ਭਾਰਤੀ ਹਵਾਈ ਸੈਨਾ ਦੇ ਇੱਕ ਮਿਗ ਹਵਾਈ ਜਹਾਜ਼ ਰਾਜਸਥਾਨ ਦੇ ਬਾੜਮੇਰ ਦੇ ਬੈਟੂ ਥਾਣਾ ਖੇਤਰ ਦੇ ਭੀਮਦਾ ਪਿੰਡ ਨੇੜੇ ਬੀਤੀ ਰਾਤ ਨੂੰ ਹਾਦਸਾਗ੍ਰਸਤ ਹੋ ਗਿਆ ਸੀ। ਇਸ ਹਾਦਸੇ ਵਿੱਚ ਦੋ ਪਾਇਲਟਾਂ ਦੀ ਮੌ ਤ ਹੋ ਗਈ ਹੈ । ਮਿਗ-21 ਕ੍ਰੈਸ਼ ਦੀ ਸੂਚਨਾ ਨਾਲ ਪਿੰਡ ਵਿਚ ਹਫੜਾ-ਦਫੜੀ ਮਚ ਗਈ। ਜਹਾਜ਼ ਦਾ ਮਲਬਾ ਵੀ ਅੱਧਾ ਕਿਲੋਮੀਟਰ ਦੇ ਦਾਇਰੇ ਵਿਚ ਫੈਲ ਗਿਆ। ਹਵਾਈ ਹਵਾਈ ਫੌਜ ਨੇ ਇਕ ਬਿਆਨ ਵਿੱਚ ਕਿਹਾ ਕਿ, ‘ਭਾਰਤੀ ਹਵਾਈ ਫੌਜ ਦਾ ਇਕ ਟਵਿਨ ਸੀਟਰ ਮਿਗ-21 ਟ੍ਰੇਨਰ ਜਹਾਜ਼ ਅੱਜ ਸ਼ਾਮ ਰਾਜਸਥਾਨ ਦੇ ਉਤਰਲਾਈ ਹਵਾਈ ਅੱਡੇ ਤੋਂ ਟ੍ਰੇਨਿੰਗ ਲਈ ਉਡਾਨ ਭਰ ਰਿਹਾ ਸੀ।
ਬੀਤੇ ਰਾਤ ਕਰੀਬ 9.10 ਵਜੇ ਬਾੜਮੇਰ ਕੋਲ ਜਹਾਜ਼ ਹਾਦਸਾ ਗ੍ਰਸਤ ਹੋ ਗਿਆ। ਭਾਰਤੀ ਫੌਜ ਨੇ ਇਹ ਵੀ ਕਿਬਾ ਹੈ ਕਿ ਭਾਰਤੀ ਫੌਜ ਨੂੰ ਜਾਨ ਜਾਣ ਦਾ ਡੂੰਘਾ ਦੁੱਖ ਹੈ ਅਤੇ ਪੀੜਤ ਪਰਿਵਾਰ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਕੋਰਟ ਆਫ ਇਨਕੁਆਰੀ ਦੇ ਹੁਕਮ ਦਿੱਤੇ ਗਏ ਹਨ।
ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਲੜਾਕੂ ਜਹਾਜ਼ ਦੇ ਕਰੈਸ਼ ਹੋਣ ‘ਤੇ ਭਾਰਤੀ ਹਵਾਈ ਸੈਨਾ ਦੇ ਮੁਖੀ ਏਅਰ ਚੀਫ ਮਾਰਸ਼ਲ ਵੀਆਰ ਚੌਧਰੀ ਨਾਲ ਗੱਲਬਾਤ ਕੀਤੀ। ਹਵਾਈ ਸੈਨਾ ਮੁਖੀ ਨੇ ਉਨ੍ਹਾਂ ਨੂੰ ਘਟਨਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ
ਇਸ ਹਾਦਸੇ ‘ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ “ਰਾਜਸਥਾਨ ਦੇ ਬਾੜਮੇਰ ਨੇੜੇ ਭਾਰਤੀ ਹਵਾਈ ਸੈਨਾ ਦੇ ਮਿਗ-21 ਟ੍ਰੇਨਰ ਜਹਾਜ਼ ਦੇ ਦੋ ਹਵਾਈ ਯੋਧਿਆਂ ਦੇ ਮਾਰੇ ਜਾਣ ‘ਤੇ ਡੂੰਘਾ ਦੁੱਖ ਹੋਇਆ ਹੈ। ਉਨ੍ਹਾਂ ਦੀ ਦੇਸ਼ ਪ੍ਰਤੀ ਸੇਵਾ ਨੂੰ ਕਦੇ ਵੀ ਭੁਲਾਇਆ ਨਹੀਂ ਜਾਵੇਗਾ। ਦੁੱਖ ਦੀ ਇਸ ਘੜੀ ਵਿੱਚ ਮੇਰੀ ਸੰਵੇਦਨਾ ਹੈ ਦੁਖੀ ਪਰਿਵਾਰਾਂ ਨਾਲ।