‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਜੰਮੂ ਅਤੇ ਕਸ਼ਮੀਰ ਵਿੱਚ ਜੈਸ਼-ਏ-ਮੁਹੰਮਦ ਦੇ ਹਮਲੇ ਨੂੰ ਲੈ ਕੇ ਭਾਰਤ ਨੇ ਪਾਕਿਸਤਾਨ ਨੂੰ ਸਖਤ ਸੰਦੇਸ਼ ਦਿੱਤਾ ਹੈ। ਭਾਰਤੀ ਵਿਦੇਸ਼ ਮੰਤਰਾਲੇ ਦੇ ਮੁਤਾਬਕ ਜੰਮੂ ਅਤੇ ਕਸ਼ਮੀਰ ਦੇ ਨਗਰੋਟਾ ਵਿੱਚ 19 ਨਵੰਬਰ ਨੂੰ ਭਾਰਤੀ ਸੈਨਾ ਨੇ ਇੱਕ ਵੱਡੇ ਅੱਤਵਾਦੀ ਹਮਲੇ ਨੂੰ ਨਾਕਾਮ ਕਰ ਦਿੱਤਾ ਹੈ।
ਭਾਰਤ ਸਰਕਾਰ ਦਾ ਕਹਿਣਾ ਹੈ ਕਿ ਹਮਲਾਵਰ ਪਾਕਿਸਤਾਨ ਵਿੱਚ ਇੱਕ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਮੈਂਬਰ ਸੀ। ਕਈ ਦੇਸ਼ਾਂ ਅਤੇ ਸੰਯੁਕਤ ਰਾਸ਼ਟਰ ਨੇ ਇਸ ਸੰਗਠਨ ਨੂੰ ਅੱਤਵਾਦੀ ਸੰਗਠਨ ਐਲਾਨਿਆ ਹੈ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਪਾਕਿਸਤਾਨ ਦੇ ਰਾਜਦੂਤ ਨੂੰ ਤਲਬ ਕੀਤਾ ਹੈ ਅਤੇ ਆਪਣਾ ਵਿਰੋਧ ਜਤਾਇਆ ਹੈ। ਭਾਰਤ ਨੇ ਪਾਕਿਸਤਾਨ ਨੂੰ ਕਿਹਾ ਕਿ ਪਾਕਿਸਤਾਨ ਅੱਤਵਾਦੀਆਂ ਅਤੇ ਅੱਤਵਾਦੀ ਸੰਗਠਨਾਂ ਦੇ ਸਹਿਯੋਗ ਦੀ ਨੀਤੀ ਨੂੰ ਛੱਡ ਦੇਵੇ।
ਭਾਰਤ ਸਰਕਾਰ ਨੇ ਪਾਕਿਸਤਾਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਅੱਤਵਾਦ ਦੀ ਲੜਾਈ ਵਿੱਚ ਉਹ ਆਪਣੀ ਰਾਸ਼ਟਰੀ ਸੁਰੱਖਿਆ ਦੇ ਲਈ ਹਰ ਸੰਭਵ ਕਦਮ ਚੁੱਕਣ ਲਈ ਵਚਨਬੱਧ ਹੈ।