ਟੀਮ ਇੰਡੀਆ ਨੇ ਚੈਂਪੀਅਨਜ਼ ਟਰਾਫੀ 2025 ਦਾ ਖਿਤਾਬ ਜਿੱਤ ਲਿਆ ਹੈ। ਰੋਹਿਤ ਸ਼ਰਮਾ ਦੀ ਕਪਤਾਨੀ ਹੇਠ, ਭਾਰਤੀ ਟੀਮ ਨੇ 9 ਮਹੀਨਿਆਂ ਦੇ ਅੰਦਰ ਦੂਜੀ ਟਰਾਫੀ ਆਪਣੇ ਨਾਮ ਕੀਤੀ ਹੈ। ਟੀ-20 ਵਿਸ਼ਵ ਕੱਪ 2024 ਦਾ ਖਿਤਾਬ ਜਿੱਤਣ ਤੋਂ ਬਾਅਦ, ਰੋਹਿਤ ਦੀ ਕਪਤਾਨੀ ਹੇਠ ਟੀਮ ਇੰਡੀਆ ਨੇ 12 ਸਾਲਾਂ ਬਾਅਦ ਦੁਬਾਰਾ ਚੈਂਪੀਅਨਜ਼ ਟਰਾਫੀ ਜਿੱਤੀ।
ਇਸ ਤੋਂ ਪਹਿਲਾਂ ਮਹਿੰਦਰ ਸਿੰਘ ਧੋਨੀ ਦੀ ਅਗਵਾਈ ’ਚ 2013 ’ਚ ਚੈਂਪੀਅਨਜ਼ ਟਰਾਫ਼ੀ ਜਿੱਤੀ ਸੀ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ । ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਨਿਊਜ਼ੀਲੈਂਡ ਦੀ ਟੀਮ ਨੇ 50 ਓਵਰਾਂ ’ਚ 7 ਵਿਕਟਾਂ ਗੁਆ ਕੇ 251 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤ ਲਈ 252 ਦੌੜਾਂ ਦਾ ਟੀਚਾ ਦਿੱਤਾ।
ਕਪਤਾਨ ਰੋਹਿਤ ਸ਼ਰਮਾ ਨੇ 76, ਸ਼੍ਰੇਅਸ ਅਈਅਰ ਨੇ 48 ਅਤੇ ਕੇਐਲ ਰਾਹੁਲ ਨੇ 34 ਦੌੜਾਂ ਬਣਾਈਆਂ। ਕੁਲਦੀਪ ਯਾਦਵ ਨੇ ਗੇਂਦਬਾਜ਼ੀ ਵਿੱਚ ਵੱਡੀ ਭੂਮਿਕਾ ਨਿਭਾਈ। ਉਸਨੇ 2 ਓਵਰਾਂ ਦੇ ਅੰਦਰ ਰਚਿਨ ਰਵਿੰਦਰ ਅਤੇ ਕੇਨ ਵਿਲੀਅਮਸਨ ਨੂੰ ਪੈਵੇਲੀਅਨ ਭੇਜ ਦਿੱਤਾ। ਵਰੁਣ ਚੱਕਰਵਰਤੀ ਨੇ ਵੀ 2 ਵਿਕਟਾਂ ਲਈਆਂ। ਰਵਿੰਦਰ ਜਡੇਜਾ ਨੇ 10 ਓਵਰਾਂ ਵਿੱਚ ਸਿਰਫ਼ 30 ਦੌੜਾਂ ਦੇ ਕੇ 1 ਵਿਕਟ ਲਈ, ਉਸਨੇ 49ਵੇਂ ਓਵਰ ਵਿੱਚ ਜੇਤੂ ਚੌਕਾ ਮਾਰਿਆ।
252 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ, ਭਾਰਤ ਨੂੰ ਕਪਤਾਨ ਰੋਹਿਤ ਸ਼ਰਮਾ ਅਤੇ ਸ਼ੁਭਮਨ ਗਿੱਲ ਨੇ ਮਜ਼ਬੂਤ ਸ਼ੁਰੂਆਤ ਦਿੱਤੀ। ਦੋਵਾਂ ਨੇ ਸੈਂਕੜੇ ਵਾਲੀ ਸਾਂਝੇਦਾਰੀ ਕੀਤੀ। ਰੋਹਿਤ ਨੇ ਇੱਕ ਤੇਜ਼ ਅਰਧ ਸੈਂਕੜਾ ਮਾਰਿਆ, ਉਸਨੇ 7 ਚੌਕਿਆਂ ਅਤੇ 3 ਛੱਕਿਆਂ ਦੀ ਮਦਦ ਨਾਲ 76 ਦੌੜਾਂ ਬਣਾਈਆਂ। ਉਸਦੀ ਪਾਰੀ ਨੇ ਟੀਮ ਨੂੰ ਮੈਚ ਤੋਂ ਬਾਹਰ ਹੋਣ ਤੋਂ ਰੋਕਿਆ।
ਵਰੁਣ ਚੱਕਰਵਰਤੀ: ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ, ਜਿਸ ਵਿੱਚ ਰਚਿਨ ਰਵਿੰਦਰ ਅਤੇ ਵਿਲ ਯੰਗ ਨੇ ਉਨ੍ਹਾਂ ਨੂੰ ਤੇਜ਼ ਸ਼ੁਰੂਆਤ ਦਿੱਤੀ। ਵਰੁਣ ਨੇ ਯੰਗ ਨੂੰ ਬੋਲਡ ਕੀਤਾ ਅਤੇ ਭਾਰਤ ਨੂੰ ਪਹਿਲਾ ਵਿਕਟ ਦਿਵਾਇਆ। ਉਸਨੇ ਗਲੇਨ ਫਿਲਿਪਸ ਨੂੰ ਵੀ ਬੋਲਡ ਕੀਤਾ।
ਸ਼੍ਰੇਅਸ ਅਈਅਰ: 20ਵੇਂ ਓਵਰ ਵਿੱਚ 2 ਵਿਕਟਾਂ ਗੁਆਉਣ ਤੋਂ ਬਾਅਦ ਸ਼੍ਰੇਅਸ ਨੇ ਭਾਰਤ ਦੀ ਕਮਾਨ ਸੰਭਾਲੀ। ਉਸਨੇ ਅਕਸ਼ਰ ਪਟੇਲ ਨਾਲ ਪੰਜਾਹ ਦੀ ਸਾਂਝੇਦਾਰੀ ਕੀਤੀ ਅਤੇ 48 ਦੌੜਾਂ ਬਣਾ ਕੇ ਟੀਮ ਨੂੰ 200 ਦੇ ਨੇੜੇ ਪਹੁੰਚਾਇਆ।
ਕੇਐਲ ਰਾਹੁਲ: 39ਵੇਂ ਓਵਰ ਵਿੱਚ ਚੌਥੀ ਵਿਕਟ ਡਿੱਗਣ ਤੋਂ ਬਾਅਦ, ਰਾਹੁਲ ਅੰਤ ਤੱਕ ਟਿਕਿਆ ਰਿਹਾ। ਉਸਨੇ 1 ਚੌਕੇ ਅਤੇ 1 ਛੱਕੇ ਦੀ ਮਦਦ ਨਾਲ 34 ਦੌੜਾਂ ਬਣਾਈਆਂ ਅਤੇ ਟੀਮ ਨੂੰ ਜਿੱਤ ਦਿਵਾਈ। ਭਾਰਤ ਨੇ ਇਕ ਵੀ ਮੈਚ ਹਾਰੇ ਬਿਨਾਂ ਟਰਾਫੀ ਜਿੱਤੀ, ਜੋ ਉਸ ਦੇ ਦਬਦਬੇ ਨੂੰ ਦਰਸਾਉਂਦੀ ਹੈ। ਸ਼ਾਨਦਾਰ ਅਰਧ ਸੈਂਕੜੇ ਦੀ ਬਦੌਲਤ ਕਪਤਾਨ ਰੋਹਿਤ ਸ਼ਰਮਾ ‘ਪਲੇਅਰ ਆਫ਼ ਦ ਮੈਚ’ ਬਣੇ। ਟੂਰਨਾਮੈਂਟ ’ਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੇ ਰਚਿਨ ਰਵਿੰਦਰਾ ‘ਪਲੇਅਰ ਆਫ਼ ਦ ਸੀਰੀਜ਼’ ਰਹੇ।