The Khalas Tv Blog International ਭਾਰਤ ਨੇ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਕੀਤਾ ਤਲਬ, ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਬਿਆਨ ‘ਤੇ ਜਤਾਇਆ ਇਤਰਾਜ਼
International

ਭਾਰਤ ਨੇ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਕੀਤਾ ਤਲਬ, ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਬਿਆਨ ‘ਤੇ ਜਤਾਇਆ ਇਤਰਾਜ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਬਿਆਨ ਦੇਣ ਤੋਂ ਬਾਅਦ ਭਾਰਤ ਸਰਕਾਰ ਕਾਫੀ ਖਿੱਝ ਗਈ ਹੈ। ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੇ ਆਪਣਾ ਰੋਸ ਪ੍ਰਗਟਾਉਣ ਲਈ ਦਿੱਲੀ ਵਿੱਚ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਤਲਬ ਕਰਕੇ ਜਸਟਿਨ ਟਰੂਡੋ ਦੇ ਬਿਆਨ ’ਤੇ ਇਤਰਾਜ਼ ਜਤਾਇਆ। ਭਾਰਤ ਨੇ ਕਿਸਾਨਾਂ ਦੇ ਦੇ ਹੱਕ ਵਿੱਚ ਕੈਨੇਡਿਅਨ ਲੀਡਰਾਂ ਦੀਆਂ ਟਿੱਪਣੀ ‘ਤੇ ਨਰਾਜ਼ਗੀ ਜ਼ਾਹਰ ਕੀਤੀ।

ਭਾਰਤ ਨੇ ਕਿਹਾ ਕਿ ਭਾਰਤੀ ਕਿਸਾਨਾਂ ‘ਤੇ ਕੈਨੇਡਾ ਦੇ ਮੰਤਰੀਆਂ ਦੀ ਟਿੱਪਣੀਆਂ ਸਾਡੇ ਅੰਦਰੂਨੀ ਮਾਮਲਿਆਂ ਵਿੱਚ ਦਖਲ ਹੈ ਜਿਸਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਟਰੂਡੋ ਦਾ ਬਿਆਨ ਭਾਰਤ ਦੇ ਅੰਦਰੂਨੀ ਮਾਮਲਿਆਂ ਵਿੱਚ ਸਿੱਧਾ ਦਖ਼ਲ ਹੈ ਅਤੇ ਜੇ ਭਵਿੱਖ ਵਿੱਚ ਅਜਿਹਾ ਕੀਤਾ ਗਿਆ ਤਾਂ ਦੁਵੱਲੇ ਸਬੰਧਾਂ ’ਤੇ ਇਸ ਦਾ ਗੰਭੀਰ ਅਸਰ ਪਵੇਗਾ।

Exit mobile version