India

ਇੰਡੀਆ ਗਠਜੋੜ ਦੀ ਹੁਣ ਸੁਪਰੀਮ ਕੋਰਟ ਜਾਣ ਦੀ ਤਿਆਰੀ! ਚੋਣਾਂ ਨਤੀਜਿਆਂ ਤੇ ਚੁੱਕੇ ਸਵਾਲ

ਬਿਉਰੋ ਰਿਪੋਰਟ – ਮਹਾਰਾਸ਼ਟਰ ਵਿਚ ਭਾਜਪਾ ਦਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਬਣ ਚੁੱਕਾ ਹੈ। ਇਸ ਤੋਂ ਬਾਅਦ ਵਿਰੋਧੀ ਧਿਰ ਨੇ ਹੁਣ ਚੋਣ ਨਤੀਜਿਆਂ ਤੇ ਸਵਾਲ ਖੜ੍ਹੇ ਕੀਤੇ ਹਨ। ਵਿਰੋਧੀ ਧਿਰ ਨੇ ਹੁਣ ਵਿਧਾਨ ਸਭਾ ਚੋਣਾਂ ‘ਚ ਹੇਰਾਫੇਰੀ ਦਾ ਦੋਸ਼ ਲਗਾਉਂਦੇ ਹੋਏ ਹੁਣ ਸੁਪਰੀਮ ਕੋਰਟ ਦਾ ਰੁਖ ਕਰਨ ਦੀ ਤਿਆਰੀ ਕਰ ਰਿਹਾ ਹੈ। ਚੋਣ ਕਮਿਸ਼ਨ ਦੇ ਖਿਲਾਫ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਦਾ ਫੈਸਲਾ NCP-ਸ਼ਰਦ ਪਵਾਰ ਦੇ ਨੇਤਾ ਪ੍ਰਸ਼ਾਂਤ ਜਗਤਾਪ ਨੇ ਮੰਗਲਵਾਰ ਨੂੰ ਐਲਾਨ ਕੀਤਾ। ਜਗਤਾਪ ਪੁਣੇ ਦੀ ਹਡਪਸਰ ਸੀਟ ਤੋਂ ਵਿਧਾਨ ਸਭਾ ਚੋਣ ਹਾਰ ਗਏ ਸਨ।

ਵਿਰੋਧੀ ਗਠਜੋੜ ਈਵੀਐਮ ਵਿੱਚ ਬੇਨਿਯਮੀਆਂ ਨੂੰ ਲੈ ਕੇ 13 ਦਸੰਬਰ ਨੂੰ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰੇਗਾ। ਇਹ ਫੈਸਲਾ ਮੰਗਲਵਾਰ ਨੂੰ ਵਿਰੋਧੀ ਨੇਤਾਵਾਂ ਦੀ ਬੈਠਕ ਤੋਂ ਬਾਅਦ ਲਿਆ ਗਿਆ। ਇਹ ਮੀਟਿੰਗ ਐਨਸੀਪੀ (ਸਪਾ) ਦੇ ਮੁਖੀ ਸ਼ਰਦ ਪਵਾਰ ਦੇ ਘਰ ਹੋਈ। ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮਸ਼ਹੂਰ ਵਕੀਲ ਅਤੇ ਕਾਂਗਰਸੀ ਨੇਤਾ ਅਭਿਸ਼ੇਕ ਮਨੂ ਸਿੰਘਵੀ ਨੇ ਵੀ ਇਸ ‘ਚ ਸ਼ਿਰਕਤ ਕੀਤੀ।

ਦੱਸ ਦੇਈਏ ਕਿ ਇੰਡੀਆ ਗਠਜੋੜ ਵੱਲੋਂ ਚੋਣਾਂ ਵਿਚ ਹੇਰਾਫੇਰੀ ਦੇ ਇਲਜ਼ਾਮ ਲਗਾਇਆ ਜਾ ਰਿਹਾ ਹੈ ਕਿਉਂਕਿ ਚੋਣ ਨਤੀਜੇ ਉਨ੍ਹਾਂ ਦੀ ਆਸ ਮੁਤਾਬਕ ਨਹੀਂ ਆਏ। ਇੰਡੀਆ ਗਠਜੋੜ ਕੇਵਲ 46 ਸੀਟਾਂ ਹੀ ਜਿੱਤ ਸਕਿਆ ਹੈ।

ਇਹ ਵੀ ਪੜ੍ਹੋ – ਪੰਜਾਬ ਦੇ ਪਲੇਵੇਅ ਸਕੂਲਾਂ ਲਈ ਦਿਸ਼ਾ-ਨਿਰਦੇਸ਼ ਤੈਅ, ਡਾ. ਬਲਜੀਤ ਕੌਰ ਵਲੋਂ ਨਵੀਆਂ ਹਦਾਇਤਾਂ ਜਾਰੀ