‘ਦ ਖ਼ਾਲਸ ਬਿਊਰੋ :ਪਾਕਿਸਤਾਨ ‘ਚ ਇਸਲਾਮਿਕ ਸਹਿਯੋਗ ਸੰਗਠਨ ਦੀ ਬੈਠਕ ‘ਚ ਜੰਮੂ-ਕਸ਼ਮੀਰ ਦੇ ਸੰਬੰਧ ਵਿੱਚ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਦੇ ਬਿਆਨਾਂ ਨੂੰ ਭਾਰਤ ਨੇ ਰੱਦ ਕਰ ਦਿੱਤਾ ਹੈ। ਭਾਰਤ ਨੇ ਕਿਹਾ ਕਿ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਨਾਲ ਜੁੜੇ ਮਾਮਲੇ ਪੂਰੀ ਤਰ੍ਹਾਂ ਨਾਲ ਦੇਸ਼ ਦੇ ਅੰਦਰੂਨੀ ਮਾਮਲੇ ਹਨ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਚੀਨ ਜਾ ਕਿਸੇ ਵੀ ਹੋਰ ਦੇਸ਼ ਨੂੰ ਇਸ ਮਾਮਲੇ ‘ਤੇ ਟਿੱਪਣੀ ਕਰਨ ਦਾ ਕੋਈ ਅਧਿਕਾਰ ਨਹੀਂ ਹੈ।
ਚੀਨ ਨੂੰ ਸਮਝਣਾ ਚਾਹੀਦਾ ਹੈ ਕਿ ਭਾਰਤ ਆਪਣੇ ਅੰਦਰੂਨੀ ਮਾਮਲਿਆਂ ‘ਤੇ ਜਨਤਕ ਤੌਰ ‘ਤੇ ਵਿਚਾਰ ਪ੍ਰਗਟ ਕਰਨ ਤੋਂ ਗੁਰੇਜ਼ ਕਰਦਾ ਹੈ।
ਵਿਦੇਸ਼ ਮੰਤਰਾਲੇ ਦਾ ਇਹ ਬਿਆਨ ਅਜਿਹੇ ਸਮੇਂ ‘ਚ ਆਇਆ ਹੈ, ਜਦੋਂ ਚੀਨੀ ਵਿਦੇਸ਼ ਮੰਤਰੀ ਦੀ ਸੰਭਾਵਿਤ ਭਾਰਤ ਯਾਤਰਾ ਬਾਰੇ ਸੰਭਾਵਨਾ ਹੈ ਪਰ ਦੋਹਾਂ ਇਸ ਸੰਭਾਵਿਤ ਯਾਤਰਾ ਨੂੰ ਲੈ ਕੇ ਸਥਿਤੀ ਕੋਈ ਬਹੁਤੀ ਸਪੱਸ਼ਟ ਨਹੀਂ ਹੈ।