The Khalas Tv Blog India ਭਾਰਤ ਨੇ ਆਪਣਾ ਰਾਜਦੂਤ ਬੁਲਾਇਆ ਵਾਪਸ!
India

ਭਾਰਤ ਨੇ ਆਪਣਾ ਰਾਜਦੂਤ ਬੁਲਾਇਆ ਵਾਪਸ!

ਬਿਉਰੋ ਰਿਪੋਰਟ – ਭਾਰਤ ਨੇ ਕੈਨੇਡਾ (India and Canada) ਵਿਚਲੇ ਆਪਣੇ ਹਾਈ ਕਮਿਸ਼ਨਰ (High Commissioner) ਸੰਜੇ ਕੁਮਾਰ ਨੂੰ ਵਾਪਸ ਬੁਲਾ ਲਿਆ ਹੈ। ਦੱਸ ਦੇਈਏ ਕਿ ਦੋਵੇਂ ਦੇਸ਼ਾਂ ਵਿਚ ਇਸ ਸਮੇਂ ਸਬੰਧ ਨਹੀਂ ਹਨ ਅਤੇ ਤਣਾਅ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਇਸ ਤੋਂ ਪਹਿਲਾਂ ਟਰੂਡੋ ਸਰਕਾਰ ਨੇ ਐਤਵਾਰ ਨੂੰ ਇੱਕ ਪੱਤਰ ਭੇਜਿਆ ਸੀ, ਜਿਸ ਵਿੱਚ ਉਸ ਨੇ ਹਾਈ ਕਮਿਸ਼ਨਰ ਅਤੇ ਕੁਝ ਹੋਰ ਡਿਪਲੋਮੈਟਾਂ ਨੂੰ ਇੱਕ ਮਾਮਲੇ ਵਿੱਚ ਸ਼ੱਕੀ ਦੱਸਿਆ ਸੀ। ਹਾਲਾਂਕਿ ਉਸ ਨਾਲ ਸਬੰਧਤ ਮਾਮਲੇ ਦੀ ਜਾਣਕਾਰੀ ਨਹੀਂ ਦਿੱਤੀ ਗਈ ਪਰ ਇਸ ਨੂੰ ਨਿੱਝਰ ਦੇ ਕਤਲ ਨਾਲ ਜੋੜਿਆ ਜਾ ਰਿਹਾ ਹੈ। ਇਸ ‘ਤੇ ਭਾਰਤ ਨੇ ਅੱਜ ਕੈਨੇਡਾ ਦੇ ਰਾਜਦੂਤ ਨੂੰ ਸੰਮਨ ਭੇਜ ਕੇ ਉਨ੍ਹਾਂ ਨੂੰ ਵੀ ਤਲਬ ਕੀਤਾ ਹੈ।

ਭਾਰਤ ਸਰਕਾਰ ਵੱਲੋਂ ਅੱਜ ਕਿਹਾ ਗਿਆ ਸੀ ਕਿ ਸਾਨੂੰ ਕੈਨੇਡਾ ਸਰਕਾਰ ਉੱਤੇ ਭਰੋਸਾ ਨਹੀਂ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ ਦੋਸ਼ਾਂ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ।

ਇਹ ਵੀ ਪੜ੍ਹੋ  –  ਭਾਰਤੀ ਤੱਟ ਰੱਖਿਅਕ ਨੂੰ ਮਿਲਿਆ ਨਵਾਂ ਮੁਖੀ!

 

 

Exit mobile version