ਬਿਉਰੋ ਰਿਪੋਰਟ – ਭਾਰਤ ਨੇ ਕੈਨੇਡਾ (Indo-Canada Relation) ਦੇ ਬਾਰਡਰ ਸਰਵਿਸਿਜ਼ ਏਜੰਸੀ (CBSA) ਦੇ ਅਧਿਕਾਰੀ ਸੰਦੀਪ ਸਿੰਘ ਸਿੱਧੂ ਨੂੰ ਭਗੌੜਿਆਂ ਦੀ ਸੂਚੀ ਵਿਚ ਸ਼ਾਮਲ ਕੀਤਾ ਹੈ। ਦੱਸ ਦੇਈਏ ਕਿ ਸੰਦੀਪ ਸਿੰਘ ਸਿੱਧੂ ਇਕ ਸਿੱਖ ਅਫਸਰ ਹਨ ਅਤੇ ਉਸ ‘ਤੇ ਅੱਤਵਾਦੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਦੇ ਦੋਸ਼ ਤਹਿਤ ਇਹ ਕਾਰਵਾਈ ਕੀਤੀ ਗਈ ਹੈ। ਭਾਰਤ ਇਸ ਅਫਸਰ ਸਮੇਤ ਹੋਰ ਲੋੜੀਂਦੇ ਲੋਕਾਂ ਨੂੰ ਕੈਨੇਡਾ ਤੋਂ ਡਿਪੋਰਟ ਕਰਵਾਉਣਾ ਚਾਹੁੰਦਾ ਹੈ ਅਤੇ ਇਸ ਸਬੰਧੀ ਭਾਰਤ ਸਰਕਾਰ ਨੇ ਕੈਨੇਡਾ ਸਰਕਾਰ ਨੂੰ ਸੂਚੀ ਵੀ ਸੌਂਪ ਦਿੱਤੀ ਹੈ।
ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ISYF) ਇਕ ਪਾਬੰਦੀਸ਼ੁਦਾ ਸੰਗਠਨ ਹੈ ਅਤੇ ਸੰਦੀਪ ਸਿੰਘ ਸਿੱਧੂ ਉਸ ਦਾ ਮੈਂਬਰ ਹੈ। ਇਸ ਦੇ ਨਾਲ ਹੀ ਕੈਨੇਡਾ ਦੇ ਬਾਰਡਰ ਸਰਵਿਸਿਜ਼ ਏਜੰਸੀ ਵਿਚ ਕੰਮ ਕਰ ਰਹੇ ਸੰਦੀਪ ਸਿੰਘ ਸਿੱਧੂ ਦੇ ਪੰਜਾਬ ਵਿਚ ਅੱਤਵਾਦੀ ਗਤੀਵਿਧੀਆਂ ਨੂੰ ਵਧਾਵਾ ਦੇਣ ਦਾ ਕਥਿਤ ਤੌਰ ‘ਤੇ ਸ਼ਮੂਲੀਅਤ ਦਾ ਇਲਜ਼ਾਮ ਹੈ। ਇਸ ਦੇ ਨਾਲ ਹੀ ਜਾਣਕਾਰੀ ਮਿਲੀ ਹੈ ਕਿ ਜੋ ਬਲਵਿੰਦਰ ਸਿੰਘ ਸੰਧੂ ਦਾ 2020 ਵਿਚ ਜੋ ਕਤਲ ਹੋਇਆ ਸੀ ਉਸ ਦੇ ਸਬੰਧ ਵਿਚ ਲਖਬੀਰ ਸਿੰਘ ਰੋਡੇ ਅਤੇ ਹੋਰ ਆਈਐਸਆਈ ਦੇ ਕਾਰਕੁਨਾਂ ਦੇ ਨਾਲ ਵੀ ਸੰਦੀਪ ਸਿੱਧੂ ਦਾ ਸਬੰਧ ਸੀ।
ਦੱਸ ਦੇਈਏ ਕਿ ਇਸ ਤੋਂ ਪਹਿਲਾ ਕੈਨੇਡਾ ਸਰਕਾਰ ਅਤੇ ਕੈਨੇਡਾ ਦੀ ਪੁਲਿਸ ਨੇ ਭਾਰਤੀ ਡਿਪਲੋਮੈਟਾਂ ਤੇ ਸਿੱਖ ਵੱਖਵਾਦੀਆਂ ਨੂੰ ਨਿਸ਼ਾਨਾ ਬਣਾਉਣ ਦਾ ਇਲਜ਼ਾਮ ਲਾਇਆ ਸੀ, ਜਿਨ੍ਹਾਂ ਇਲਜ਼ਾਮਾਂ ਨੂੰ ਭਾਰਤ ਸਰਕਾਰ ਨੇ ਰੱਦ ਕਰ ਦਿੱਤਾ ਸੀ। ਇਸ ਤੋਂ ਪਹਿਲਾਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਭਾਰਤ ਤੇ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਇਲਜ਼ਾਮ ਲਗਾ ਚੁੱਕੇ ਹਨ। ਦੋਵਾਂ ਦੇਸ਼ਾਂ ਦੇ ਸਬੰਧ ਇਸ ਸਮੇਂ ਖਰਾਬ ਹਾਲਤ ਵਿਚ ਹਨ,ਇੱਥੋਂ ਤੱਕ ਦੇ ਦੋਵਾਂ ਦੇਸ਼ਾਂ ਨੇ ਇਕ ਦੂਜੇ ਦੇ ਡਿਪਲੋਮੈਟਾਂ ਨੂੰ ਵੀ ਕੱਢ ਦਿੱਤਾ ਹੈ।
ਇਹ ਵੀ ਪੜ੍ਹੋ – ਪੰਜਾਬ ਦੇ ਅਰਬਪਤੀ ਕਾਰੋਬਾਰੀ ਦੀ ਧੀ ਗਾਇਬ ! ਪਿਤਾ ਨੇ UNO ਤੋਂ ਮੰਗੀ ਮਦਦ