India International Sports

ਭਾਰਤ ਨੇ ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾਇਆ: ਵਿਰਾਟ ਕੋਹਲੀ ਦਾ ਚੈਂਪੀਅਨਜ਼ ਟਰਾਫੀ ਵਿੱਚ ਪਹਿਲਾ ਸੈਂਕੜਾ

ਚੈਂਪੀਅਨਜ਼ ਟਰਾਫੀ ਵਿੱਚ ਵਿਰਾਟ ਕੋਹਲੀ ਦੇ ਪਹਿਲੇ ਸੈਂਕੜੇ ਦੀ ਬਦੌਲਤ ਭਾਰਤ ਨੇ ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾਇਆ। ਕੋਹਲੀ ਨੇ 100 ਦੌੜਾਂ ਬਣਾਈਆਂ ਅਤੇ ਸ਼੍ਰੇਅਸ ਅਈਅਰ ਅਤੇ ਸ਼ੁਭਮਨ ਗਿੱਲ ਨੇ ਉਨ੍ਹਾਂ ਦਾ ਵਧੀਆ ਸਾਥ ਦਿੱਤਾ। ਗੇਂਦਬਾਜ਼ੀ ਵਿੱਚ ਕੁਲਦੀਪ ਯਾਦਵ ਨੇ 3 ਅਤੇ ਹਾਰਦਿਕ ਪੰਡਯਾ ਨੇ 2 ਵਿਕਟਾਂ ਲਈਆਂ।

ਐਤਵਾਰ ਨੂੰ ਦੁਬਈ ਵਿੱਚ ਪਾਕਿਸਤਾਨ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ 49.4 ਓਵਰਾਂ ਵਿੱਚ 241 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਭਾਰਤ ਨੇ 42.3 ਓਵਰਾਂ ਵਿੱਚ 4 ਵਿਕਟਾਂ ਗੁਆ ਕੇ ਟੀਚਾ ਪ੍ਰਾਪਤ ਕਰ ਲਿਆ। ਇਹ ਭਾਰਤ ਦੀ ਟੂਰਨਾਮੈਂਟ ਵਿੱਚ ਦੂਜੀ ਜਿੱਤ ਹੈ। ਟੀਮ ਨੇ ਵੀਰਵਾਰ ਨੂੰ ਬੰਗਲਾਦੇਸ਼ ਨੂੰ 6 ਵਿਕਟਾਂ ਨਾਲ ਹਰਾਇਆ ਸੀ। ਲਗਾਤਾਰ ਦੂਜੀ ਹਾਰ ਦੇ ਨਾਲ, ਪਾਕਿਸਤਾਨ ਟੂਰਨਾਮੈਂਟ ਤੋਂ ਬਾਹਰ ਹੋਣ ਦੀ ਕਗਾਰ ‘ਤੇ ਹੈ। ਟੀਮ ਦਾ ਬੰਗਲਾਦੇਸ਼ ਵਿਰੁੱਧ ਇੱਕ ਮੈਚ ਬਾਕੀ ਹੈ।

ਕੋਹਲੀ ਨੇ ਇਕ ਰੋਜ਼ਾ ਕ੍ਰਿਕਟ ਵਿਚ 14,000 ਦੌੜਾਂ ਵੀ ਪੂਰੀਆਂ ਕੀਤੀਆਂ। ਕੋਹਲੀ ਨੂੰ ‘ਪਲੇਅਰ ਆਫ਼ ਦੀ ਮੈਚ’ ਐਲਾਨਿਆ ਗਿਆ।

ਸ਼੍ਰੇਅਰ ਅੱਈਅਰ ਨੇ 67 ਗੇਂਦਾਂ ’ਤੇ 56 ਦੌੜਾਂ ਬਣਾਈਆਂ ਤੇ ਇਸ ਦੌਰਾਨ 5 ਚੌਕੇ ਤੇ ਇਕ ਛੱਕਾ ਜੜਿਆ। ਸ਼ੁਭਮਨ ਗਿੱਲ ਨੇ 46 ਦੌੜਾਂ ਤੇ ਕਪਤਾਨ ਰੋਹਿਤ ਸ਼ਰਮਾ ਨੇ 20 ਦੌੜਾਂ ਦਾ ਯੋਗਦਾਨ ਪਾਇਆ। ਹਾਰਦਿਕ ਪਟੇਲ ਨੇ 8 ਤੇ ਅਕਸ਼ਰ ਪਟੇਲ ਨੇ ਨਾਬਾਦ 3 ਦੌੜਾਂ ਬਣਾਈਆਂ।

ਪਾਕਿਸਤਾਨ ਲਈ ਸ਼ਾਹੀਨ ਸ਼ਾਹ ਅਫ਼ਰੀਦੀ ਨੇ ਦੋ ਜਦੋਂਕਿ ਅਬਰਾਰ ਅਹਿਮਦ ਤੇ ਖ਼ੁਸ਼ਦਿਲ ਸ਼ਾਹ ਨੇ ਇਕ ਇਕ ਵਿਕਟ ਲਈ। ਅਬਰਾਰ ਅਹਿਮਦ ਨੇ 10 ਓਵਰਾਂ ਵਿਚ 28 ਦੌੜਾਂ ਬਦਲੇ ਇਕ ਵਿਕਟ ਲਈ।

ਇਸ ਤੋਂ ਪਹਿਲਾਂ ਪਾਕਿਸਤਾਨ ਨੇ 49.4 ਓਵਰਾਂ ਵਿਚ 241 ਦੌੜਾਂ ਬਣਾਈਆਂ। ਪਾਕਿਸਤਾਨ ਲਈ Saud Shakeel ਨੇ ਸਭ ਤੋਂ ਵੱਧ 62 ਦੌੜਾਂ ਬਣਾਈਆਂ। ਕਪਤਾਨ ਮੁਹੰਮਦ ਰਿਜ਼ਵਾਨ ਨੇ 46 ਦੌੜਾਂ ਦਾ ਯੋਗਦਾਨ ਪਾਇਆ ਜਦੋਂਕਿ ਹੇਠਲੇ ਕ੍ਰਮ ਵਿਚ ਖੁਸ਼ਦਿਲ ਨੇ 39 ਗੇਂਦਾਂ ’ਤੇ 38 ਦੌੜਾਂ ਦੀ ਪਾਰੀ ਖੇਡੀ।

ਭਾਰਤ ਲਈ ਕੁਲਦੀਪ ਯਾਦਵ ਨੇ ਤਿੰਨ, ਹਾਰਦਿਕ ਪੰਡਿਆ ਨੇ ਦੋ ਜਦੋਂਕਿ ਅਕਸ਼ਰ ਪਟੇਲ, ਰਵਿੰਦਰ ਜਡੇਜਾ ਤੇ ਹਰਸ਼ਿਤ ਰਾਣਾ ਨੇ ਇਕ ਇਕ ਵਿਕਟ ਲਈ। ਪਾਕਿਸਤਾਨ ਲਈ ਕਪਤਾਨ ਮੁਹੰਮਦ ਰਿਜ਼ਵਾਨ (46) ਤੇ ਸਊਦ ਸ਼ਕੀਲ (62) ਨੇ ਤੀਜੇ ਵਿਕਟ ਲਈ 144 ਗੇਂਦਾਂ ਵਿਚ 104 ਦੌੜਾਂ ਦੀ ਭਾਈਵਾਲੀ ਕਰਕੇ ਵੱਡੇ ਸਕੋਰ ਦੀ ਨੀਂਹ ਰੱਖੀ ਸੀ, ਪਰ ਭਾਰਤੀ ਗੇਂਦਬਾਜ਼ਾਂ ਨੇ 34ਵੇਂ ਤੇ 37ਵੇਂ ਓਵਰ ਦਰਮਿਆਨ 19 ਗੇਂਦਾਂ ਦੇ ਵਕਫ਼ੇ ਵਿਚ ਤਿੰਨ ਵਿਕਟ ਲਏ। ਕੁਲਦੀਪ ਯਾਦਵ ਨੇ 43ਵੇਂ ਓਵਰ ਵਿਚ ਲਗਾਤਾਰ ਸਲਮਾਨ ਆਗਾ (19 ਤੇ ਸ਼ਾਹੀਨ ਸ਼ਾਹ ਅਫ਼ਰੀਦੀ (0) ਆਊਟ ਕਰਕੇ ਮੈਚ ’ਤੇ ਭਾਰਤ ਦੇ ਦਬਦਬੇ ਨੂੰ ਕਾਇਮ ਰੱਖਿਆ। ਇਸ ਤੋਂ ਪਹਿਲਾਂ ਪਾਕਿਸਤਾਨ ਦੇ ਸਟਾਰ ਬੱਲੇਬਾਜ਼ ਬਾਬਰ ਆਜ਼ਮ (23) ਤੇ ਇਮਾਮ ਉਲ ਹੱਕ (10) ਜਲਦੀ ਆਊਟ ਹੋ ਗਏ। ਦੋਵਾਂ ਨੇ ਪਹਿਲੇ ਵਿਕਟ ਲਈ 41 ਦੌੜਾਂ ਦੀ ਭਾਈਵਾਲੀ ਕੀਤੀ।