The Khalas Tv Blog India ਭਾਰਤ ਅਤੇ ਆਸਟ੍ਰੇਲੀਆ ਦਾ ਫਾਈਨਲ ਮੈਚ ਅੱਜ, 20 ਸਾਲ ਬਾਅਦ ਪੂਰਾ ਹੋਵੇਗਾ ਸੁਪਨਾ…
India International Sports

ਭਾਰਤ ਅਤੇ ਆਸਟ੍ਰੇਲੀਆ ਦਾ ਫਾਈਨਲ ਮੈਚ ਅੱਜ, 20 ਸਾਲ ਬਾਅਦ ਪੂਰਾ ਹੋਵੇਗਾ ਸੁਪਨਾ…

India vs Australia final today, dream come true after 20 years...

ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਅੱਜ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਕ੍ਰਿਕਟ ਵਿਸ਼ਵ ਕੱਪ ਦਾ ਫਾਈਨਲ ਮੈਚ ਖੇਡਿਆ ਜਾ ਰਿਹਾ ਹੈ। ਪੂਰੇ ਟੂਰਨਾਮੈਂਟ ਵਿੱਚ ਅਜੇਤੂ ਰਹੀ ਭਾਰਤੀ ਟੀਮ ਹੁਣ ਟਰਾਫੀ ਜਿੱਤਣ ਤੋਂ ਸਿਰਫ਼ ਇੱਕ ਕਦਮ ਦੂਰ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਰਿਚਰਡ ਮਾਰਲਸ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡੇ ਜਾਣ ਵਾਲੇ ਵਿਸ਼ਵ ਕੱਪ ਕ੍ਰਿਕਟ ਫਾਈਨਲ ਨੂੰ ਦੇਖਣ ਲਈ ਪਹੁੰਚਣ ਵਾਲੇ ਹਨ।  ਇਹ ਦੁਨੀਆਂ ਦਾ ਸਭ ਤੋਂ ਵੱਡਾ ਸਟੇਡੀਅਮ ਹੈ ਜਿਥੇ ਮੈਚ ਹੋ ਰਿਹਾ ਹੈ ਜਿਸ ਵਿਚ 1 ਲੱਖ 32 ਹਜ਼ਾਰ ਦਰਸ਼ਕਾਂ ਦੇ ਬੈਠਣ ਦੀ ਵਿਵਸਥਾ ਹੈ।

ਵਿਸ਼ਵ ਕੱਪ 2023 ਦੀਆਂ ਦੋ ਸਰਵੋਤਮ ਟੀਮਾਂ ਭਾਰਤ ਅਤੇ ਆਸਟ੍ਰੇਲੀਆ ਅੱਜ ਜਦੋਂ ਫਾਈਨਲ ‘ਚ ਆਹਮੋ-ਸਾਹਮਣੇ ਹੋਣਗੀਆਂ ਤਾਂ ਦੋਵਾਂ ਟੀਮਾਂ ਦੇ ਖਿਡਾਰੀਆਂ ਵਿਚਾਲੇ ਕੁਝ ਸਖਤ ਨਿੱਜੀ ਲੜਾਈਆਂ ਹੋਣਗੀਆਂ। ਭਾਰਤ ਟੂਰਨਾਮੈਂਟ ਦੀ ਇਕਲੌਤੀ ਅਜੇਤੂ ਟੀਮ ਹੈ ਜਦਕਿ ਆਸਟਰੇਲੀਆ ਨੇ ਲਗਾਤਾਰ ਦੋ ਹਾਰਾਂ ਨਾਲ ਸ਼ੁਰੂਆਤ ਕਰਨ ਤੋਂ ਬਾਅਦ ਪਿੱਛੇ ਮੁੜ ਕੇ ਨਹੀਂ ਦੇਖਿਆ।

ਆਸਟ੍ਰੇਲੀਆ ਦੇ ਖਿਲਾਫ ਫਾਈਨਲ ਮੈਚ ‘ਚ ਟੀਮ ਇੰਡੀਆ ਦਾ ਪਲੜਾ ਭਾਰੀ ਮੰਨਿਆ ਜਾ ਰਿਹਾ ਹੈ। ਇਸ ਦੇ ਕਈ ਕਾਰਨ ਹਨ। ਦਰਅਸਲ, ਇਸ ਵਿਸ਼ਵ ਕੱਪ ਵਿੱਚ ਟੀਮ ਇੰਡੀਆ ਕਿਸੇ ਇੱਕ, ਦੋ ਜਾਂ ਤਿੰਨ ਖਿਡਾਰੀਆਂ ਉੱਤੇ ਨਿਰਭਰ ਨਹੀਂ ਹੈ। ਭਾਰਤ ਲਈ ਹੁਣ ਤੱਕ ਰੋਹਿਤ ਸ਼ਰਮਾ, ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ, ਮੁਹੰਮਦ ਸ਼ਮੀ, ਰਵਿੰਦਰ ਜਡੇਜਾ ਅਤੇ ਜਸਪ੍ਰੀਤ ਬੁਮਰਾਹ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਥੇ ਹੀ ਮੁਹੰਮਦ ਸਿਰਾਜ, ਕੁਲਦੀਪ ਯਾਦਵ ਅਤੇ ਸੂਰਿਆਕੁਮਾਰ ਯਾਦਵ ਵੀ ਸ਼ਾਨਦਾਰ ਫਾਰਮ ‘ਚ ਹਨ। ਆਸਟ੍ਰੇਲੀਆ ਦੀ ਗੱਲ ਕਰੀਏ ਤਾਂ ਸਟੀਵ ਸਮਿਥ, ਮਾਰਨਸ ਲੈਬੁਸ਼ਗਨ, ਮਿਸ਼ੇਲ ਸਟਾਰਕ ਅਤੇ ਮਾਰਕਸ ਸਟੋਇਨਿਸ ਖਰਾਬ ਫਾਰਮ ਨਾਲ ਜੂਝ ਰਹੇ ਹਨ। ਇਸ ਦੇ ਨਾਲ ਹੀ ਕਪਤਾਨ ਪੈਟ ਕਮਿੰਸ ਵੀ ਗੇਂਦਬਾਜ਼ੀ ‘ਚ ਕਾਫੀ ਕਮਜ਼ੋਰ ਨਜ਼ਰ ਆ ਰਹੇ ਹਨ।

ਦੱਸ ਦਈਏ ਕਿ ਭਾਰਤ ਤੇ ਆਸਟਰੇਲੀਆ ਵਿਚਾਲੇ ਹੋਣ ਵਾਲੇ ਵਨਡੇ World Cup 2023 ਦੇ ਫਾਈਨਲ ਮੈਚ ਨੂੰ ਲੈ ਕੇ ਚੰਡੀਗੜ੍ਹ ਵਿੱਚ ਕੁਝ ਪਾਬੰਦੀਆਂ ਲਗਾਈਆਂ ਗਈਆਂ ਹਨ। ਚੰਡੀਗੜ੍ਹ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸ਼ੁੱਕਰਵਾਰ ਨੂੰ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ। ਸ਼ਹਿਰ ਦੇ ਕਿਸੇ ਵੀ ਹਿੱਸੇ ‘ਚ ਖੁੱਲ੍ਹੀਆਂ ਥਾਵਾਂ ‘ਤੇ ਵੱਡੀਆਂ ਸਕਰੀਨਾਂ ਲਗਾ ਕੇ ਮੈਚ ਦਿਖਾਉਣ ‘ਤੇ ਪੂਰਨ ਪਾਬੰਦੀ ਹੋਵੇਗੀ | ਕਾਰ ਵਿੱਚ ਵੀ ਉੱਚੀ ਆਵਾਜ਼ ਵਿੱਚ ਸੰਗੀਤ, ਢੋਲ ਆਦਿ ਨਹੀਂ ਵਜਾਇਆ ਜਾਵੇਗਾ। ਜੇਕਰ ਕੋਈ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਚੰਡੀਗੜ੍ਹ ਪੁਲਿਸ ਨੇ ਆਮ ਲੋਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਐਡਵਾਈਜ਼ਰੀ ਵਿੱਚ ਪੁਲਿਸ ਨੇ ਆਮ ਲੋਕਾਂ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਫਾਈਨਲ ਮੈਚ ਵਾਲੇ ਦਿਨ ਕਈ ਪਾਬੰਦੀਆਂ ਲਗਾਈਆਂ ਹਨ। ਜਾਰੀ ਹੁਕਮਾਂ ਅਨੁਸਾਰ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।

 

Exit mobile version