ਕੀਨੀਆ ‘ਚ ਟੈਕਸਾਂ ਦੇ ਵਧਦੇ ਬੋਝ ਤੋਂ ਨਾਰਾਜ਼ ਹਜ਼ਾਰਾਂ ਲੋਕ ਮੰਗਲਵਾਰ ਨੂੰ ਸੰਸਦ ਕੰਪਲੈਕਸ ‘ਚ ਦਾਖਲ ਹੋ ਗਏ। ਕੀਨੀਆ ਦੀ ਸੰਸਦ ‘ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਪ੍ਰਦਰਸ਼ਨਕਾਰੀਆਂ ‘ਤੇ ਪੁਲਿਸ ਨੇ ਗੋਲੀਬਾਰੀ ਕੀਤੀ, ਜਿਸ ਨਾਲ ਦਸ ਪ੍ਰਦਰਸ਼ਨਕਾਰੀਆਂ ਦੀ ਮੌਤ ਹੋ ਗਈ ਅਤੇ ਦਰਜਨਾਂ ਜ਼ਖ਼ਮੀ ਹੋ ਗਏ।
ਪ੍ਰਦਰਸ਼ਨਕਾਰੀਆਂ ਨੇ ਸੰਸਦ ਭਵਨ ਦੇ ਕੁਝ ਹਿੱਸਿਆਂ ਨੂੰ ਅੱਗ ਲਾ ਦਿੱਤੀ। ਜਦੋਂ ਪ੍ਰਦਰਸ਼ਨਕਾਰੀ ਕੀਨੀਆ ਦੀ ਸੰਸਦ ਦੇ ਅਹਾਤੇ ਵਿਚ ਦਾਖਲ ਹੋਏ ਤਾਂ ਸੰਸਦ ਮੈਂਬਰ ਟੈਕਸ ਵਧਾਉਣ ਦੇ ਬਿੱਲ ‘ਤੇ ਚਰਚਾ ਕਰ ਰਹੇ ਸਨ। ਇਸ ਦੌਰਾਨ ਨੈਰੋਬੀ ਵਿੱਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਕਾਰ ਹੋਈ ਝੜਪ ਵਿਚ 10 ਲੋਕਾਂ ਦੀ ਮੌਤ ਹੋ ਗਈ ਹੈ।
ADVISORY FOR INDIAN NATIONALS IN KENYA
In view of the prevailing tense situation, all Indians in Kenya are advised to exercise utmost caution, restrict non-essential movement and avoid the areas affected by the protests and violence till the situation clears up.
— India in Kenya (@IndiainKenya) June 25, 2024
ਅਜਿਹੇ ‘ਚ ਕੀਨੀਆ ਸਥਿਤ ਭਾਰਤੀ ਦੂਤਾਵਾਸ ਨੇ ਭਾਰਤੀ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਭਾਰਤੀ ਹਾਈ ਕਮਿਸ਼ਨ ਨੇ ਇੱਕ ਐਡਵਾਈਜ਼ਰੀ ਵਿੱਚ ਕਿਹਾ, “ਮੌਜੂਦਾ ਤਣਾਅਪੂਰਨ ਸਥਿਤੀ ਨੂੰ ਦੇਖਦੇ ਹੋਏ ਕੀਨੀਆ ਵਿੱਚ ਸਾਰੇ ਭਾਰਤੀਆਂ ਨੂੰ ਬਹੁਤ ਸਾਵਧਾਨੀ ਵਰਤਣ, ਗੈਰ-ਜ਼ਰੂਰੀ ਆਵਾਜਾਈ ਨੂੰ ਸੀਮਤ ਕਰਨ ਅਤੇ ਸਥਿਤੀ ਦੇ ਆਮ ਹੋਣ ਤੱਕ ਵਿਰੋਧ ਅਤੇ ਹਿੰਸਾ ਪ੍ਰਭਾਵਿਤ ਖੇਤਰਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ।” ਇੱਕ ਅਧਿਕਾਰਤ ਅਨੁਮਾਨ ਅਨੁਸਾਰ, ਲਗਭਗ 20,000 ਭਾਰਤੀ ਇਸ ਸਮੇਂ ਕੀਨੀਆ ਵਿੱਚ ਰਹਿ ਰਹੇ ਹਨ।
ਤਣਾਅਪੂਰਨ ਸਥਿਤੀ ਦੇ ਮੱਦੇਨਜ਼ਰ, ਕੀਨੀਆ ਵਿੱਚ ਮੌਜੂਦ ਹਰ ਭਾਰਤੀ ਨਾਗਰਿਕ ਨੂੰ ਸਾਵਧਾਨੀ ਵਰਤਣ ਅਤੇ ਗੈਰ-ਜ਼ਰੂਰੀ ਉਦੇਸ਼ਾਂ ਲਈ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਜਾਂਦੀ ਹੈ।
ਜਦੋਂ ਤੱਕ ਸਥਿਤੀ ਸ਼ਾਂਤ ਨਹੀਂ ਹੋ ਜਾਂਦੀ ਉਦੋਂ ਤੱਕ ਵਿਰੋਧ ਪ੍ਰਦਰਸ਼ਨਾਂ ਅਤੇ ਹਿੰਸਾ ਪ੍ਰਭਾਵਿਤ ਖੇਤਰਾਂ ਤੋਂ ਬਚੋ। ਕਿਰਪਾ ਕਰਕੇ ਅੱਪਡੇਟ ਲਈ ਸਥਾਨਕ ਖਬਰਾਂ ਅਤੇ ਦੂਤਾਵਾਸ ਦੀ ਵੈੱਬਸਾਈਟ ਅਤੇ ਸੋਸ਼ਲ ਮੀਡੀਆ ‘ਤੇ ਨਜ਼ਰ ਰੱਖੋ।
ਦਰਅਸਲ, ਕੀਨੀਆ ਸਰਕਾਰ ਨੇ ਹਾਲ ਹੀ ਵਿੱਚ ਇੱਕ ਨਵਾਂ ਵਿੱਤ ਬਿੱਲ ਪੇਸ਼ ਕੀਤਾ ਸੀ, ਜਿਸ ਵਿੱਚ ਕਈ ਟੈਕਸ ਵਧਾਏ ਗਏ ਸਨ। ਇਨ੍ਹਾਂ ਵਾਧੇ ਵਿਰੁੱਧ ਪ੍ਰਦਰਸ਼ਨ ਹੋ ਰਹੇ ਹਨ। ਇਸ ਪ੍ਰਦਰਸ਼ਨ ਨੇ ਹਿੰਸਕ ਰੂਪ ਲੈ ਲਿਆ ਹੈ ਅਤੇ ਪੁਲਿਸ ਦੀ ਕਾਰਵਾਈ ਵਿੱਚ ਹੁਣ ਤੱਕ ਪੰਜ ਲੋਕਾਂ ਦੀ ਜਾਨ ਜਾ ਚੁੱਕੀ ਹੈ।
ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਕੀਨੀਆ ਦੀ ਸੰਸਦ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਵੀ ਕੀਤੀ ਅਤੇ ਇੱਕ ਹਿੱਸੇ ਨੂੰ ਅੱਗ ਵੀ ਲਗਾ ਦਿੱਤੀ। ਨੈਰੋਬੀ ਵਿੱਚ, ਪ੍ਰਦਰਸ਼ਨਕਾਰੀਆਂ ਦਾ ਇੱਕ ਸਮੂਹ ਪੁਲਿਸ ਸੁਰੱਖਿਆ ਘੇਰਾ ਤੋੜ ਕੇ ਸੰਸਦ ਵਿੱਚ ਦਾਖਲ ਹੋ ਗਿਆ।
ਕੀਨੀਆ ਦੇ ਰਾਸ਼ਟਰਪਤੀ ਵਿਲੀਅਮ ਰੂਟੋ ਨੇ ਪਿਛਲੇ ਮੰਗਲਵਾਰ ਨੂੰ ਇੱਕ ਸੰਬੋਧਨ ਵਿੱਚ ਕਿਹਾ, “ਅਸੀਂ ਦੇਸ਼ ਦੀ ਸੁਰੱਖਿਆ ਅਤੇ ਸਥਿਰਤਾ ਲਈ ਖਤਰਾ ਪੈਦਾ ਕਰਨ ਵਾਲੇ ਖਤਰਨਾਕ ਅਪਰਾਧੀਆਂ ਨਾਲ ਨਜਿੱਠਣ ਲਈ ਸਾਰੇ ਤਰੀਕੇ ਵਰਤਾਂਗੇ।”
ਕੀਨੀਆ ‘ਚ ਪ੍ਰਦਰਸ਼ਨਾਂ ‘ਤੇ ਕਾਬੂ ਪਾਉਣ ਲਈ ਫੌਜ ਨੂੰ ਤਾਇਨਾਤ ਕੀਤਾ ਗਿਆ ਹੈ। ਨਵੇਂ ਵਿੱਤ ਬਿੱਲ ਨੂੰ ਲੈ ਕੇ ਕੀਨੀਆ ‘ਚ ਕਈ ਦਿਨਾਂ ਤੋਂ ਵਿਰੋਧ ਪ੍ਰਦਰਸ਼ਨ ਚੱਲ ਰਿਹਾ ਸੀ ਪਰ ਮੰਗਲਵਾਰ ਨੂੰ ਸੰਸਦ ‘ਚ ਬਿੱਲ ਪਾਸ ਹੋਣ ਤੋਂ ਬਾਅਦ ਇਹ ਵਿਰੋਧ ਪ੍ਰਦਰਸ਼ਨ ਹਿੰਸਕ ਹੋ ਗਿਆ।
ਰਬੜ ਦੀਆਂ ਗੋਲੀਆਂ ਅਤੇ ਅੱਥਰੂ ਗੈਸ ਦੇ ਗੋਲੇ ਵੀ ਵਰਤੇ ਗਏ, ਜਿਸ ਵਿਚ ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਮੌਕੇ ‘ਤੇ ਮੌਜੂਦ ਬੀਬੀਸੀ ਪੱਤਰਕਾਰ ਨੇ ਵੀ ਸੜਕ ‘ਤੇ ਕਈ ਲਾਸ਼ਾਂ ਪਈਆਂ ਦੇਖੀਆਂ।
ਰਾਸ਼ਟਰਪਤੀ ਰੂਟੋ ਨੇ “ਅਰਾਜਕਤਾ ਅਤੇ ਹਿੰਸਾ” ਨਾਲ ਨਜਿੱਠਣ ਲਈ ਸਖ਼ਤ ਜਵਾਬ ਦੇਣ ਦਾ ਵਾਅਦਾ ਕੀਤਾ ਹੈ।