India

ਰਾਜਸਥਾਨ ਦੇ ਹਨੂੰਮਾਨਗੜ੍ਹ ‘ਚ ਡਿੱਗਿਆ ਏਅਰ ਫੋਰਸ ਦਾ ਮਿਗ-21, ਦੋ ਜਣਿਆ ਦੀ ਹੋਈ…

Indian Air Force MiG-21 fighter jet crashes in Rajasthan 2 killed

MIG-21 Plane Crash : ਰਾਜਸਥਾਨ ( Rajasthan  ) ਦੇ ਹਨੂੰਮਾਨਗੜ੍ਹ ਵਿੱਚ ਸੋਮਵਾਰ ਸਵੇਰੇ ਭਾਰਤੀ ਏਅਰ ਫੋਰਸ ਇੱਕ ਮਿਗ-21 ਲੜਾਕੂ ਜਹਾਜ਼ ਹਾਦਸਾਗ੍ਰਸਤ ( Indian Air Force MiG-21 fighter jet crashes  0 ਹੋ ਗਿਆ। ਫਾਈਟਰਜੈੱਟ ਬਹਿਲੋਲ ਨਗਰ ਇਲਾਕੇ ‘ਚ ਇਕ ਘਰ ‘ਤੇ ਡਿੱਗਿਆ। ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਇਕ ਜ਼ਖਮੀ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਪੁਲਿਸ ਨੇ ਦੱਸਿਆ ਕਿ ਜਹਾਜ਼ ਦੇ ਦੋਵੇਂ ਪਾਇਲਟ ਸੁਰੱਖਿਅਤ ਹਨ। ਹਾਦਸੇ ਤੋਂ ਬਾਅਦ ਵੱਡੀ ਗਿਣਤੀ ‘ਚ ਪਿੰਡ ਵਾਸੀ ਮੌਕੇ ‘ਤੇ ਇਕੱਠੇ ਹੋ ਗਏ। ਜਹਾਜ਼ ਨੇ ਸੂਰਤਗੜ੍ਹ ਤੋਂ ਉਡਾਣ ਭਰੀ ਸੀ। ਇਸ ਦੇ ਨਾਲ ਹੀ ਹਾਦਸੇ ਦੀ ਸੂਚਨਾ ਮਿਲਦੇ ਹੀ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਰਹੇ ਹਨ।

ਖ਼ਬਰ ਅੱਪਡੇਟ ਹੋ ਰਹੀ ਹੈ…