India

ਨਿੱਝਰ ਨੂੰ ਕੈਨੇਡਾ ਦੀ ਪਾਰਲੀਮੈਂਟ ਵੱਲੋਂ ਸ਼ਰਧਾਂਜਲੀ ਦੇਣ ‘ਤੇ ਭਾਰਤ ਸਖਤ ਨਰਾਜ਼! ਵਿਦੇਸ਼ ਮੰਤਰਾਲੇ ਨੇ ਦਿੱਤੀਆਂ 2 ਵੱਡੀਆਂ ਨਸੀਅਤਾਂ

ਬਿਉਰੋ ਰਿਪੋਰਟ – ਭਾਰਤ ਸਰਕਾਰ ਨੇ ਹਰਦੀਪ ਸਿੰਘ ਨਿੱਝਰ ਨੂੰ ਕੈਨੇਡਾ ਪਾਰਲੀਮੈਂਟ ਵੱਲੋਂ ਸ਼ਰਧਾਂਜਲੀ ਦੇਣ ‘ਤੇ ਪਹਿਲੀ ਵਾਰ ਵੱਡਾ ਬਿਆਨ ਦਿੱਤਾ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਜਿਸ ਤਰ੍ਹਾਂ ਵੱਖਵਾਦੀਆਂ ਨੂੰ ਕੈਨੇਡਾ ਦੀ ਸਿਆਸਤ ਵਿੱਚ ਥਾਂ ਦਿੱਤੀ ਜਾਂਦੀ ਹੈ ਉਸ ਦਾ ਅਸੀਂ ਵਿਰੋਧ ਕਰਦੇ ਹਾਂ। ਭਾਰਤ ਖਿਲਾਫ਼ ਹਿੰਸਾ ਦੀ ਵਕਾਲਤ ਕਰਨ ਵਾਲਿਆਂ ਨੂੰ ਰੋਕਣ ਦੀ ਜ਼ਰੂਰਤ ਹੈ, ਉਨ੍ਹਾਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ। ਅਸੀਂ ਕੈਨੇਡਾ ਨੂੰ ਅਜਿਹੇ ਲੋਕਾਂ ਖਿਲਾਫ ਕਾਰਵਾਈ ਕਰਨ ਬਾਰੇ ਕਹਿ ਚੁੱਕੇ ਹਾਂ।

18 ਜੂਨ 2023 ਨੂੰ ਹਰਦੀਪ ਸਿੰਘ ਨਿੱਝਰ ਦਾ ਸਰੀ ਦੇ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਵਿੱਚ ਕਤਲ ਕਰ ਦਿੱਤਾ ਗਿਆ ਸੀ, ਇੱਕ ਸਾਲ ਪੂਰਾ ਹੋਣ ‘ਤੇ ਨਿੱਝਰ ਨੂੰ ਕੈਨੇਡਾ ਦੀ ਪਾਰਲੀਮੈਂਟ ਵਿੱਚ ਸ਼ਰਧਾਂਜਲੀ ਦਿੱਤੀ ਗਈ। ਭਾਰਤ ਨੇ ਪਹਿਲੀ ਵਾਰ ਖੁੱਲ ਕੇ ਇਸ ਦਾ ਵਿਰੋਧ ਜਤਾਇਆ ਹੈ, ਹਾਲਾਂਕਿ ਇਸ ਦੇ ਜਵਾਬ ਵਿੱਚ ਵੈਨਕੂਅਰ ਵਿੱਚ ਭਾਰਤੀ ਸਫਾਰਤਖਾਨੇ ਨੇ 39 ਸਾਲ ਪਹਿਲਾਂ ਕਨਿਸ਼ਨ ਹਵਾਈ ਹਾਦਸੇ ਵਿੱਚ ਮਾਰੇ ਗਏ 300 ਤੋਂ ਵੱਧ ਲੋਕਾਂ ਦੀ ਯਾਦ ਵਿੱਚ 23 ਜੂਨ ਨੂੰ ਇੱਕ ਪ੍ਰੋਗਰਾਮ ਰੱਖ ਕੇ ਕੈਨੇਡਾ ਵਿੱਚ ਰਹਿੰਦੇ ਭਾਰਤੀਆਂ ਨੂੰ ਆਉਣ ਦਾ ਸੱਦਾ ਦਿੱਤਾ ਹੈ।

ਕਨਿਸ਼ਕਾ ਕਾਂਡ ਦੇ ਪੀੜਤਾਂ ਨੂੰ ਸ਼ਰਧਾਂਜਲੀ ਦੇਣ ਦੇ ਪਿੱਛੇ ਮਕਸਦ ਹਰਦੀਪ ਸਿੰਘ ਨਿੱਝਰ ਨੂੰ ਸ਼ਰਧਾਂਜਲੀ ਦੇਣ ਦਾ ਵਿਰੋਧ ਕਰਨਾ ਹੈ। ਆਪਣੇ ਸੁਨੇਹੇ ਵਿੱਚ ਭਾਰਤੀ ਸਫਾਰਤਖਾਨੇ ਨੇ ਕਿਹਾ ਸੀ ਕਿ ਦਹਿਸ਼ਤਗਰਦੀ ਦੇ ਖਿਲਾਫ ਸਾਨੂੰ ਮਿਲ ਕੇ ਲੜਨਾ ਚਾਹੀਦਾ ਹੈ, ਅਸੀਂ ਉਨ੍ਹਾਂ ਸਾਰੇ ਮੁਲਕਾਂ ਦੇ ਨਾਲ ਇਸ ਮੁੱਦੇ ‘ਤੇ ਚਰਚਾ ਕਰ ਰਹੇ ਹਾਂ ਜੋ ਦਹਿਸ਼ਤਗਰਦੀ ਦੇ ਖਿਲਾਫ ਸਾਡੇ ਨਾਲ ਮਿਲ ਕੇ ਕੰਮ ਕਰਨਾ ਚਾਹੁੰਦੇ ਹਨ।

ਇਹ ਵੀ ਪੜ੍ਹੋ –  ਚੌਲ ਵੰਡ ‘ਚ ਘਪਲਾ ਆਇਆ ਸਾਹਮਣੇ, ਵਿਜੀਲੈਂਸ ਨੇ ਕੀਤੀ ਕਾਰਵਾਈ