The Khalas Tv Blog Punjab ਅੰਮ੍ਰਿਤਸਰ ‘ਚ ਕੱਢਿਆ ਗਿਆ ਆਜ਼ਾਦੀ ਮਾਰਚ
Punjab

ਅੰਮ੍ਰਿਤਸਰ ‘ਚ ਕੱਢਿਆ ਗਿਆ ਆਜ਼ਾਦੀ ਮਾਰਚ

‘ਦ ਖ਼ਾਲਸ ਬਿਊਰੋ : ਦਲ ਖਾਲਸਾ ਵੱਲੋਂ ਅੱਜ ਆਪਰੇਸ਼ਨ ਬਲੂ ਸਟਾਰ (Operation Blue Star ) ਦੀ ਬਰਸੀ ਨੂੰ ਲੈ ਕੇ ਅੰਮ੍ਰਿਤਸਰ ‘ਚ ਆਜ਼ਾਦੀ ਮਾਰਚ ਕੱਢਿਆ ਜਾ ਰਿਹਾ ਹੈ। ਇਸ ਦੌਰਾਨ ਦਲ ਖਾਲਸਾ ਵੱਲੋਂ ਖਾਲਿ ਸਤਾਨ ਦੇ ਝੰਡੇ ਲਹਿਰਾਏ ਜਾ ਰਹੇ ਹਨ ਤੇ ਖਾਲਿਸਤਾਨ ਦੇ ਹੱਕ ‘ਚ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਖਾਲਿਸਤਾਨ ਜ਼ਿੰਦਾਬਾਦ ਅਤੇ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਨਾਅਰੇ ਲਗਾਏ ਜਾ ਰਹੇ ਹਨ।  ਭਾਈ ਵੀਰ ਸਿੰਘ ਮੈਮੋਰੀਅਲ ਹਾਲ ਤੋਂ ਇਸ ਮਾਰਚ ਦੀ ਸ਼ੁਰੂਆਤ ਕੀਤੀ ਗਈ।

ਬਰਸੀ ਦੇ ਮੱਦੇਨਜ਼ਰ ਸ਼ਹਿਰ ਦੇ ਚੱਪੇ-ਚੱਪੇ ‘ਤੇ ਪਹਿਲਾਂ ਹੀ ਪੁਲਿਸ ਤੈਨਾਤ ਕੀਤੀ ਗਈ ਹੈ। ਉੱਥੇ ਹੀ ਦਲ ਖਾਲਸਾ ਦੇ ਬੰਦ ਦੇ ਸੱਦੇ ਮਗਰੋਂ ਮੁਸਤੈਦੀ ਹੋਰ ਵਧਾ ਦਿੱਤੀ ਗਈ ਹੈ। ਹਰ ਆਉਣ-ਜਾਣ ਵਾਲੇ ‘ਤੇ ਪੈਨੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। 

ਦਲ ਖਾਲਸਾ ਦੇ ਆਗੂਆਂ ਨੇ ਨਾਲ ਹੀ ਅੰਮ੍ਰਿਤਸਰ ‘ਚ ਵਾਧੂ ਪੁਲਸ ਫੋਰਸ ਲਗਾਏ ਜਾਣ ਦੀ ਨਿਖੇਧੀ ਕੀਤੀ ਤੇ ਕਿਹਾ ਕਿ ਅਜਿਹਾ ਜਾਣਬੁੱਝ ਕੇ 6 ਜੂਨ ਨੂੰ ਆਉਣ ਵਾਲੇ ਸ਼ਰਧਾਲੂਆਂ ਨੂੰ ਡਰਾਉਣ ਤੇ ਰੋਕਣ ਲਈ ਕੀਤਾ ਜਾ ਰਿਹਾ ਹੈ।

ਮਾਰਚ ਤੇ ਬੰਦ ਨੂੰ ਲੈ ਕੇ ਅੰਮ੍ਰਿਤਸਰ ਦੇ ਵੱਖ ਵੱਖ ਬਾਜਾਰਾਂ, ਸੜਕਾਂ ਤੇ ਵਹੀਕਲਾਂ ‘ਤੇ ਦਲ ਖਾਲਸਾ ਵੱਲੋਂ ਹੋਰਡਿੰਗ/ਪੋਸਟਰ ਲਾਏ ਗਏ ਹਨ। ਸ਼ਹਿਰ ਵਾਸੀਆਂ ਨੂੰ ਅੰਮ੍ਰਿਤਸਰ ਬੰਦ ‘ਚ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ ਗਈ ਹੈ। ਇਹ ਵੀ ਕਿਹਾ ਗਿਆ ਹੈ ਕਿ ਬੰਦ ਦੌਰਾਨ ਮੈਡੀਕਲ ਸੇਵਾਵਾਂ ਬਹਾਲ ਰਹਿਣਗੀਆਂ ਤੇ ਆਵਾਜਾਈ ਵੀ ਚੱਲਦੀ ਰਹੇਗੀ।

ਦੱਸ ਦਈਏ ਕਿ ਘੱਲੂਘਾਰਾ ਦਿਵਸ ਨੂੰ ਲੈ ਕੇ ਪ੍ਰਸਾਸ਼ਨ ਦੇ ਵਲੋਂ ਅਮ੍ਰਿਤਸਰ ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 8 ਹਜ਼ਾਰ ਦੇ ਕਰੀਬ ਜਵਾਨਾਂ ਨੂੰ ਸੁਰੱਖਿਆ ਵਾਸਤੇ ਤਾਇਨਾਤ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ, ਪੰਜਾਬ ਪੁਲਿਸ ਨੇ 6 ਜੂਨ ਨੂੰ  ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਤੋਂ ਪਹਿਲਾਂ ਅੰਮ੍ਰਿਤਸਰ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਤਾਂ ਜੋ ਸ਼ਹਿਰ ਵਿੱਚ ਆਉਣ ਵਾਲੇ ਸਥਾਨਕ ਲੋਕਾਂ ਅਤੇ ਸੈਲਾਨੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਆਫ ਪੁਲਿਸ (ਡੀਸੀਪੀ) ਪਰਮਿੰਦਰ ਸਿੰਘ ਭੰਡਾਲ ਨੇ ਮੀਡੀਆ ਨੂੰ ਦੱਸਿਆ ਕਿ ਫਲੈਗ ਮਾਰਚ ਸ਼ਹਿਰ ਦੀਆਂ ਤੰਗ ਗਲੀਆਂ ਅਤੇ ਅੰਦਰੂਨੀ ਹਿੱਸਿਆਂ ਵਿੱਚ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਉਦੇਸ਼ ਸੈਲਾਨੀਆਂ ਅਤੇ ਸਥਾਨਕ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ।ਬੀਤੇ ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਭਗਵਤ ਮਾਨ ਨੇ ਤੀਜੇ ਘੱਲੂਘਾਰਾ ਦੀ ਬਰਸੀ ਤੋਂ ਪਹਿਲਾਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ ।

Exit mobile version