ਈਰਾਨ ਵਿੱਚ ਭਾਰਤੀ ਦੂਤਾਵਾਸ ਨੇ ਸੁਰੱਖਿਆ ਘਟਨਾਵਾਂ ਦੇ ਮੱਦੇਨਜ਼ਰ ਭਾਰਤੀ ਨਾਗਰਿਕਾਂ ਲਈ ਐਡਵਾਇਜਰੀ ਜਾਰੀ ਕੀਤੀ ਹੈ, ਜਿਸ ਵਿੱਚ ਬੇਲੋੜੀ ਯਾਤਰਾ ਤੋਂ ਬਚਣ ਅਤੇ ਬਦਲਦੀ ਸਥਿਤੀ ’ਤੇ ਨਜ਼ਰ ਰੱਖਣ ਦੀ ਸਲਾਹ ਦਿੱਤੀ ਗਈ ਹੈ। ਈਰਾਨ ਵਿੱਚ ਮੌਜੂਦ ਭਾਰਤੀਆਂ ਨੂੰ ਵਾਪਸੀ ਲਈ ਹਵਾਈ ਜਾਂ ਜਲ ਮਾਰਗਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ।
13 ਜੂਨ ਨੂੰ ਇਜ਼ਰਾਈਲ ਅਤੇ ਈਰਾਨ ਵਿਚਕਾਰ ਟਕਰਾਅ ਤੋਂ ਬਾਅਦ, ਜਦੋਂ ਇਜ਼ਰਾਈਲ ਨੇ ਈਰਾਨ ਦੇ ਪ੍ਰਮਾਣੂ ਠਿਕਾਣਿਆਂ ’ਤੇ ਹਮਲਾ ਕੀਤਾ ਅਤੇ ਈਰਾਨ ਨੇ ਜਵਾਬੀ ਹਮਲਾ ਕੀਤਾ, ਭਾਰਤ ਨੇ ‘ਆਪ੍ਰੇਸ਼ਨ ਸਿੰਧੂ’ ਸ਼ੁਰੂ ਕੀਤਾ।
ਇਸ ਮੁਹਿੰਮ ਰਾਹੀਂ ਭਾਰਤ ਨੇ ਈਰਾਨ ਵਿੱਚ ਰਹਿ ਰਹੇ ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ। ਦੂਤਾਵਾਸ ਨੇ ਭਾਰਤੀਆਂ ਨੂੰ ਸੁਰੱਖਿਆ ਸਥਿਤੀਆਂ ’ਤੇ ਨਜ਼ਰ ਰੱਖਣ ਅਤੇ ਸਲਾਹ ਦੀ ਪਾਲਣਾ ਕਰਨ ਦੀ ਅਪੀਲ ਕੀਤੀ।