The Khalas Tv Blog India ਭਾਰਤ ‘ਚ ਹੁਣ ਇਹ ਲੋਕ ਨਹੀਂ ਚਲਾ ਸਕਣਗੇ ਆਪਣੇ ਖਾਤੇ
India Punjab

ਭਾਰਤ ‘ਚ ਹੁਣ ਇਹ ਲੋਕ ਨਹੀਂ ਚਲਾ ਸਕਣਗੇ ਆਪਣੇ ਖਾਤੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਪਾਬੰਦੀਸ਼ੁਦਾ ਜਥੇਬੰਦੀ ਸਿੱਖਸ ਫ਼ਾਰ ਜਸਟਿਸ ਨਾਲ ਜੁੜੇ ਸੋਸ਼ਲ ਮੀਡੀਆ ਅਕਾਊਂਟਸ, ਵੈੱਬਸਾਈਟਜ਼ ਅਤੇ ਐਪਸ ਨੂੰ ਬਲਾੱਕ ਕਰ ਦਿੱਤਾ ਹੈ। ਇਨ੍ਹਾਂ ਸੋਸ਼ਲ ਮੀਡੀਆ ਅਕਾਊਂਟਸ ‘ਤੇ ਜਥੇਬੰਦੀ ਸਿੱਖਸ ਫ਼ਾਰ ਜਸਟਿਸ ਵੱਲੋਂ ਰਾਜ ਵਿਧਾਨ ਸਭਾ ਚੋਣਾਂ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਵਿਗਾੜਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਲੱਗੇ ਹਨ। ਮੰਤਰਾਲੇ ਨੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਦੇ ਤਹਿਤ ਇਹ ਫੈਸਲਾ ਲਿਆ ਹੈ। ਮੰਤਰਾਲੇ ਦਾ ਕਹਿਣਾ ਹੈ, “ਖੁਫੀਆ ਜਾਣਕਾਰੀ ਮਿਲੀ ਹੈ ਕਿ ਇਹ ਚੈਨਲ ਆਨਲਾਈਨ ਮੀਡੀਆ ਦੀ ਵਰਤੋਂ ਕਰ ਕੇ ਪੰਜਾਬ ਵਿਧਾਨ ਸਭਾ ਚੋਣਾਂ ‘ਚ ਅਸ਼ਾਂਤੀ ਪੈਦਾ ਕਰਨ ਦੀ ਕੋਸ਼ਿਸ਼ ਕਰਦਾ ਰਿਹਾ ਹੈ।

ਮੰਤਰਾਲੇ ਨੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਬਲੌਕ ਕੀਤੇ ਐਪਸ, ਵੈੱਬਸਾਈਟ, ਅਤੇ ਸੋਸ਼ਲ ਮੀਡੀਆ ਖਾਤਿਆਂ ਦੀ ਸਮੱਗਰੀ ਵਿੱਚ ਫਿਰਕੂ ਅਸਹਿਮਤੀ ਅਤੇ ਵੱਖਵਾਦ ਨੂੰ ਭੜਕਾਉਣ ਦੀ ਸਮਰੱਥਾ ਸੀ ਅਤੇ ਇਹ ਅਕਾਊਂਟਸ ਭਾਰਤ ਦੀ ਅਖੰਡਤਾ, ਸੂਬੇ ਦੀ ਸੁਰੱਖਿਆ ਅਤੇ ਜਨਤਕ ਵਿਵਸਥਾ ਲਈ ਨੁਕਸਾਨਦੇਹ ਹੋ ਸਕਦੇ ਸਨ। ਸਿੱਖਸ ਫ਼ਾਰ ਜਸਟਿਸ ਜਥੇਬੰਦੀ ‘ਤੇ 1967 ਵਿੱਚ ਪਾਬੰਦੀ ਲਾਈ ਗਈ ਸੀ।

Exit mobile version