ਚੰਡੀਗੜ੍ਹ : ਵਧੀਕ ਐਡਵੋਕੇਟ ਜਨਰਲ ਇੰਦਰਪਾਲ ਸਿੰਘ ਧੰਨਾ(Inderpal Singh Dhanna) ਨੂੰ ਪੰਜਾਬ ਦਾ ਮੁੱਖ ਸੂਚਨਾ ਕਮਿਸ਼ਨਰ(Chief Information Commissioner of Punjab) ਨਿਯੁਕਤ ਕੀਤਾ ਗਿਆ ਹੈ। ਹੁਸ਼ਿਆਰਪੁਰ ਨਾਲ ਸਬੰਧਤ ਸੀਨੀਅਰ ਵਕੀਲ ਧੰਨਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਮੰਨੇ ਜਾਂਦੇ ਹਨ। ਉਨ੍ਹਾਂ ਨੇ ਸਾਬਕਾ ਪੁਲਿਸ ਡਾਇਰੈਕਟਰ ਜਨਰਲ ਸੁਰੇਸ਼ ਅਰੋੜਾ ਦੀ ਥਾਂ ਲਈ, ਜੋ ਸਤੰਬਰ 2023 ਵਿੱਚ ਸੇਵਾਮੁਕਤ ਹੋਏ ਸਨ। ਪੰਜਾਬ ਦੇ ਸੰਚਾਰ ਨਿਰਦੇਸ਼ਕ ਬਲਤੇਜ ਪੰਨੂ ਨੇ ਸੋਸ਼ਲ ਮੀਡੀਆ ‘ਤੇ ਇਹ ਐਲਾਨ ਕੀਤਾ।

ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਨਿਯੁਕਤੀ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਗਵਰਨਰ ਨੇ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਸੀ.ਐਮ ਮਾਨ ਦੇ ਸਾਬਕਾ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ ਦਾ ਨਾਂ ਸਾਹਮਣੇ ਆਇਆ ਸੀ। ਧੰਨਾ ਦੀ ਨਿਯੁਕਤੀ ਤੋਂ ਬਾਅਦ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਦੇ ਚੇਅਰਪਰਸਨ ਦਾ ਅਹੁਦਾ ਵੀ ਭਰੇ ਜਾਣ ਦੀ ਸੰਭਾਵਨਾ ਹੈ। ਸਾਬਕਾ ਆਈਪੀਐਸ ਜਤਿੰਦਰ ਔਲਖ ਇਸ ਅਹੁਦੇ ਲਈ ਸਭ ਤੋਂ ਅੱਗੇ ਹਨ।