The Khalas Tv Blog India ਮਹਿਲਾ ਟੀ-20 ਵਿਸ਼ਵ ਕੱਪ ’ਚ ਭਾਰਤ ਨੇ ਪਾਕਿਸਤਾਨ ਨੂੰ ਛੇਵੀਂ ਵਾਰ ਹਰਾਇਆ
India Sports

ਮਹਿਲਾ ਟੀ-20 ਵਿਸ਼ਵ ਕੱਪ ’ਚ ਭਾਰਤ ਨੇ ਪਾਕਿਸਤਾਨ ਨੂੰ ਛੇਵੀਂ ਵਾਰ ਹਰਾਇਆ

ਬਿਉਰੋ ਰਿਪੋਰਟ: ਮਹਿਲਾ ਟੀ-20 ਵਿਸ਼ਵ ਕੱਪ ’ਚ ਭਾਰਤ ਨੇ ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾ ਦਿੱਤਾ ਹੈ। ਪਾਕਿਸਤਾਨ ਨੇ ਐਤਵਾਰ ਨੂੰ ਦੁਬਈ ਦੇ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ’ਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਨੇ 20 ਓਵਰਾਂ ਵਿੱਚ 8 ਵਿਕਟਾਂ ਗੁਆ ਕੇ 105 ਦੌੜਾਂ ਬਣਾਈਆਂ। ਜਵਾਬ ’ਚ ਭਾਰਤ ਨੇ 18.5 ਓਵਰਾਂ ’ਚ 4 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ। ਮਹਿਲਾ ਟੀ-20 ਵਿਸ਼ਵ ਕੱਪ ’ਚ ਭਾਰਤ ਦੀ ਪਾਕਿਸਤਾਨ ’ਤੇ 8 ਮੈਚਾਂ ’ਚ ਇਹ ਛੇਵੀਂ ਜਿੱਤ ਹੈ।

ਭਾਰਤ ਲਈ 29 ਦੌੜਾਂ ਬਣਾ ਕੇ ਕਪਤਾਨ ਹਰਮਨਪ੍ਰੀਤ ਕੌਰ ਰਿਟਾਇਰ ਹਰਟ ਹੋ ਗਈ। ਸ਼ੈਫਾਲੀ ਵਰਮਾ ਨੇ ਸਭ ਤੋਂ ਵੱਧ 32 ਦੌੜਾਂ ਬਣਾਈਆਂ। ਅਰੁੰਧਤੀ ਰੈੱਡੀ ਨੇ 3 ਵਿਕਟਾਂ ਲਈਆਂ। ਅਰੁੰਧਤੀ ਨੂੰ ਪਲੇਅਰ ਆਫ ਦਿ ਮੈਚ ਚੁਣਿਆ ਗਿਆ।

ਇਸ ਤੋਂ ਪਹਿਲਾਂ ਪਾਕਿਸਤਾਨ ਵੱਲੋਂ ਨਿਦਾ ਡਾਰ ਨੇ ਸਭ ਤੋਂ ਵੱਧ 28 ਦੌੜਾਂ ਬਣਾਈਆਂ। ਮੁਨੀਬਾ ਅਲੀ ਨੇ 17 ਦੌੜਾਂ, ਅਰੁਬ ਸ਼ਾਹ ਨੇ 14 ਦੌੜਾਂ ਅਤੇ ਫਾਤਿਮਾ ਸਨਾ ਨੇ 13 ਦੌੜਾਂ ਬਣਾਈਆਂ। ਬਾਕੀ ਬੱਲੇਬਾਜ਼ ਕੁਝ ਖ਼ਾਸ ਨਹੀਂ ਕਰ ਸਕੀਆਂ। ਭਾਰਤ ਵੱਲੋਂ ਅਰੁੰਧਤੀ ਰੈੱਡੀ ਨੇ 3 ਅਤੇ ਸ਼੍ਰੇਅੰਕਾ ਪਾਟਿਲ ਨੇ 2 ਵਿਕਟਾਂ ਲਈਆਂ। ਦੀਪਤੀ ਸ਼ਰਮਾ, ਆਸ਼ਾ ਸ਼ੋਭਨਾ ਅਤੇ ਰੇਣੁਕਾ ਸਿੰਘ ਨੂੰ 1-1 ਵਿਕਟ ਦੀ ਸਫਲਤਾ ਮਿਲੀ।

Exit mobile version