦੇਸ਼ ਜਾਰੀ ਕੀਤੇ ਹਨ। ਪੰਜਾਬ ਸਰਕਾਰ ਦੇ ਜਾਰੀ ਹੁਕਮਾਂ ਮੁਤਾਬਿਕ ਪੰਜਾਬ ਭਰ ਵਿੱਚ ਇੱਕ ਫਰਵਰੀ ਤੱਕ ਸਕੂਲ ਅਤੇ ਕਾਲਜ ਬੰਦ ਰਹਿਣਗੇ। ਇਸਦੇ ਨਾਲ ਪੰਜਾਬ ਸਰਕਾਰ ਨੇ ਸਮਾਗਮਾਂ ‘ਤੇ ਪਾਬੰਦੀਆਂ ਵਧਾ ਦਿੱਤੀਆਂ ਹਨ। ਇਸਦੇ ਨਾਲ ਹੀ ਜਨਤਕ ਥਾਵਾਂ ‘ਤੇ,ਸਰਕਾਰੀ ਅਤੇ ਗੈਰ ਸਰਕਾਰੀ ਦਫਤਰਾਂ ਵਿੱਚ ਅਤੇ ਬਜ਼ਾਰਾਂ ਅਤੇ ਸਬਜੀ ਮੰਡੀਆਂ ‘ਚ ਜਾਣ ਵਾਲੇ ਲੋਕਾਂ ਲਈ ਕ ਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ਾਂ ਅਤੇ ਮਾਸਕ ਪਹਿਨਣਾ ਲਾਜ਼ਮੀ ਕੀਤਾ ਗਿਆ ਹੈ। ਇਸਦੇ ਨਾਲ ਪੰਜਾਬ ਵਿੱਚ ਐਂਟਰੀ ਕਰਨ ਲਈ ਹਰ ਵਿਅਕਤੀ ਦੇ ਕ ਰੋਨਾ ਦੀਆਂ ਦੋਵੇਂ ਡੋਜ਼ਾਂ ਲੱਗਾਂ ਹੋਣ ਜਾਂ 72 ਘੰਟੇ ਪਹਿਲਾਂ ਦੀ ਕ ਰੋਨਾ ਰਿਪੋਰਟ ਹੋਣੀ ਜਰੂਰੀ ਹੈ।