ਬਿਉਰੋ ਰਿਪੋਰਟ – ਕੈਨੇਡਾ ਸਰਕਾਰ (Canada Govt) ਨੇ ਐਤਵਾਰ ਨੂੰ ਭਾਰਤ ਨੂੰ ਮੈਸੇਜ ਭੇਜਿਆ ਕਿ ਇੰਡੀਅਨ ਅੰਬੈਸਡਰ ਸੰਜੇ ਕੁਮਾਰ ਵਰਮਾ ਅਤੇ ਕੁਝ ਹੋਰ ਸਫੀਰ ਇੱਕ ਮਾਮਲੇ ਵਿੱਚ ਸ਼ੱਕ ਦੇ ਘੇਰੇ ਵਿੱਚ ਹਨ । ਹੁਣ ਤੱਕ ਇਹ ਸਾਫ ਨਹੀਂ ਹੈ ਕਿ ਉਹ ਕਿਸ ਮਾਮਲੇ ਵਿੱਚ ਸ਼ੱਕੀ ਹਨ । ਪਰ ਇਸ ਨੂੰ ਨਿੱਝਰ ਕਤਲਕਾਂਡ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ ।
ਭਾਰਤੀ ਵਿਦੇਸ਼ ਮੰਤਰਾਲਾ ਨੇ ਕੈਨੇਡਾ ਦੇ ਇਲਜ਼ਾਮਾਂ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ । ਵਿਦੇਸ਼ ਮੰਤਰਾਲਾ ਨੇ ਕਿਹਾ ਕਿ ਭਾਰਤ ਸਰਕਾਰ ਇੰਨਾਂ ਬੇਤੁਕੇ ਇਲਜ਼ਾਮਾਂ ਨੂੰ ਸਿਰੇ ਤੋਂ ਖਾਰਿਜ ਕਰਦੀ ਹੈ ਅਤੇ ਇਸ ਦੇ ਪਿੱਛੇ ਟਰੂਡੋ ਸਰਕਾਰ ਦਾ ਸਿਆਸੀ ਏਜੰਡੇ ਨੂੰ ਵਜ੍ਹਾ ਮੰਨ ਰਹੀ ਹੈ ਜੋਕਿ ਵੋਟ ਬੈਂਕ ਦੀ ਸਿਆਸਤ ਤੋਂ ਪ੍ਰੇਰਿਤ ਹੈ ।
ਵਿਦੇਸ਼ ਮੰਤਰਾਲੇ ਨੇ ਕਿਹਾ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Canada Pm Justin Trudeau) ਨੇ ਸਤੰਬਰ 2023 ਵਿੱਚ ਕੁਝ ਇਲਜ਼ਾਮ ਲਗਾਏ ਸੀ । ਹਾਲਾਂਕਿ ਕੈਨੇਡਾ ਸਰਕਾਰ ਨੇ ਕਈ ਵਾਰ ਕਹਿਣ ਦੇ ਬਾਵਜੂਦ ਭਾਰਤ ਦੇ ਨਾਲ ਸਬੂਤ ਸਾਂਝੇ ਨਹੀਂ ਕੀਤੇ ਹਨ । ਇਹ ਨਵਾਂ ਇਲਜ਼ਾਮ ਵੀ ਇਸੇ ਤਰ੍ਹਾਂ ਲਗਾਇਆ ਗਿਆ ਹੈ।
ਵਿਦੇਸ਼ ਮੰਤਰਾਲਾ ਨੇ ਕਿਹਾ ਹੈ ਕਿ ਟਰੂਡੋ ਸਰਕਾਰ ਲੰਮੇ ਤੋਂ ਅਜਿਹਾ ਕਰਦੀ ਆਈ ਹੈ । ਉਨ੍ਹਾਂ ਦੀ ਕੈਬਨਿਟ ਵਿੱਚ ਅਜਿਹੇ ਵਿਅਕਤੀ ਸ਼ਾਮਲ ਹਨ ਜੋ ਭਾਰਤ ਦੇ ਖਿਲਾਫ ਵੱਖਵਾਦ ਦਾ ਏਜੰਡਾ ਫੈਲਾ ਰਹੇ ਹਨ ।
18 ਜੂਨ 2023 ਨੂੰ ਕੈਨੇਡਾ ਦੇ ਸਰੇ ਸ਼ਹਿਰ ਦੇ ਗੁਰਦੁਆਰੇ ਤੋਂ ਨਿਕਲ ਦੇ ਹੋਏ ਹਰਦੀਪ ਸਿੰਘ ਨਿੱਝਰ ਨੂੰ ਗੋਲੀ ਮਾਰੀ ਗਈ ਸੀ । ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਪਿਛਲੇ ਸਾਲ 18 ਸਤੰਬਰ ਨੂੰ ਭਾਰਤ ‘ਤੇ ਨਿੱਝਰ ਕਤਲਕਾਂਡ ਵਿੱਚ ਸ਼ਾਮਲ ਹੋਣ ਦਾ ਇਲਜ਼ਾਮ ਲਗਾਇਆ ਸੀ । ਜਿਸ ਨੂੰ ਭਾਰਤ ਨੇ ਖਾਰਿਜ ਕਰ ਦਿੱਤਾ ਸੀ ।
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਲਾਓਸ ਵਿੱਚ ਈਸਟ ਏਸ਼ੀਆ ਸਮਿਟ ਦੇ ਦੌਰਾਨ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ । ਜਿਸ ਵਿੱਚ ਕਈ ਜ਼ਰੂਰੀ ਮੁੱਦਿਆਂ ਤੇ ਗੱਲਬਾਤ ਹੋਈ ਹਾਲਾਂਕਿ ਭਾਰਤ ਸਰਕਾਰ ਨੇ ਇਸ ਤੋਂ ਸਾਫ ਇਨਕਾਰ ਕਰ ਦਿੱਤਾ ।